Tuesday, September 29, 2026

ਭਾਜਪਾ ਆਗੂ ਗਰਗ ਵਲੋਂ ਨਗਰ ਕੌਂਸਲ ਦੇ ਸਫਾਈ ਸੇਵਕਾਂ ਦਾ ਸਨਮਾਨ

ਲੌਂਗੋਵਾਲ, 16 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਕਰੋਨਾ ਮਹਾਂਮਾਰੀ ਦੌਰਾਨ ਨਗਰ ਕੌਂਸਲ ਲੌਂਗੋਵਾਲ ਦੇ ਸਾਰੇ ਸਫਾਈ ਸੇਵਕ ਪੂਰੀ ਤਨਦੇਹੀ ਨਾਲ PPNJ1604202008ਡਿਊਟੀ ਨਿਭਾਅ ਰਹੇ ਹਨ।ਜਿਸ ਨੂੰ ਦੇਖਦੇ ਹੋਏ ਭਾਰਤੀ ਜਨਤਾ ਪਾਰਟੀ ਦੇ ਸੰਗਰੂਰ-2 ਦੇ ਸਕੱਤਰ ਸ਼ਿਸ਼ਨਪਾਲ ਗਰਗ ਵਲੋਂ ਨਗਰ ਕੌਂਸਲ ਦੇ ਸਫ਼ਾਈ ਕਰਮਚਾਰੀਆਂ ਦਾ ਹਾਰ ਪਾ ਕੇ ਸਨਮਾਨ ਕੀਤਾ ਗਿਆ ਅਤੇ ਉਨ੍ਹਾਂ ਨੂੰ ਮਾਸਕ ਵੀ ਵੰਡੇ ਗਏ।ਗਰਗ ਨੇ ਕਿਹਾ ਕਿ ਕੌਂਸਲ ਦੇ ਇਨ੍ਹਾਂ ਸਫ਼ਾਈ ਕਰਮਚਾਰੀਆਂ ਵਲੋਂ ਆਪਣੀ ਜਾਨ ਦੀ ਪ੍ਰਵਾਹ ਨਾ ਕਰਦੇ ਹੋਏ ਸਮੁੱਚੇ ਕਸਬੇ ਅੰਦਰ ਸਫ਼ਾਈ ਨਿਰੰਤਰ ਜਾਰੀ ਹੈ।ਇਸ ਲਈ ਇਨ੍ਹਾਂ ਦਾ ਸਨਮਾਨ ਕਰਨਾ ਸਾਡਾ ਨੈਤਿਕ ਫਰਜ਼ ਬਣਦਾ ਹੈ।ਇਸ ਮੌਕੇ ਨਗਰ ਕੌਂਸਲ ਦੇ ਸਫ਼ਾਈ ਇੰਚਾਰਜ਼ ਸੁਖਦੇਵ ਸਿੰਘ ਅਤੇ ਸਫਾਈ ਸੇਵਕ ਹਾਜ਼ਰ ਸਨ ।

Check Also

ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …