Friday, September 18, 2026

ਭਾਰਤੀ ਸਮਾਜ ਦੇ ਵਿਕਾਸ ਵਿੱਚ ਡਾ. ਬੀ.ਆਰ ਅੰਬੇਡਕਰ ਦਾ ਯੋਗਦਾਨ ਅਹਿਮ – ਗੇਜਾ ਰਾਮ

ਸੈਨੇਟਾਈਜ਼ੇਸ਼ਨ ਤੇ ਸਫਾਈ ਮੁਹਿੰਮ ‘ਚ ਵੱਧ ਚੜ੍ਹ ਕੇ ਯੋਗਦਾਨ ਪਾ ਰਹੇ ਸਫਾਈ ਕਰਮਚਾਰੀਆਂ ਦਾ ਸਨਮਾਨ

ਫ਼ਤਹਿਗੜ੍ਹ ਸਾਹਿਬ, 15 ਅਪਰੈਲ (ਪੰਜਾਬ ਪੋਸਟ ਬਿਊਰੋ) – ਡਾ. ਭੀਮ ਰਾਓ ਅੰਬੇਡਕਰ ਨੇ ਭਾਰਤੀ ਸਮਾਜ ਦੇ ਵਿਕਾਸ ਵਿੱਚ ਵਿਲੱਖਣ ਯੋਗਦਾਨ ਪਾਇਆ ਅਤੇ dr-ambedkarਸਮਾਜਿਕ, ਆਰਥਿਕ ਅਤੇ ਰਾਜਨੀਤਿਕ ਖੇਤਰ ਵਿੱਚ ਲੋਕਤੰਤਰੀ ਕਦਰਾਂ-ਕੀਮਤਾਂ ਦੇ ਸੰਕਲਪ ਨੂੰ ਲਾਗੂ ਕਰਨ ਲਈ ਉਚੇਚੇ ਯਤਨ ਕੀਤੇ।ਉਹ ਭਾਰਤੀ ਸੰਵਿਧਾਨ ਤਿਆਰ ਕਰਨ ਵਾਲੀ ਖਰੜਾ ਕਮੇਟੀ ਦੇ ਚੇਅਰਪਰਸਨ ਸਨ ਤੇ ਉਨ੍ਹਾਂ ਨੂੰ ਭਾਰਤੀ ਸੰਵਿਧਾਨ ਦੇ ਨਿਰਮਾਤਾ ਵਜੋਂ ਜਾਣਿਆ ਜਾਂਦਾ ਹੈ।ਉਨ੍ਹਾਂ ਦਾ ਜੀਵਨ ਸਾਰਿਆਂ ਲਈ ਪ੍ਰੇਰਨਾ ਦਾ ਸਰੋਤ ਹੈ।
             ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਸਫਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਗੇਜਾ ਰਾਮ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਾ. ਭੀਮ ਰਾਓ ਅੰਬੇਡਕਰ ਦੇ 129ਵੇਂ ਜਨਮ ਦਿਵਸ ਸਬੰਧੀ ਡਾ. ਅੰਬੇਡਕਰ ਦੇ ਬੁੱਤ `ਤੇ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕੀਤਾ।
ਗੇਜਾ ਰਾਮ ਨੇ ਕਿਹਾ ਕਿ 14 ਅਪਰੈਲ 1990 ਨੂੰ ਡਾ. ਅੰਬੇਡਕਰ ਨੂੰ ਭਾਰਤ ਦੇ ਸਰਬਉੱਚ ਨਾਗਰਿਕ ਸਨਮਾਨ ਭਾਰਤ ਰਤਨ ਨਾਲ ਨਿਵਾਜ਼ਿਆ ਗਿਆ।ਉਨ੍ਹਾਂ ਕਿਹਾ ਕਿ ਭਾਰਤੀ ਸਮਾਜ ਦੇ ਵਿਕਾਸ ਵਿੱਚ ਡਾ. ਅੰਬੇਡਕਰ ਵਲੋਂ ਪਾਏ ਯੋਗਦਾਨ ਲਈ ਉਨ੍ਹਾਂ ਨੂੰ ਸਦਾ ਯਾਦ ਰੱਖਿਆ ਜਾਵੇਗਾ।ਉਨ੍ਹਾਂ ਕਿਹਾ ਕਿ ਇਸ ਸੰਵਿਧਾਨ ਸਦਕਾ ਔਰਤਾਂ ਨੂੰ ਸਮਾਜ ਵਿੱਚ ਬਰਾਬਰਤਾ ਮਿਲੀ ਹੈ।
             ਪੰਜਾਬ ਸਫਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਨੇ ਜ਼ਿਲ੍ਹੇ ਵਿੱਚ ਕੋਰੋਨਾ ਵਾਇਰਸ ਤੋਂ ਬਚਾਅ ਸਬੰਧੀ ਚਲਾਈ ਜਾ ਰਹੀ ਸਫਾਈ ਤੇ ਸੈਨੇਟਾਈਜ਼ੇਸ਼ਨ ਮੁਹਿੰਮ ਵਿੱਚ ਵੱਧ ਚੜ੍ਹ ਕੇ ਯੋਗਦਾਨ ਪਾਉਣ ਵਾਲੇ ਸਫਾਈ ਕਰਮਚਾਰੀਆਂ ਦਾ ਸਨਮਾਨ ਕੀਤਾ ਤੇ ਲੋਕਾਂ ਨੂੰ ਕੋਰੋਨਾ ਤੋਂ ਬਚਾਅ ਲਈ ਘਰਾਂ ਵਿੱਚ ਹੀ ਰਹਿਣ ਦੀ ਅਪੀਲ ਕੀਤੀ।
               ਇਸ ਮੌਕੇ ਸਹਾਇਕ ਕਮਿਸ਼ਨਰ (ਜਨਰਲ) ਜਸਪ੍ਰੀਤ ਸਿੰਘ, ਡੀ.ਐਸ.ਪੀ ਰਮਿੰਦਰ ਸਿੰਘ ਕਾਹਲੋਂ, ਨਗਰ ਕੌਂਸਲ ਸਰਹਿੰਦ ਫ਼ਤਹਿਗੜ੍ਹ ਸਾਹਿਬ ਦੇ ਕਾਰਜਸਾਧਕ ਅਫ਼ਸਰ ਗੁਰਪਾਲ ਸਿੰਘ, ਅਸ਼ੋਕ ਕੁਮਾਰ ਸਮੇਤ ਹੋਰ ਪਤਵੰਤੇ ਵੀ ਹਾਜ਼ਰ ਸਨ।

Check Also

 ਖਾਲਸਾ ਯੂਨੀਵਰਸਿਟੀ ਵੱਲੋਂ ‘ਅੰਮ੍ਰਿਤਸਰ ਬਲਕ ਵਾਟਰ ਸਪਲਾਈ ਸਕੀਮ’ ਸਬੰਧੀ ਸੈਮੀਨਾਰ 

ਅੰਮ੍ਰਿਤਸਰ, 16 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਲਾਅ ਵਲੋਂ ਐਨ.ਐਸ.ਐਸ …