ਕਪੂਰਥਲਾ, 16 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਕੋਵਿਡ-19 (ਕੋਰੋਨਾ ਵਾਇਰਸ) ਦੇ ਫੈਲਣ ਤੋਂ ਬਚਾਅ ਲਈ ਜਿਥੇ ਠੀਕਰੀ ਪਹਿਰੇ ਅਹਿਮ ਭੂਮਿਕਾ ਨਿਭਾਅ ਰਹੇ
ਹਨ ਅਤੇ ਜ਼ਿਲ੍ਹਾ ਪ੍ਰਸਾਸ਼ਨ ਲਈ ਬੇਹੱਦ ਮਦਦਗਾਰ ਸਾਬਿਤ ਹੋ ਰਹੇ ਹਨ। ਇਹ ਪ੍ਰਗਟਾਵਾ ਕਰਦਿਆਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਦੀਪਤੀ ਉਪਲ ਨੇ ਦੱਸਿਆ ਕਿ ਜ਼ਿਲ੍ਹੇ ਦੇ ਪਿੰਡਾਂ ਦੀਆਂ ਪੰਚਾਇਤਾਂ ਇਸ ਕੰਮ ਵਿੱਚ ਪੂਰੀ ਜਿੰਮੇਵਾਰੀ ਨਾਲ ਜੁੱਟੀਆਂ ਹੋਈਆਂ ਹਨ।ਉਨ੍ਹਾਂ ਕਿਹਾ ਕਿ ਬਹੁਤ ਸਾਰੇ ਪਿੰਡਾਂ ਵਿਚ ਸਰਪੰਚਾਂ ਅਤੇ ਯੂਥ ਕਲੱਬਾਂ ਨੇ ਐਂਟਰੀ ਪੁਆਇੰਟਾਂ ’ਤੇ ਨਾਕੇ ਲਗਾਏ ਹੋਏ ਹਨ ਅਤੇ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਕੋਈ ਵੀ ਬਾਹਰਲਾ ਵਿਅਕਤੀ ਪਿੰਡ ਵਿਚ ਦਾਖ਼ਲ ਨਾ ਹੋਵੇ ਅਤੇ ਕੋਈ ਵੀ ਪਿੰਡ ਤੋਂ ਬਾਹਰ ਨਾ ਜਾਵੇ।ਪਿੰਡ ਵਿਚ ਜ਼ਰੂਰੀ ਵਸਤਾਂ ਜਿਵੇਂ ਸਬਜ਼ੀਆਂ, ਦੁੱਧ, ਕਰਿਆਨਾ, ਗੈਸ ਸਿਲੰਡਰ ਅਤੇ ਦਵਾਈਆਂ ਆਦਿ ਦੀ ਸਪਲਾਈ ਜਾਂ ਸਪੁਰਦਗੀ ਦੇ ਮਾਮਲੇ ਵਿੱਚ ਇਜਾਜ਼ਤ ਲੈ ਕੇ ਅੰਦਰ ਆਉਣ ਦੀ ਆਗਿਆ ਦਿੱਤੀ ਜਾ ਰਹੀ ਹੈ।ਉਨ੍ਹਾਂ ਦੱਸਿਆ ਕਿ ਪਿੰਡ ਵਿੱਚ ਅੰਦਰ ਆਉਣ ਅਤੇ ਬਾਹਰ ਜਾਣ ਵਾਲਿਆਂ ਦਾ ਦਾ ਪੂਰਾ ਰਿਕਾਰਡ ਰੱਖਿਆ ਜਾ ਰਿਹਾ ਹੈ, ਤਾਂ ਜੋ ਕੋਈ ਵੀ ਕੋਰੋਨਾ ਪਾਜ਼ੇਟਿਵ ਕੇਸ ਉਭਰਨ ਦੀ ਸਥਿਤੀ ਵਿਚ ਸਰੋਤ ਤੱਕ ਆਸਾਨੀ ਨਾਲ ਪਹੁੰਚਿਆ ਜਾ ਸਕੇ ਅਤੇ ਰੋਕਥਾਮ ਲਈ ਕਦਮ ਚੁੱਕੇ ਜਾ ਸਕਣ। ਇਸ ਤੋਂ ਇਲਾਵਾ ਪੰਚਾਇਤਾਂ ਵੱਲੋਂ ਆਪਣੀ ਪੱਧਰ ’ਤੇ ਸੈਨੀਟਾਈਜ਼ੇਸ਼ਨ ਮੁਹਿੰਮ ਵੀ ਲਗਾਤਾਰ ਚਲਾਈ ਜਾ ਰਹੀ ਹੈ ਅਤੇ ਸਮਾਜਿਕ ਦੂਰੀ ਯਕੀਨੀ ਬਣਾਉਣ ਲਈ ਵੀ ਢੁਕਵੇਂ ਕਦਮ ਚੁੱਕੇ ਗਏ ਹਨ।
Check Also
ਜਨਗਣਨਾ-2027 ਦੀਆਂ ਤਿਆਰੀਆਂ ਮੁਕੰਮਲ
ਅੰਮ੍ਰਿਤਸਰ, 12 ਨਵੰਬਰ (ਜਗਦੀਪ ਸਿੰਘ) – ਜਨਗਣਨਾ-2027 ਦੇ ਦੂਜੇ ਪੜਾਅ (ਆਬਾਦੀ ਗਣਨਾ) ਨੂੰ ਸੁਚਾਰੂ, ਸਮਾਂਬੱਧ …
Punjab Post Daily Online Newspaper & Print Media