Tuesday, September 29, 2026

ਕਣਕ ਦੀ ਰਹਿੰਦ-ਖੂੰਹਦ ਅਤੇ ਨਾੜ ਨੂੰ ਅੱਗ ਲਗਾਉਣ ’ਤੇ ਪਾਬੰਦੀ

ਕਪੂਰਥਲਾ, 16 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਮੈਜਿਸਟ੍ਰੇਟ ਕਪੂਰਥਲਾ ਸ਼੍ਰੀਮਤੀ ਦੀਪਤੀ ਉੱਪਲ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 Deepti Uppal Dcਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਕਪੂਰਥਲਾ ਦੀ ਹੱਦ ਅੰਦਰ ਕਣਕ ਦੀ ਰਹਿੰਦ-ਖੂੰਹਦ/ਨਾੜ ਨੂੰ ਅੱਗ ਲਗਾਉਣ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।ਜਾਰੀ ਹੁਕਮਾਂ ਵਿੱਚ ਉਨਾਂ ਕਿਹਾ ਹੈ ਕਿ ਆਮ ਤੌਰ ’ਤੇ ਜ਼ਿਮੀਂਦਾਰ ਕਣਕ ਦੀ ਕਟਾਈ ਤੋਂ ਬਾਅਦ ਬਚ ਗਈ ਰਹਿੰਦ-ਖੂੰਹਦ/ਨਾੜ ਨੂੰ ਖੇਤਾਂ ਵਿੱਚ ਅੱਗ ਲਗਾ ਦਿੰਦੇ ਹਨ, ਜਿਸ ਨਾਲ ਵਾਤਾਵਰਨ, ਜੀਵ-ਜੰਤੂਆਂ, ਲਾਗੇ ਖੜ੍ਹੀ ਫ਼ਸਲ, ਸੜਕ ਦੇ ਕਿਨਾਰੇ ਲਗਾਏ ਬੂਟਿਆਂ/ਦਰੱਖਤਾਂ ਨੂੰ ਨੁਕਸਾਨ ਹੋਣ ਦਾ ਡਰ ਰਹਿੰਦਾ ਹੈ।ਇਹ ਹੁਕਮ 9 ਜੂਨ 2020 ਤੱਕ ਲਾਗੂ ਰਹਿਣਗੇ।

Check Also

ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …