ਹੁਸ਼ਿਆਰਪੁਰ, 14 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਜ਼ਿਲਾ ਪ੍ਰਸ਼ਾਸ਼ਨ ਹੁਸ਼ਿਆਰਪੁਰ ਵਲੋਂ ਭਾਰਤ ਰਤਨ ਡਾ. ਬੀ.ਆਰ. ਅੰਬੇਡਕਰ ਜੀ ਦਾ ਜਨਮ ਦਿਵਸ ਜ਼ਿਲਾ
ਪ੍ਰਬੰਧਕੀ ਕੰਪਲੈਕਸ ਵਿਖੇ ਸ਼ਰਧਾ ਨਾਲ ਮਨਾਇਆ ਗਿਆ।ਡਿਪਟੀ ਕਮਿਸ਼ਨਰ ਸ਼੍ਰੀਮਤੀ ਅਪਨੀਤ ਰਿਆਤ, ਐਸ.ਐਸ.ਪੀ ਗੌਰਵ ਗਰਗ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
ਸਭ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ ਨੇ ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ 129 ਵੇਂ ਜਨਮ ਦਿਵਸ `ਤੇ ਸ਼ਰਧਾ ਦੇ ਫੁੱਲ ਭੇਟ ਕੀਤੇ।ਡਿਪਟੀ ਕਮਿਸ਼ਨਰ ਨੇ ਜ਼ਿਲਾ ਵਾਸੀਆਂ ਨੂੰ ਡਾ. ਭੀਮ ਰਾਓ ਅੰਬੇਡਕਰ ਜੀ ਦੇ ਜਨਮ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਡਾ. ਭੀਮ ਰਾਓ ਅੰਬੇਡਕਰ ਜੀ ਭਾਰਤੀ ਸੰਵਿਧਾਨ ਦੇ ਨਿਰਮਾਤਾ ਸਨ।ਉਨਾਂ ਕਿਹਾ ਕਿ ਦੇਸ਼ ਨੂੰ ਏਕਤਾ ਦੇ ਧਾਗੇ ਵਿੱਚ ਪਰੋਣ ਦਾ ਜੋ ਕੰਮ ਬਾਬਾ ਸਾਹਿਬ ਨੇ ਕੀਤਾ ਹੈ, ਉਸ ਨੂੰ ਦੇਸ਼ ਕਦੇ ਨਹੀਂ ਭੁਲਾ ਸਕਦਾ।ਉਨਾਂ ਕਿਹਾ ਕਿ ਬਾਬਾ ਸਾਹਿਬ ਜੀ ਨੇ ਸਾਰਿਆਂ ਨੂੰ ਬਰਾਬਰ ਅਧਿਕਾਰ ਦੇਣ ਲਈ ਇਕਜੁੱਟਤਾ ਕਾਇਮ ਕਰਨ ਵਿੱਚ ਮੁਖ ਭੂਮਿਕਾ ਨਿਭਾਈ ਹੈ ਅਤੇ ਉਸ ਸਮੇਂ ਦੌਰਾਨ ਸਮਾਜ ਵਿੱਚ ਫੈਲੀਆਂ ਸਮਾਜਿਕ ਬੁਰਾਈਆਂ ਨੂੰ ਦੂਰ ਕੀਤਾ ਹੈ।
ਸ਼੍ਰੀਮਤੀ ਅਪਨੀਤ ਰਿਆਤ ਨੇ ਕਿਹਾ ਕਿ ਬਾਬਾ ਸਾਹਿਬ ਇਕ ਮਹਾਨ ਸਖ਼ਸ਼ੀਅਤ ਸਨ।ਉਨਾਂ ਕਿਹਾ ਕਿ ਕੋਵਿਡ-19 ਮਹਾਂਮਾਰੀ ਦੇ ਖਤਰੇ ਕਾਰਨ ਅੱਜ ਜ਼ਿਲੇ ਵਿੱਚ ਵੱਡਾ ਇਕੱਠ ਨਾ ਕਰਦਿਆਂ ਬਾਬਾ ਸਾਹਿਬ ਦਾ ਜਨਮ ਦਿਵਸ ਬਹੁਤ ਹੀ ਸਾਦੇ ਢੰਗ ਨਾਲ ਸ਼ਰਧਾ ਦੇ ਫੁੱਲ ਭੇਟ ਕਰਕੇ ਮਨਾਇਆ ਗਿਆ ਹੈ।
ਇਸ ਮੌਕੇ `ਤੇ ਸਕੱਤਰ ਆਰ.ਟੀ.ਏ ਕਰਨ ਸਿੰਘ, ਜ਼ਿਲਾ ਭਲਾਈ ਅਫ਼ਸਰ ਲਖਵਿੰਦਰ ਸਿੰਘ, ਜ਼ਿਲਾ ਲੋਕ ਸੰਪਰਕ ਅਫ਼ਸਰ ਹਾਕਮ ਥਾਪਰ ਤੋਂ ਇਲਾਵਾ ਹੋਰ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਵੀ ਸਮਾਜਿਕ ਦੂਰੀ ਅਪਣਾਉਂਦਿਆਂ ਬਾਬਾ ਸਾਹਿਬ ਦੀ ਮੂਰਤੀ `ਤੇ ਸ਼ਰਧਾ ਦੇ ਫੁੱਲ ਭੇਟ ਕੀਤੇ।
Check Also
ਨਗਰ ਪੰਚਾਇਤ ਰਈਆ ਦੀ ਪਹਿਲੀ ਜਨਰਲ ਹਾਊਸ ਮੀਟਿੰਗ ਸੰਪਨ
1 ਕਰੋੜ 6 ਲੱਖ ਦੇ ਵਿਕਾਸ ਕਾਰਜ਼ਾਂ ਨੂੰ ਹਰੀ ਝੰਡੀ ਰਈਆ, 30 ਜੁਲਾਈ (ਪੰਜਾਬ ਪੋਸਟ …
Punjab Post Daily Online Newspaper & Print Media