ਅੰਮ੍ਰਿਤਸਰ, 17 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਕੋਰੋਨਾ ਵਾਇਰਸ ਨੂੰ ਲੈ ਕੇ ਪੰਜਾਬ ਸਰਕਾਰ ਦੇ ਹੁਕਮਾਂ ਉਤੇ ਜਿਲ੍ਹਾ ਮੈਜਿਸਟਰੇਟ ਸ਼ਿਵਦੁਲਾਰ ਸਿੰਘ
ਢਿੱਲੋਂ ਲਗਾਏ ਗਏ ਕਰਫਿਊ ਦੇ ਮੱਦੇਨਜ਼ਰ ਡੇਅਰੀ ਵਿਕਾਸ ਵਿਭਾਗ ਪੰਜਾਬ ਨੇ ਜਿਲ੍ਹੇ ਵਿਚ ਆਮ ਲੋਕਾਂ ਲਈ ਦੁੱਧ ਅਤੇ ਦੁੱਧ ਉਤਪਾਦ ਮੁਹੱਈਆ ਕਰਵਾਉਣ ਦੇ ਇਰਾਦੇ ਨਾਲ ਜਿਹੜੇ ਕਿਸਾਨਾਂ ਜਾਂ ਡੇਅਰੀ ਮਾਲਕਾਂ ਨੂੰ ਕਰਫਿਊ ਪਾਸ ਜਾਰੀ ਕੀਤੇ ਸਨ, ਉਨਾਂ ਦੀ ਮਿਆਦ ਪਹਿਲਾਂ ਕਰਫਿਊ ਖਤਮ ਹੋਣ ਕਾਰਨ 14 ਅਪ੍ਰੈਲ ਤੱਕ ਹੀ ਲਿਖੀ ਗਈ ਸੀ, ਪਰ ਹੁਣ ਕਰਫਿਊ ਵਿਚ ਵਾਧਾ ਹੋਣ ਕਾਰਨ ਇਹ ਕਰਫਿਊ ਪਾਸ 3 ਮਈ ਤੱਕ ਚੱਲਣਗੇ।ਡਿਪਟੀ ਡਾਇਰੈਕਟਰ ਕਸ਼ਮੀਰ ਸਿੰਘ ਨੇ ਦੱਸਿਆ ਕਿ ਜੇਕਰ ਇਸ ਸਬੰਧੀ ਕੋਈ ਪੁੱਛ-ਪੜਤਾਲ ਹੋਵੇ ਤਾਂ ਫੋਨ ਨੰਬਰ 8146553318 ਉਤੇ ਸੰਪਰਕ ਕੀਤਾ ਜਾ ਸਕਦਾ ਹੈ।
Check Also
ਸਿਹਤ ਵਿਭਾਗ ਵੱਲੋਂ ਪਲਸ ਪੋਲੀਓ ਮੁਹਿੰਮ ਦੀ ਸ਼ੁਰੂੂਆਤ
ਨੰਨ੍ਹੇ ਬੱਚਿਆਂ ਨੂੰ ਪੋਲੀਓ ਦੀਆਂ ਬੂੰਦਾਂ ਪਿਲਾ ਕੇ ਕੀਤਾ ਆਗਾਜ਼ ਅੰਮ੍ਰਿਤਸਰ, 28 ਜੂਨ (ਜਗਦੀਪ ਸਿੰਘ) …
Punjab Post Daily Online Newspaper & Print Media