Saturday, August 1, 2026

ਜਿਲਾ ਪ੍ਰਸ਼ਾਸ਼ਨ ਵਲੋਂ ਲੜਕੀਆਂ ਤੇ ਔਰਤਾਂ ਨੂੰ ਵੰਡੇ ਜਾ ਰਹੇ ਹਨ ਮੁਫ਼ਤ ਸੈਨੇਟਰੀ ਨੈਪਕਿਨ

ਹੁਸ਼ਿਆਰਪੁਰ, 15 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਕੋਵਿਡ-19 ਦੇ ਪ੍ਰਭਾਵ ਨੂੰ ਫੈਲਣ ਤੋਂ ਰੋਕਣ ਲਈ ਲਗਾਏ ਗਏ ਕਰਫਿਊ ਦੌਰਾਨ ਜ਼ਿਲਾ ਪ੍ਰਸ਼ਾਸ਼ਨ ਨੇ ਇਕ

File Photo
File Photo

ਨਿਵੇਕਲੀ ਪਹਿਲ ਕਰਦਿਆਂ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਅਤੇ ਔਰਤਾਂ ਨੂੰ ਮੁਫ਼ਤ ਸੈਨੇਟਰੀ ਨੈਪਕਿਨ ਪੈਕੇਟ ਮੁਹੱਈਆ ਕਰਵਾਉਣ ਦਾ ਬੀੜਾ ਚੁੱਕਿਆ ਹੈ, ਤਾਂ ਜੋ ਸਬੰਧਤ ਲੜਕੀਆਂ ਅਤੇ ਔਰਤਾਂ ਨੂੰ ਕਿਸੇ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ।ਡਿਪਟੀ ਕਮਿਸ਼ਨਰ ਸ੍ਰੀਮਤੀ ਅਪਨੀਤ ਰਿਆਤ ਨੇ ਦੱਸਿਆ ਕਿ ਜ਼ਿਲੇ ਦੇ 10 ਬਲਾਕਾਂ ਵਿੱਚ 31,974 ਸੈਨੇਟਰੀ ਨੈਪਕਿਨ ਆਂਗਣਵਾੜੀ ਵਰਕਰਾਂ ਦੁਆਰਾ ਵੰਡੇ ਜਾ ਰਹੇ ਹਨ।ਉਨਾਂ ਕਿਹਾ ਕਿ ਜੇਕਰ ਕਿਸੇ ਔਰਤ ਜਾਂ ਲੜਕੀ ਨੂੰ ਸਿਹਤ ਸਬੰਧੀ ਸਮੱਸਿਆ ਆਉਂਦੀ ਹੈ, ਤਾਂ ਉਸ ਵਲੋਂ ਪਿੰਡ ਜਾਂ ਮੁਹੱਲੇ ਦੀ ਆਂਗਣਵਾੜੀ ਵਰਕਰ ਜਾਂ ਸਿਹਤ ਕਰਮਚਾਰੀ ਨਾਲ ਤਾਲਮੇਲ ਕੀਤਾ ਜਾ ਸਕਦਾ ਹੈ।

Check Also

ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਵੇਰਕਾ ਵਿਖੇ ਬੂਟੇ ਲਗਾ ਕੇ ਦਿੱਤਾ ਵਾਤਾਵਰਣ ਨੂੰ ਸੰਭਾਲਣ ਦਾ ਸੰਦੇਸ਼

ਅੰਮ੍ਰਿਤਸਰ, 30 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਵਾਈਸ ਚਾਂਸਲਰ ਪ੍ਰੋ. ਕਰਮਜੀਤ ਸਿੰਘ ਦੇ ਵਿਸ਼ੇਸ਼ ਉਦਮ …