Saturday, June 27, 2026

ਸਿਹਤ ਸੰਸਥਾਵਾਂ ਵਿੱਚ ਹਰ ਬੁੱਧਵਾਰ ਬੱਚਿਆਂ ਦਾ ਟੀਕਾਕਰਨ ਸ਼ੁੁਰੂ

ਸੰਸਥਾਵਾਂ ‘ਚ ਗਰਭਵਤੀ ਔਰਤਾਂ ਦੀ ਵੀ ਹੁੰਦੀ ਹੈ ਜਾਂਚ

ਫ਼ਤਹਿਗੜ੍ਹ ਸਾਹਿਬ, 15 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਟੀਕਾਕਰਨ ਅਫਸਰ ਡਾ: ਪ੍ਰਸ਼ੋਤਮ ਦਾਸ ਨੇ ਦੱਸਿਆ ਕਿ ਹਰੇਕ ਬੁੱਧਵਾਰ ਜਿਲ੍ਹਾ ਹਸਪਤਾਲ ਤੇ Doctorਸਬ ਡਵੀਜ਼ਨਲ ਹਸਪਤਾਲ, ਕਮਿਊਨਿਟੀ ਹੈਲਥ ਸੈਂਟਰ ਅਤੇ ਪ੍ਰਾਇਮਰੀ ਹੈਲਥ ਸੈਂਟਰ ਪੱਧਰ ’ਤੇ ਬੱਚਿਆਂ ਦਾ ਟੀਕਾਕਰਨ ਸ਼ੁੁਰੂ ਹੋ ਗਿਆ ਹੈ।ਇਸ ਮਮਤਾ ਦਿਵਸ ਦੌਰਾਨ ਬੱਚਿਆਂ ਦਾ ਟੀਕਾਕਰਨ ਅਤੇ ਗਰਭਵਤੀ ਔਰਤਾਂ ਦੀ ਜਾਂਚ ਕੀਤੀ ਜਾਂਦੀ ਹੈ।ਉਨ੍ਹਾਂ ਦੱਸਿਆ ਕਿ ਕੋਵਿਡ-19 ਦੇ ਮੱਦੇਨਜ਼ਰ ਬੱਚਿਆਂ ਅਤੇ ਗਰਭਵਤੀ ਔਰਤਾਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਸਾਰੀਆਂ ਲੋੜੀਂਦੀਆਂ ਸਾਵਧਾਨੀਆਂ ਦੀ ਪਾਲਣਾ ਕੀਤੀ ਜਾਂਦੀ ਹੈ।
             ਜਿਲ੍ਹਾ ਟੀਕਾਕਰਨ ਅਫਸਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜਿਨ੍ਹਾਂ ਦੇ ਬੱਚਿਆਂ ਦਾ ਟੀਕਾਕਰਨ ਹੋਣ ਵਾਲਾ ਹੈ ਜਾਂ ਗਰਭਵਤੀ ਔਰਤਾਂ ਦਾ ਚੈਕਅੱਪ ਹੋਣ ਵਾਲਾ ਹੈ ਉਹ ਆਪਣੇ ਨਜ਼ਦੀਕੀ ਸਿਹਤ ਸੰਸਥਾ ਵਿੱਚ ਜਾ ਕੇ ਬੱਚਿਆਂ ਦਾ ਟੀਕਾਕਰਨ ਤੇ ਗਰਭਵਤੀ ਔਰਤਾਂ ਦਾ ਚੈਕਅੱਪ ਕਰਵਾ ਸਕਦੇ ਹਨ।ਡਾ. ਪ੍ਰਸ਼ੋਤਮ ਨੇ ਦੱਸਿਆ ਕਿ ਸਿਹਤ ਸੰਸਥਾ ਵਿੱਚ ਸਿਹਤ ਕਰਮਚਾਰੀਆਂ ਵਲੋਂ ਦਿੱਤੀਆਂ ਹਦਾਇਤਾਂ ਅਨੁਸਾਰ ਆਪਣੀ ਵਾਰੀ ਦਾ ਇੰਤਜ਼ਾਰ ਕਰਨ ਸਮੇਂ ਉਚਿਤ ਦੂਰੀ ਬਣਾ ਕੇ ਰੱਖੀ ਜਾਵੇ।

Check Also

ਖ਼ਾਲਸਾ ਕਾਲਜ ਵਿਖੇ ਬੀ.ਐਸਸੀ (ਆਨਰਜ਼) ਐਗਰੀਕਲਚਰ ਦਾ ਹੋਇਆ ਦਾਖਲਾ ਟੈਸਟ

ਅੰਮ੍ਰਿਤਸਰ, 25 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਬੀ.ਐਸ.ਸੀ ਐਗਰੀਕਲਚਰ ਸਮੈਸਟਰ ਪਹਿਲਾ ਲਈ …