ਪਠਾਨਕੋਟ, 16 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਕਿਹਾ ਹੈ ਕਿ ਇਸ ਵਾਰ ਕੋਰੋਨਾ ਬਿਮਾਰੀ ਦੇ ਚੱਲਦਿਆਂ ਕਣਕ
ਦੀ ਖਰੀਦ ਲਈ ਪੰਜਾਬ ਸਰਕਾਰ ਵੱਲੋਂ ਨਵੇਂ ਕੂਪਨ ਸਿਸਟਮ ਨੂੰ ਵੀ ਲਾਗੂ ਕੀਤਾ ਗਿਆ ਹੈ।ਕੂਪਨ ਸਿਸਟਮ ਤਹਿਤ ਆੜਤੀਆਂ ਨੂੰ ਕੂਪਨ ਦਿੱਤੇ ਜਾਣਗੇ ਅਤੇ ਕਿਸਾਨ ਆਪਣੀ ਵਾਰੀ ਨਾਲ ਹੀ ਮੰਡੀ ਵਿੱਚ ਕਣਕ ਦੀ ਫਸਲ ਲੈ ਕੇ ਆਉਣਗੇ।ਕਿਸਾਨਾਂ ਨੂੰ ਮਾਰਕਿਟ ਕਮੇਟੀ ਵੱਲੋਂ ਇੱਕ ਹੋਲੋਗ੍ਰਾਮ ਲੱਗਿਆ ਪਾਸ ਜਾਰੀ ਕੀਤਾ ਜਾਵੇਗਾ ਜਿਸ ‘ਤੇ ਇੱਕ ਕਿਸਾਨ ਅਤੇ ਇੱਕ ਟ੍ਰੈਕਟਰ ਆਦਿ ਦਾ ਡਰਾਇਵਰ ਦਾ ਮੰਡੀ ਆ ਸਕੇਗਾ।ਮੰਡੀ ਵਿੱਚ ਹੀ ਇੱਕ ਡਾਕਟਰ ਦੀ ਟੀਮ ਹੋਵੇਗੀ ਜੋ ਕਿਸਾਨਾਂ ਦੀ ਸਿਹਤ ਦੀ ਜਾਂਚ ਕਰੇਗੀ।
ਉਨ੍ਹਾਂ ਕਿਹਾ ਕਿ ਪਠਾਨਕੋਟ ਵਿੱਚ ਕਰੀਬ 57 ਹਜਾਰ ਮੀਟਰਕ ਟਨ ਕਣਕ ਦੀ ਖਰੀਦ ਹੁੰਦੀ ਹੈ ਪਹਿਲਾ 14 ਮੰਡੀਆਂ ਵਿੱਚ ਕਣਕ ਦੀ ਖਰੀਦ ਕੀਤੀ ਜਾਂਦੀ ਸੀ।ਇਸ ਵਾਰ ਮਲਿਕਪੁਰ ਵਿਖੇ ਇੱਕ ਮੰਡੀ ਵਧਾਈ ਗਈ ਹੈ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਰੋਨਾ ਵਾਈਰਸ ਦੇ ਵਿਸਥਾਰ ਨੂੰ ਰੋਕਣ ਦੇ ਲਈ ਕਿਸਾਨ ਜਿਲ੍ਹਾ ਪ੍ਰਸਾਸ਼ਨ ਦਾ ਸਹਿਯੋਗ ਕਰਨ।
Check Also
ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ
ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …
Punjab Post Daily Online Newspaper & Print Media