ਅੰਮ੍ਰਿਤਸਰ, 16 ਅਪਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਓ.ਪੀ ਸੋਨੀ ਨੇ ਕਰਫਿਊ ਦੌਰਾਨ ਆਪਣੇ ਨਿਵਾਸ ਸਥਾਨ ਤੋਂ
ਅੰਮ੍ਰਿਤਸਰ ਕੇਂਦਰੀ ਹਲਕੇ ਲਈ ਪੰਜਾਬ ਸਰਕਾਰ ਦੀ ਤਰਫੋਂ 300 ਪਰਿਵਾਰਾਂ ਨੂੰ ਸੁੱਕਾ ਰਾਸ਼ਨ ਅਤੇ 400 ਪਰਿਵਾਰਾਂ ਨੂੰ ਮਾਤਾ ਲਾਲ ਦੇਵੀ ਮੰਦਰ ਦੇ ਸਹਿਯੋਗ ਨਾਲ ਲੰਗਰ ਤਿਆਰ ਕਰਕੇ ਭੇਜਿਆ।ਉਨਾਂ ਕਿਹਾ ਕਿ ਜਿਲਾ ਪ੍ਰਸਾਸਨ ਦੇ ਨਾਲ ਨਾਲ ਸਮਾਜ ਸੇਵੀ ਸੰਗਠਨ ਵੀ ਸਰਕਾਰ ਦੇ ਨਾਲ ਮੋਢੇ ਨਾਲ ਮੌਢਾ ਜੋੜ ਕੇ ਲੋੜਵੰਦਾਂ ਦੀ ਸਹਾਇਤਾ ਕਰ ਰਹੇ ਹਨ।ਉਨਾਂ ਕਿਹਾ ਕਿ ਉਨਾਂ ਵਲੋਂ ਰੋਜ਼ਾਨਾ ਹੀ ਲੋੜਵੰਦਾ ਦੀ ਸਹਾਇਤਾ ਲਈ ਰਾਹਤ ਸਮੱਗਰੀ ਭੇਜੀ ਜਾ ਰਹੀ ਹੈ ਅਤੇ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ।
ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਾਈਆਂ ਪਾਬੰਦੀਆਂ ਦੀ ਪੂਰੀ ਤਰ੍ਹਾਂ ਪਾਲਣਾ ਕਰਨ ਅਤੇ ਆਪਣੇ ਆਪ ਨੂੰ ਕੋਰੋਨਾ ਵਾਇਰਸ ਦੀ ਲਾਗ ਤੋਂ ਬਚਾਉਣ।
ਇਸ ਮੌਕੇ ਉਨਾਂ ਨਾਲ ਕੌਂਸਲਰ ਵਿਕਾਸ ਸੋਨੀ, ਰਾਘਵ ਸੋਨੀ, ਸ਼ਾਮ ਸੋਨੀ ਅਤੇ ਰਮਨ ਵਿਰਕ ਵੀ ਹਾਜ਼ਰ ਸਨ।
Check Also
ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਵੱਲੋਂ ਹਲਕਾ ਅੰਮ੍ਰਿਤਸਰ ਪੱਛਮੀ ਵਿੱਚ ‘ਮਾਨ ਦਾ ਮੁਨਾਫ਼ਾ’ ਮੁਹਿੰਮ
ਅੰਮ੍ਰਿਤਸਰ, 24 ਸਤੰਬਰ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ …
Punjab Post Daily Online Newspaper & Print Media