Friday, September 25, 2026

ਮੁੱਖ ਮੰਤਰੀ ਦੇ ਸਲਾਹਕਾਰ ਚਾਹਲ ਵਲੋਂ ਇੱਕ ਮਹੀਨੇ ਦੀ ਤਨਖਾਹ ਮੁੱਖ ਮੰਤਰੀ ਕੋਵਿਡ 19 ਰਾਹਤ ਫੰਡ ਲਈ ਦਾਨ

ਪਟਿਆਲਾ, 15 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਭਰਤਇੰਦਰ ਸਿੰਘ ਚਾਹਲ ਨੇ ਅੱਜ Coronaਕੋਰੋਨਾਵਾਇਰਸ ਨਾਲ ਪੰਜਾਬ ਸਰਕਾਰ ਵਲੋਂ ਵਿੱਢੀ ਜੰਗ ਵਿੱਚ ਆਪਣਾ ਅਹਿਮ ਯੋਗਦਾਨ ਪਾਉਂਦਿਆਂ ਆਪਣੀ ਇੱਕ ਮਹੀਨੇ ਦੀ ਤਨਖਾਹ ਪੰਜਾਬ ਮੁੱਖ ਮੰਤਰੀ ਰਾਹਤ ਫੰਡ ਕੋਵਿਡ-19 ਵਿੱਚ ਦਾਨ ਦਿੱਤੀ ਹੈ।ਚਾਹਲ ਨੇ ਸਮੂਹ ਪੰਜਾਬ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਸੰਕਟ ਦੀ ਇਸ ਘੜੀ ਲੋਕ ਹਿੱਤ ਵਾਲੇ ਇਸ ਪੁੰਨ ਦੇ ਕਾਰਜ ਵਿੱਚ ਪੰਜਾਬ ਸਰਕਾਰ ਦਾ ਸਾਥ ਦਿੰਦੇ ਹੋਏ ਪੰਜਾਬ ਮੁੱਖ ਮੰਤਰੀ ਰਾਹਤ ਫੰਡ ਕੋਵਿਡ-19 ਵਿੱਚ ਦਾਨ ਦੇਣ ਲਈ ਅੱਗੇ ਆਉਣ ਤਾਂ ਕਿ ਸੂਬੇ ਦੇ ਲੋੜਵੰਦਾਂ ਨੂੰ ਰਾਹਤ ਪਹੁੰਚਾਈ ਜਾ ਸਕੇ।

Check Also

26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’

ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …