ਅੰਮ੍ਰਿਤਸਰ, 17 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਸਥਾਨਕ ਡਿਪਟੀ ਕਮਿਸ਼ਨਰ ਦਫਤਰ ਦੇ ਕਰਮਚਾਰੀ, ਜੋ ਕਿ ਕਰਫਿਊ ਵਾਲੇ ਦਿਨ ਤੋਂ ਲਗਾਤਾਰ
ਤਨ ਅਤੇ ਮਨ ਨਾਲ ਲੋੜਵੰਦ ਲੋਕਾਂ ਦੀ ਸਹਾਇਤਾ ਵਿਚ ਲੱਗੇ ਹੋਏ ਹਨ, ਨੇ ਜਿਲ੍ਹਾ ਪ੍ਰਸ਼ਾਸ਼ਨ ਵੱਲੋਂ ਕੀਤੇ ਜਾ ਰਹੇ ਕੰਮਾਂ ਵਿਚ ਵਿੱਤੀ ਯੋਗਦਾਨ ਪਾਉਣ ਦੇ ਇਰਾਦੇ ਨਾਲ ਆਪਣੀ ਇਕ ਦਿਨ ਦੀ ਤਨਖਾਹ ਮੁੱਖ ਮੰਤਰੀ ਰਾਹਤ ਫੰਡ ਲਈ ਅਤੇ ਇਕ ਦਿਨ ਦੀ ਤਨਖਾਹ ਰੈਡ ਕਰਾਸ ਅੰਮ੍ਰਿਤਸਰ ਵੱਲੋਂ ਕਾਇਮ ਕੀਤੇ ਫੰਡ ਲਈ ਦੇਣ ਦਾ ਐਲਾਨ ਕੀਤਾ ਹੈ।ਰੈਡ ਕਰਾਸ ਭਵਨ ਵਿਚ ਕੋਵਿਡ 19 ਦੀਆਂ ਸਾਵਧਾਨੀਆਂ ਨੂੰ ਧਿਆਨ ਵਿਚ ਰੱਖਦੇ ਹੋਏ ਜ਼ਿਲ੍ਹਾ ਪ੍ਰਧਾਨ ਅਰਵਿੰਦਰ ਸਿੰਘ ਸੰਧੂ, ਜਨਰਲ ਸਕੱਤਰ ਦੀਪਕ ਅਰੋੜਾ, ਵਧੀਕ ਜਨਰਲ ਸਕੱਤਰ ਅਮਨਦੀਪ ਸਿੰਘ ਸੇਖੋਂ, ਸੀਨੀਅਰ ਮੀਤ ਪ੍ਰਧਾਨ ਪਿ੍ਰਤਪਾਲ ਸਿੰਘ, ਸੀਨੀਅਰ ਮੀਤ ਪ੍ਰਧਾਨ ਗੋਰਾ ਸਿੰਘ ਅਤੇ ਵਿੱਤ ਸਕੱਤਰ ਸਾਹਿਬ ਕੁਮਾਰ ਦੀ ਅਗਵਾਈ ਹੇਠ ‘ਦਾ ਡਿਸਟਿਕ ਆਫਿਸ ਇੰਪਲਾਇਜ਼ ਐਸੋਸੀਏਸ਼ਨ’ ਅੰਮ੍ਰਿਤਸਰ ਦੀ ਹੋਈ ਮੀਟਿੰਗ ਵਿਚ ਇਹ ਫੈਸਲਾ ਲਿਆ ਗਿਆ।
ਦੀਪਕ ਅਰੋੜਾ ਨੇ ਦੱਸਿਆ ਕਿ ਸਾਰੇ ਕਰਮਚਾਰੀਆਂ ਨੇ ਫੋਨ ਉਤੇ ਆਪਣੀ ਸਹਿਮਤੀ ਇਸ ਨੇਕ ਕਾਰਜ ਲਈ ਦਿੱਤੀ ਹੈ।ਉਨਾਂ ਕਿਹਾ ਕਿ ਮਹਾਂਮਾਰੀ ਕਾਰਨ ਪੈਦਾ ਹੋਏ ਹਾਲਾਤ ਵਿਚ ਸਾਰੇ ਕਰਮਚਾਰੀਆਂ ਨੇ ਇਹ ਵੀ ਫੈਸਲਾ ਹੈ।ਕਰਮਚਾਰੀਆਂ ਨੇ ਵਧੀਕ ਡਿਪਟੀ ਕਮਿਸ਼ਨਰ ਹਿਮਾਸ਼ੂੰ ਅਗਰਵਾਲ ਨੂੰ ਇਸ ਫੈਸਲੇ ਸਬੰਧੀ ਸਹਿਮਤੀ ਪੱਤਰ ਵੀ ਦਿੱਤਾ, ਜਿੰਨਾ ਨੇ ਕਰਮਚਾਰੀਆਂ ਦੀ ਭਰਵੀਂ ਤਾਰੀਫ਼ ਕੀਤੀ।ਇਸ ਮੌਕੇ ਸੌਰਵ ਕੁਮਾਰ, ਵਿਕਰਮ ਰਾਮਪਾਲ, ਪਾਰਸ ਧਵਨ, ਅਰਵਿੰਦਰ ਭੱਟੀ, ਮਨਦੀਪ ਖਿਆਲਾ, ਹਰਪ੍ਰੀਤ ਸਿੰਘ, ਹਰਵਿੰਦਰ ਕੌਰ ਅਤੇ ਸ੍ਰੀਮਤੀ ਨੀਨਾ ਕੁਮਾਰੀ ਵੀ ਪਹੁੰਚੇ।
Check Also
ਸਿਹਤ ਵਿਭਾਗ ਵੱਲੋਂ ਪਲਸ ਪੋਲੀਓ ਮੁਹਿੰਮ ਦੀ ਸ਼ੁਰੂੂਆਤ
ਨੰਨ੍ਹੇ ਬੱਚਿਆਂ ਨੂੰ ਪੋਲੀਓ ਦੀਆਂ ਬੂੰਦਾਂ ਪਿਲਾ ਕੇ ਕੀਤਾ ਆਗਾਜ਼ ਅੰਮ੍ਰਿਤਸਰ, 28 ਜੂਨ (ਜਗਦੀਪ ਸਿੰਘ) …
Punjab Post Daily Online Newspaper & Print Media