ਅੰਮ੍ਰਿਤਸਰ, 16 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਪ੍ਰੈਸ ਸੰਘਰਸ਼ ਜਰਨਲਿਸਟਸ ਐਸੋਸੀਏਸ਼ਨ ਰਜਿ. ਦੇ ਆਲ ਇੰਡੀਆ ਪ੍ਰਧਾਨ ਸੰਜੀਵ ਪੁੰਜ ਨੇ
ਪੱਤਰਕਾਰਾਂ ‘ਤੇ ਬਿਨਾਂ ਜਾਂਚ ਪੜਤਾਲ ਨਜਾਇਜ਼ ਢੰਗ ਨਾਲ ਪਰਚੇ ਦਰਜ਼ ਕਰਨ ਦੀ ਕਰੜੇ ਸ਼ਬਦਾਂ ਵਿੱਚ ਨਿੰਦਿਆ ਕਰਦਿਆਂ ਇਸ ਨੂੰ ਚਿੰਤਾਜਨਕ ਕਰਾਰ ਦਿੱਤਾ ਹੈ।ਪੁੰਜ਼ ਨੇ ਕਿਹਾ ਕਿ ਸਮਾਜ ਵਿੱਚ ਹੋ ਰਹੀਆਂ ਜਿਆਦਤੀਆਂ ਨੂੰ ਉਜ਼ਾਗਰ ਕਰਨ ਵਾਲੇ ਪੱਤਰਕਾਰਾਂ ਦੀ ਅਵਾਜ਼ ਨੂੰ ਦਬਾਉਣ ਲਈ ਨਵੇਂ-ਨਵੇਂ ਹੱਥਕੰਡੇ ਅਪਣਾ ਕੇ ਪੱਤਰਕਾਰੀ ਨੂੰ ਢਾਹ ਲਾਉਣ ਦੀ ਕੋਸ਼ਿਸ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ।ਪੁੰਜ਼ ਨੇ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਪਾਸੋਂ ਮੰਗ ਕੀਤੀ ਹੈ ਕਿ ਬੀਤੇ ਦਿਨੀ ਪੱਤਰਕਾਰ ਸੰਨੀ ਸਹੋਤਾ ਖਿਲਾਫ ਗਲਤ ਢੰਗ ਨਾਲ ਦਰਜ਼ ਪਰਚੇ ਦੀ ਉੱਚ ਪੱਧਰੀ ਜਾਂਚ ਕਰਵਾ ਕੇ ਉਸ ਨੂੰ ਖਾਰਿਜ਼ ਕੀਤਾ ਜਾਵੇ।
Check Also
ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ
ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …
Punjab Post Daily Online Newspaper & Print Media