Saturday, August 1, 2026

ਜਿਲਾ ਲੁਧਿਆਣਾ ਦੇ ਜੱਜਾਂ ਤੇ ਹੋਰ ਸਟਾਫ਼ ਵਲੋਂ ਮੁੱਖ ਮੰਤਰੀ ਕੋਵਿਡ ਰਾਹਤ ਫੰਡ ‘ਚ ਕਰੀਬ 10 ਲੱਖ ਦਾਨ

ਲੁਧਿਆਣਾ, 15 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਨੋਵੇਲ ਕੋਰੋਨਾ ਵਾਇਰਸ (ਕੋਵਿਡ 19) ਨਾਲ ਨਜਿੱਠਣ ਲਈ ਪੰਜਾਬ ਸਰਕਾਰ ਵਲੋਂ ਕੀਤੇ ਜਾ ਰਹੇ ਯਤਨਾਂ ਨੂੰ Coronaਉਸ ਵੇਲੇ ਹੋਰ ਬਲ ਮਿਲਿਆ ਜਦੋਂ ਜ਼ਿਲਾ ਲੁਧਿਆਣਾ ਵਿੱਚ ਨਿਆਂਇਕ ਸੇਵਾਵਾਂ ਨਿਭਾਅ ਰਹੇ ਸਾਰੇ ਜੱਜਾਂ ਅਤੇ ਕਚਿਹਰੀਆਂ ਦੇ ਹੋਰ ਸਟਾਫ਼ ਵਲੋਂ ਇਕੱਤਰ ਕੀਤੀ 10 ਲੱਖ 10 ਹਜ਼ਾਰ 500 ਰੁਪਏ ਦੀ ਰਾਸ਼ੀ ਮੁੱਖ ਮੰਤਰੀ ਕੋਵਿਡ ਰਾਹਤ ਫੰਡ ਵਿੱਚ ਦਾਨ ਕੀਤੀ ਗਈ।
            ਜ਼ਿਲਾ ਅਤੇ ਸੈਸ਼ਨ ਜੱਜ ਗੁਰਬੀਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਰਾਸ਼ੀ ਵਿੱਚ ਉਨਾਂ ਵਲੋਂ 9500 ਰੁਪਏ, ਵਧੀਕ ਜ਼ਿਲਾ ਅਤੇ ਸੈਸ਼ਨ ਜੱਜਾਂ ਵੱਲੋਂ 7500 ਰੁਪਏ ਹਰੇਕ, ਸੀਨੀਅਰ ਡਵੀਜ਼ਨ ਸਿਵਲ ਜੱਜਾਂ, ਸੀ.ਜੇ.ਐਮ, ਸੁਪਰਡੈਂਟ ਅਤੇ ਜੁਡੀਸ਼ੀਅਲ ਮੈਜਿਸਟ੍ਰੇਟ ਅਧਿਕਾਰੀਆਂ ਵਲੋਂ 5000 ਰੁਪਏ ਹਰੇਕ, ਰੀਡਰਾਂ, ਸਟੈਨੋਗ੍ਰਾਫਰਾਂ ਅਤੇ ਕਲਰਕਾਂ ਵੱਲੋਂ 1000 ਰੁਪਏ ਹਰੇਕ, ਸਰਵੇਅਰ, ਅਸ਼ਰ, ਪੀਅਨ, ਵਾਟਰਮੈਨ ਅਤੇ ਦਫ਼ਤਰੀ ਆਦਿ ਵਲੋਂ 500 ਰੁਪਏ ਹਰੇਕ ਵਲੋਂ ਯੋਗਦਾਨ ਪਾਇਆ ਗਿਆ ਹੈ।
            ਗੁਰਬੀਰ ਸਿੰਘ ਨੇ ਸਹਿਯੋਗ ਪਾਉਣ ਲਈ ਸਾਰੇ ਸਾਥੀ ਜੱਜਾਂ ਅਤੇ ਹੋਰ ਸਟਾਫ਼ ਦਾ ਧੰਨਵਾਦ ਕੀਤਾ।ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਭਿਆਨਕ ਬਿਮਾਰੀ ਤੋਂ ਬਚਣ ਲਈ ਘਰਾਂ ਦੇ ਅੰਦਰ ਹੀ ਰਹਿਣ ਅਤੇ ਸਮੇਂ-ਸਮੇਂ `ਤੇ ਲੋਕ ਹਿੱਤ ਵਿੱਚ ਜਾਰੀ ਹਦਾਇਤਾਂ ਦੀ ਪਾਲਣਾ ਕਰਨ।

Check Also

ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ ਡੀ.ਐਲ.ਐੱਸ.ਏ ਅੰਮ੍ਰਿਤਸਰ ਵੱਲੋਂ ਕੇਂਦਰੀ ਜੇਲ੍ਹ ਦਾ ਅਚਨਚੇਤੀ ਦੌਰਾ

ਅੰਮ੍ਰਿਤਸਰ, 1 ਅਗਸਤ (ਜਗਦੀਪ ਸਿੰਘ) – ਸ੍ਰੀਮਤੀ ਜਤਿੰਦਰ ਕੌਰ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਅੰਮ੍ਰਿਤਸਰ-ਕਮ-ਚੇਅਰਪਰਸਨ, …