Friday, July 4, 2025
Breaking News

ਮੈਰੀਟੋਰੀਅਸ ਸਕੂਲਾਂ ਨੂੰ ਕੋਵਿਡ ਕੇਅਰ ਆਇਸੋਲੇਸ਼ਨ ਸੈਂਟਰਾਂ ਵਜੋਂ ਵਰਤਿਆ ਜਾਵੇਗਾ – ਸਿੰਗਲਾ

ਸੰਗਰੂਰ, 15 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸਿੱਖਿਆ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਕੋਰੋਨਾਵਾਇਰਸ ਨੂੰ ਫੈਲਣ ਤੋਂ ਰੋਕਣ ਅਤੇ ਇਸ ਨਾਲ Vijay Inder Singla 1ਪ੍ਰਭਾਵਿਤ ਮਰੀਜ਼ਾਂ ਦੀ ਢੁੱਕਵੀਂ ਸਾਂਭ-ਸੰਭਾਲ ਕਰਨ ਲਈ ਸਾਰੇ ਸਰਕਾਰੀ ਸਕੂਲਾਂ ਨੂੰ ਏਕਾਂਤਵਾਸ ਕੇਂਦਰਾਂ ਵਜੋਂ ਵਰਤਣ ਦੇ ਨਾਲ-ਨਾਲ ਸਿੱਖਿਆ ਵਿਭਾਗ ਵੱਲੋਂ ਪੰਜਾਬ ਦੇ ਸਾਰੇ ਮੈਰੀਟੋਰੀਅਸ ਸਕੂਲਾਂ ਨੂੰ ਸਬੰਧਤ ਡਿਪਟੀ ਕਮਿਸ਼ਨਰਾਂ ਦੇ ਹਵਾਲੇ ਕਰ ਦਿੱਤਾ ਗਿਆ ਹੈ ਤਾਂ ਜੋ ਇਨਾਂ ’ਚ ਕੋਵਿਡ ਕੇਅਰ ਆਇਸੋਲੇਸ਼ਨ ਸੈਂਟਰ ਸਥਾਪਿਤ ਕੀਤੇ ਜਾ ਸਕਣ।ਅੱਜ ਮੈਰੀਟੋਰੀਅਸ ਸਕੂਲ ਘਾਬਦਾਂ (ਸੰਗਰੂਰ) ਵਿਖੇ ਬਣਾਏ ਜਾ ਰਹੇ ਕੋਵਿਡ ਕੇਅਰ ਆਇਸੋਲੇਸ਼ਨ ਸੈਂਟਰ ਦਾ ਦੌਰਾ ਕਰਨ ਮੌਕੇ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਪੰਜਾਬ ’ਚ 10 ਰਿਹਾਇਸ਼ੀ ਸਕੂਲ ਹਨ ਅਤੇ ਇਨਾਂ ਸਕੂਲਾਂ ਦੇ ਹੋਸਟਲਾਂ ’ਚ 8346 ਬਿਸਤਰੇ ਉਪਲਬਧ ਹਨ ਜੋ ਕੋਰੋਨਾਵਾਇਰਸ ਤੋਂ ਪ੍ਰਭਾਵਿਤ ਮਰੀਜ਼ਾਂ ਦੀ ਸਾਂਭ-ਸੰਭਾਲ ਲਈ ਵਰਤੇ ਜਾਣਗੇ।ਉਨਾਂ ਕਿਹਾ ਕਿ ਇਸਦੇ ਨਾਲ ਹੀ ਇਨਾਂ ਸਕੂਲਾਂ ’ਚ ਲਗਭਗ 200 ਕਲਾਸਰੂਮ ਵੀ ਮੌਜੂਦ ਹਨ, ਜਿਨਾਂ ਨੂੰ ਮੈਡੀਕਲ ਸਟਾਫ਼ ਵਲੋਂ ਹੋਰਨਾਂ ਲੋੜਾਂ ਲਈ ਵਰਤਿਆ ਜਾ ਸਕਦਾ ਹੈ।
                   ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਮੈਰੀਟੋਰੀਅਸ ਸਕੂਲ ਅੰਮ੍ਰਿਤਸਰ, ਬਠਿੰਡਾ, ਫਿਰੋਜ਼ਪੁਰ, ਗੁਰਦਾਸਪੁਰ, ਜਲੰਧਰ, ਲੁਧਿਆਣਾ, ਪਟਿਆਲਾ, ਸੰਗਰੂਰ, ਮੋਹਾਲੀ ਅਤੇ ਹੁਸ਼ਿਆਰਪੁਰ ਜਿਲ੍ਹਿਆਂ ’ਚ ਸਥਿਤ ਹਨ।ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਕੋਰੋਨਾਵਾਇਰਸ ਇੱਕ ਵਿਅਕਤੀ ਤੋਂ ਦੂਜੇ ਵਿਅਕਤੀ ਦੇ ਸੰਪਰਕ ਵਿਚ ਆਉਣ ਨਾਲ ਫੈਲਦਾ ਹੈ ਅਤੇ ਇਸ ਤੋਂ ਬਚਣ ਲਈ ਲੋਕਾਂ ਨੂੰ ਘਰਾਂ ਵਿਚ ਹੀ ਰਹਿਣ ਨੂੰ ਤਰਜ਼ੀਹ ਦੇਣੀ ਚਾਹੀਦੀ ਹੈ।ਕੋਵਿਡ ਕੇਅਰ ਆਇਸੋਲੇਸ਼ਨ ਸੈਂਟਰਾਂ ਦੀ ਸਥਾਪਤੀ ਨਾਲ ਇਸ ਵਾਇਰਸ ਤੋਂ ਪ੍ਰਭਾਵਿਤ ਵਿਅਕਤੀਆਂ ਨੂੰ ਅਲੱਗ ਰੱਖ ਕੇ ਵਾਇਰਸ ਨੂੰ ਅੱਗੇ ਫੈਲਣ ਤੋਂ ਰੋਕਣ ’ਚ ਮਦਦ ਮਿਲੇਗੀ।

Check Also

ਨਿਗਮ ਵਲੋਂ ਲਗਾਏ ਹਫਤਾਵਾਰ ਕੈਂਪਾਂ ਵਿੱਚ ਭਰੀਆਂ ਗਈਆਂ ਪ੍ਰਾਪਰਟੀ ਟੈਕਸ ਰਿਟਰਨਾਂ

200 ਦੇ ਕਰੀਬ ਪਾਣੀ ਅਤੇ ਸੀਵਰੇਜ ਦੇ ਨਜਾਇਜ਼ ਕਨੈਕਸ਼ਨ ਕੀਤੇ ਗਏ ਰੈਗੂਲਰ – ਵਧੀਕ ਕਮਿਸ਼ਨਰ …