Wednesday, April 29, 2026

ਕੰਬਾਈਨ ਹਾਸਵੈਸਟਰ ਮਸ਼ੀਨਾਂ ਨੂੰ ਸੋਡੀਅਮ ਹਾਈਪੋਕਲੋਰਾਈਟ ਕੀਤਾ ਕੀਟਾਣੂ ਮੁਕਤ – ਡਾ. ਅਮਰੀਕ ਸਿੰਘ

ਪਠਾਨਕੋਟ, 17 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਕਰੋਨਾ ਵਾਇਰਸ (ਕੋਵਿਡ-19) ਦੇ ਸੰਕਟ ਦੇ ਚੱਲਦਿਆਂ ਬਲਾਕ ਪਠਾਨਕੋਟ ਅੰਦਰ ਚੱਲਣ ਵਾਲੀਆਂ ਸਮੂਹ Combineਕੰਬਾਈਨ ਹਾਰਵੈਸਟਰ ਮਸ਼ੀਨਾਂ ਨੂੰ ਕਟਾਣੂ ਮੁਕਤ ਕਰਨ ਲਈ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਦੇ ਦਿਸ਼ੇ ਨਿਰਦੇਸ਼ਾਂ ਅਤੇ ਡਾ. ਹਰਤਰਨਪਾਲ ਸਿੰਘ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਲਾਕ ਪਠਾਨਕੋਟ ਵਲੋਂ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ।ਡਾ. ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ ਨੇ ਦੱਸਿਆ ਕਿ ਇਸ ਤਹਿਤ ਸਮੂਹ ਕੰਬਾਈਨ ਹਾਸਵੈਸਟਰ ਮਸ਼ੀਨਾਂ ਨੂੰ ਕਣਕ ਦੀ ਕਟਾਈ ਸ਼ੁਰੂ ਕਰਨ ਤੋਂ ਪਹਿਲਾਂ ਸੋਡੀਅਮ ਹਾਈਪੋਕਲੋਰਾਈਟ /ਸੈਨੇਟਾਈਜ਼ਰ ਦਾ ਛਿੜਕਾਅ ਕਰਕੇ ਕੀਟਾਣੂ ਮੁਕਤ ਕਰ ਦਿੱਤਾ ਗਿਆ ਹੈ।
                  ਬਲਾਕ ਪਠਾਨਕੋਟ ਸਮੇਤ ਘਰੋਟਾ ਅਤੇ ਸੁਜਾਨਪੁਰ ਵਿੱਚ ਕੁੱਲ 52 ਕੰਬਾਈਨ ਹਾਰਵੈਸਟਰ ਮਸ਼ੀਨਾਂ ਕਣਕ ਦੀ ਕਟਾਈ ਦਾ ਕੰਮ ਅਗਲੇ ਦਿਨਾਂ ਦੌਰਾਨ ਪੂਰਾ ਕਰ ਲੈਣਗੀਆਂ।26 ਕੰਬਾਈਨ ਮਾਲਿਕਾਂ ਨੂੰ ਕਰਫਿਊ ਪਾਸ ਜਾਰੀ ਕਰ ਦਿੱਤੇ ਗਏ ਹਨ ਅਤੇ ਬਾਕੀਆਂ ਨੂੰ ਸ਼ੁਕਰਵਾਰ ਨੂੰ ਜਾਰੀ ਕਰ ਦਿੱਤੇ ਜਾਣਗੇ।ਉਨਾ ਦੱਸਿਆ ਕਿ ਕੰਬਾਈਨ ਹਾਰਵੈਸਟਰ ਸਵੇਰੇ 6 ਵਜੇ ਤੋਂ ਸ਼ਾਮ 7 ਵਜੇ ਤੱਕ ਕਣਕ ਦੀ ਕਟਾਈ ਦਾ ਕੰਮ ਕਰਨਗੀਆਂ।ਉਨ੍ਹਾਂ ਦੱਸਿਆ ਕਿ ਹਰੇਕ ਮਸ਼ੀਨ ਨਾਲ ਇੱਕ ਡਰਾਈਵਰ ਅਤੇ ਦੋ ਹੈਲਪਰ/ ਮਕੈਨਿਕ ਸਮੇਤ ਚਾਰ ਤੋਂ ਵੱਧ ਵਿਅਕਤੀ ਨਹੀਂ ਹੋਣਗੇ, ਜੋ ਆਪਣੀ ਅਤੇ ਕੰਬਾਈਨ ਦੀ ਸਾਫ ਸਫਾਈ ਦਾ ਪੂਰਾ ਖਿਆਲ ਰੱਖਣਗੇ।

Check Also

ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ

ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …