Wednesday, September 30, 2026

ਕਣਕ ਖ਼ਰੀਦ ਪ੍ਰਬੰਧਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਨੇ ਆੜ੍ਹਤੀਆਂ ਨਾਲ ਕੀਤੀ ਮੀਟਿੰਗ

ਡਿਪਟੀ ਕਮਿਸ਼ਨਰ ਨੇ ਮੰਡੀਆਂ ਵਿੱਚ ਸੋਸ਼ਲ ਡਿਸਟੈਂਸ ਰੱਖਣ ਦੀ ਕੀਤੀ ਹਦਾਇਤ

ਪਠਾਨਕੋਟ, 16 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਕਣਕ ਦੇ ਖ਼ਰੀਦ ਪ੍ਰਬੰਧਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਪਠਾਨਕੋਟ ਗੁਰਪ੍ਰੀਤ ਸਿੰਘ ਖਹਿਰਾ ਵੱਲੋਂ ਮਾਰਕੀਟ PPNJ1604202013ਕਮੇਟੀ ਦੇ ਚੇਅਰਮੈਨ ਅਤੇ ਪਠਾਨਕੋਟ ਦੇ ਆੜ੍ਹਤੀਆਂ ਨਾਲ ਮੀਟਿੰਗ ਕੀਤੀ ਗਈ। ਜਿਸ ਵਿੱਚ ਬਲਰਾਜ ਸਿੰਘ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਮਾਰਕੀਟ ਕਮੇਟੀ ਦੇ ਚੇਅਰਮੈਨ ਲਖਵੀਰ ਸਿੰਘ ਲੱਕੀ, ਸੁਖਵਿੰਦਰ ਸਿੰਘ ਡੀ.ਐਫ.ਐਸ.ਸੀ., ਡਾ. ਹਰਤਰਨਪਾਲ ਸਿੰਘ ਮੁੱਖ ਖੇਤੀਬਾੜੀ ਅਫਸਰ ਪਠਾਨਕੋਟ ਅਤੇ ਹੋਰ ਸਬੰਧਤ ਵਿਭਾਗੀ ਅਧਿਕਾਰੀ ਹਾਜ਼ਰ ਸਨ।
           ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਖਹਿਰਾ ਨੇ ਅਧਿਕਾਰੀਆਂ ਅਤੇ ਆੜ੍ਹਤੀਆਂ ਨੂੰ ਕਿਹਾ ਕਿ ਕਣਕ ਦੀ ਖ਼ਰੀਦ ਮੌਕੇ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਮੰਡੀਆਂ ਵਿਚ ਸਫ਼ਾਈ ਅਤੇ ਸੋਸ਼ਲ ਡਿਸਟੈਂਸਿੰਗ ਸਬੰਧੀ ਸਰਕਾਰ ਅਤੇ ਸਿਹਤ ਵਿਭਾਗ ਵਲੋਂ ਜਾਰੀ ਨਿਯਮਾਂ ਦਾ ਪੂਰਾ ਧਿਆਨ ਰੱਖਿਆ ਜਾਵੇ।ਇਸ ਵਾਰ ਕਣਕ ਦੀ ਸਰਕਾਰੀ ਖ਼ਰੀਦ ਲਈ ਵੱਧ ਤੋਂ ਵੱਧ ਨਮੀ ਦੀ ਮਾਤਰਾ 12 ਫ਼ੀਸਦੀ ਹੈ।ਕਿਸਾਨਾਂ ਮੰਡੀਆਂ ਵਿਚ ਸੁੱਕੀ ਫ਼ਸਲ ਹੀ ਲਿਆਉਣ ਤਾਂ ਜੋ ਉਨ੍ਹਾਂ ਨੂੰ ਕਣਕ ਵੇਚਣ ਵਿੱਚ ਕਿਸੇ ਤਰ੍ਹਾਂ ਦੀ ਦਿੱਕਤ ਨਾ ਆਵੇ।

Check Also

ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …