Friday, September 18, 2026

ਓਟ ਕਲੀਨਿਕ ਤੇ ਨਸ਼ਾ ਛਡਾਊ ਕੇਂਦਰਾਂ `ਚ 26000 ਤੋਂ ਵੱਧ ਨਵੇਂ ਨਸ਼ਾ-ਪੀੜਤ ਹੋਏ ਰਜਿਸਟਰ – ਬਲਬੀਰ ਸਿੱਧੂ

ਚੰਡੀਗੜ, 15 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ ਨਸ਼ਾ-ਛੁਡਾਊ ਪ੍ਰੋਗਰਾਮ ਤਹਿਤ ਕਰਫਿਊ ਦੌਰਾਨ 26,000 ਤੋਂ ਵਧ ਦੀ Oat Centreਗਿਣਤੀ ਵਿੱਚ ਨਵੇਂ ਨਸ਼ਾ-ਪੀੜਤ ਸ਼ਾਮਿਲ ਹੋ ਗਏ ਹਨ।ਇਸ ਪ੍ਰੋਗਰਾਮ ਤਹਿਤ ਸਿਹਤ ਵਿਭਾਗ ਵਲੋਂ ਹਰ ਜਿਲੇ ਵਿਚ ਮਰੀਜ਼ਾਂ ਦੇ ਇਲਾਜ ਲਈ ਲਗਾਤਾਰ ਦਵਾਈਆਂ ਭੇਜੀਆਂ ਜਾ ਰਹੀਆਂ ਹਨ ਤਾਂ ਜੋ ਕਿਸੇ ਵੀ ਪੱਧਰ `ਤੇ ਇਲਾਜ ਸੇਵਾਵਾਂ ਪ੍ਰਭਾਵਿਤ ਨਾ ਹੋਣ। ਇਸ ਦਾ ਗੱਲ ਦਾ ਖੁਲਾਸਾ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਆਦੇਸ਼ਾਂ `ਤੇ ਸਰਕਾਰੀ ਹਸਪਤਾਲਾਂ ਵਿੱਚ ਕਰੋਨਾ ਵਾਇਰਸ ਸਬੰਧੀ ਪੁਖਤਾ ਪ੍ਰਬੰਧਾਂ ਤੋਂ ਇਲਾਵਾ ਨਸ਼ਾ-ਛੁਡਾਊ ਪ੍ਰੋਗਰਾਮ ਅਧੀਨ ਨਵੇਂ ਨਸ਼ਾ-ਪੀੜਤ ਮਰੀਜ਼ਾਂ ਨੂੰ ਰਜਿਸਟਰਡ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ।ਜਿਸ ਅਧੀਨ ਮਹਿਜ਼ 20 ਦਿਨਾਂ ਵਿਚ ਹੀ 26,000 ਤੋਂ ਵੱਧ ਮਰੀਜ਼ ਰਜਿਸਟਰਡ ਕੀਤੇ ਗਏ ਹਨ।ਉਨਾਂ ਦੱਸਿਆ ਕਿ ਸੇਵਾਵਾਂ ਨਾ ਮਿਲਣ ਦੀ ਸੂਰਤ ਵਿਚ ਮਰੀਜ਼ ਦੇ ਇਲਾਜ਼ ਛੱਡਣ ਦੀ ਸੰਭਾਵਨਾ ਹੁੰਦੀ ਹੈ ਜੋ ਕਿ ਮਰੀਜ਼ ਲਈ ਘਾਤਕ ਵੀ ਹੋ ਸਕਦਾ ਹੈ ਜਿਸ ਲਈ ਹੁਣ ਘਰ ਲਿਜਾਣ ਲਈ (ਟੇਕ ਹੋਮ ਡੋਜ਼) ਦਵਾਈ ਦੀ ਮਿਆਦ 21 ਦਿਨ ਤੱਕ ਕਰ ਦਿੱਤੀ ਗਈ ਹੈ ਪਰ ਇਹ ਦਵਾਈ ਕੇਵਲ ਸਾਇਕੈਟਰਿਸਟ ਦੀ ਸਲਾਹ ਉਪਰੰਤ ਹੀ ਮਰੀਜ਼ ਨੂੰ ਜਾਰੀ ਕੀਤੀ ਜਾ ਰਹੀ ਹੈ।
              ਬਲਬੀਰ ਸਿੰਘ ਸਿੱਧੂ ਨੇ ਅਗੇ ਦੱਸਿਆ ਕਿ ਨੋਵਲ ਕੋਰੋਨਾਵਾਇਰਸ (ਕੋਵਿਡ-19) ਦੇ ਇਸ ਚੁਣੌਤੀਪੂਰਨ ਸਮੇਂ ਦੌਰਾਨ ਨਸ਼ਿਆਂ ਦੇ ਪੀੜਤ ਮਰੀਜ਼ਾਂ ਲਈ ਵੱਡੀ ਰਾਹਤ ਵਜੋਂ, ਪੰਜਾਬ ਸਰਕਾਰ ਨੇ 198 ਓਟ (ਓ.ਓ.ਟੀ) ਕਲੀਨਿਕ, 35 ਸਰਕਾਰੀ ਨਸ਼ਾ ਛਡਾਊ ਕੇਂਦਰਾਂ ਅਤੇ 108 ਲਾਇਸੰਸਸ਼ੁਦਾ ਪ੍ਰਾਇਵੇਟ ਨਸ਼ਾ ਛਡਾਊ ਕੇਂਦਰਾਂ ਨੂੰ ਮਾਨਸਿਕ ਰੋਗਾਂ ਦੇ ਡਾਕਟਰ ਦੁਆਰਾ ਮੁਲਾਂਕਣ ਤੋਂ ਬਾਅਦ ਰਜਿਸਟਰਡ ਮਰੀਜ਼ਾਂ ਨੂੰ ਬੁਪ੍ਰੇਨੋਰਫਾਈਨ + ਨਲੋਕਸੋਨ ਦਵਾਈਆਂ ਦੀ ਡੋਜ਼ ਘਰ ਲੈਜਾਣ ਦੀ ਸਹੂਲਤ ਦੇਣ ਦੀ ਮਨਜੂਰੀ ਦਿੱਤੀ ਹੈ।

Check Also

ਖਾਲਸਾ ਕਾਲਜ ਸੈਨਿਕ ਸਕੂਲ ਦਾ ‘ਸੈਨਿਕ ਸਕੂਲ’ ਕਪੂਰਥਲਾ ਦੇ ਵਫ਼ਦ ਨੇ ਕੀਤਾ ‘ਪਹਿਲਾ ਨਿਰੀਖਣ’ ਦੌਰਾ

ਅੰਮ੍ਰਿਤਸਰ, 16 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਸੈਨਿਕ ਸਕੂਲ ਵਿਖੇ ਵਿਦਿਆਰਥੀਆਂ ਨੂੰ ਉਚ …