ਪਟਿਆਲਾ, 15 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਪਿਛਲੇ ਦਿਨੀਂ ਸਨੌਰ ਸਬਜ਼ੀ ਮੰਡੀ `ਚ ਪੁਲਿਸ ਮੁਲਾਜ਼ਮਾਂ `ਤੇ ਹੋਏ ਹਮਲੇ `ਚ ਜ਼ਖਮੀ ਪੁਲਿਸ ਮੁਲਾਜ਼ਮਾਂ ਦਾ
ਹਾਲ ਜਾਨਣ ਲਈ ਆਈ.ਜੀ ਜਤਿੰਦਰ ਸਿੰਘ ਔਲਖ ਤੇ ਐਸ.ਐਸ.ਪੀ ਮਨਦੀਪ ਸਿੰਘ ਸਿੱਧੂ ਨੇ ਜ਼ਖਮੀ ਮੁਲਾਜ਼ਮਾਂ ਦੇ ਘਰ ਜਾ ਕੇ ਉਨ੍ਹਾਂ ਦਾ ਹਾਲਚਾਲ ਜਾਣਿਆ ਅਤੇ ਪ੍ਰਮਾਤਮਾ ਅੱਗੇ ਉਨ੍ਹਾਂ ਦੇ ਜਲਦੀ ਸਿਹਤਯਾਬ ਹੋਣ ਦੀ ਅਰਦਾਸ ਕੀਤੀ।
ਆਈ.ਜੀ ਜਤਿੰਦਰ ਸਿੰਘ ਔਲਖ ਤੇ ਐਸ.ਐਸ.ਪੀ ਮਨਦੀਪ ਸਿੰਘ ਸਿੰਘ, ਇੰਸਪੈਕਟਰ ਬਿੱਕਰ ਸਿੰਘ, ਏ.ਐਸ.ਆਈ ਹਰਜੀਤ ਸਿੰਘ, ਏ.ਐਸ.ਆਈ ਰਾਜ ਸਿੰਘ, ਏ.ਐਸ.ਆਈ ਰਘਵੀਰ ਸਿੰਘ ਅਤੇ ਮਾਰਕਿਟ ਕਮੇਟੀ ਦੇ ਏ.ਆਰ ਯਾਦਵਿੰਦਰ ਸਿੰਘ ਦਾ ਹਾਲਚਾਲ ਪੁੱਛਣ ਲਈ ਉਨ੍ਹਾਂ ਦੇ ਘਰ ਪਹੁੰਚੇ ਅਤੇ ਪੁਲਿਸ ਵਿਭਾਗ ਵਲੋਂ ਉਨ੍ਹਾਂ ਨੂੰ ਹਰ ਮਦਦ ਦਾ ਯਕੀਨ ਦਿਵਾਇਆ।ਉਨ੍ਹਾਂ ਕਿਹਾ ਕਿ ਏ.ਐਸ.ਆਈ ਹਰਜੀਤ ਸਿੰਘ ਪੀ.ਜੀ.ਆਈ ਚੰਡੀਗੜ੍ਹ ਵਿਖੇ ਹੁਣ ਠੀਕ-ਠਾਕ ਹੈ।
Check Also
ਖਾਲਸਾ ਕਾਲਜ ਸੈਨਿਕ ਸਕੂਲ ਦਾ ‘ਸੈਨਿਕ ਸਕੂਲ’ ਕਪੂਰਥਲਾ ਦੇ ਵਫ਼ਦ ਨੇ ਕੀਤਾ ‘ਪਹਿਲਾ ਨਿਰੀਖਣ’ ਦੌਰਾ
ਅੰਮ੍ਰਿਤਸਰ, 16 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਸੈਨਿਕ ਸਕੂਲ ਵਿਖੇ ਵਿਦਿਆਰਥੀਆਂ ਨੂੰ ਉਚ …
Punjab Post Daily Online Newspaper & Print Media