ਪਠਾਨਕੋਟ, 16 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਵਿੱਚ ਹੁਣ ਤੱਕ ਕਰੋਨਾ ਪਾਜੀਟਿਵ ਲੋਕਾਂ ਦੀ ਸੰਖਿਆ 22 ਹੈ ਅਤੇ ਇਨ੍ਹਾਂ ਲੋਕਾਂ ਦੇ ਸੰਪਰਕ
203 ਲੋਕਾਂ ਦੀ ਹੁਣ ਤੱਕ ਕਰੋਨਾ ਰਿਪੋਰਟ ਨੇਗੇਟਿਵ ਆ ਚੁੱਕੀ ਹੈ।ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਦੱਸਿਆ ਕਿ 15 ਅਪ੍ਰੈਲ ਤੱਕ ਜਿੰਨਾਂ 22 ਲੋਕਾਂ ਦੀ ਕਰੋਨਾ ਰਿਪੋਰਟ ਪਾਜ਼ਟਿਵ ਆਈ ਸੀ ਉਨ੍ਹਾਂ ਦੇ ਸੰਪਰਕ ਲੋਕਾਂ ਨੂੰ ਘਰ੍ਹਾਂ ਅੰਦਰ ਵੀ ਕੋਰਿਨਟਾਈਨ ਕੀਤਾ ਜਾ ਰਿਹਾ ਹੈ।ਉਨ੍ਹਾਂ ਜਿਲ੍ਹਾ ਕਿਹਾ ਕਿ ਪੰਜਾਬ ਸਰਕਾਰ ਦੇ ਆਦੇਸ਼ਾਂ ਅਨੁਸਾਰ ਪਠਾਨਕੋਟ ਵਿੱਚ ਵੀ 23 ਮਾਰਚ ਤੋਂ ਕਰਫਿਊ ਲਾਗੂ ਹੈ।ਸਾਡਾ ਫਰਜ਼ ਬਣਦਾ ਹੈ ਕਿ ਅਸੀਂ ਕਰਫਿਊ ਦੀ ਪਾਲਣਾ ਕਰੀਏ ਅਤੇ ਘਰ੍ਹਾਂ ਅੰਦਰ ਰਹੀਏ ਤਾਂ ਜੋ ਇਸ ਬੀਮਾਰੀ ਨੂੰ ਹਰਾਇਆ ਜਾ ਸਕੇ।
Check Also
ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ
ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …
Punjab Post Daily Online Newspaper & Print Media