Wednesday, April 29, 2026

ਕੈਬਨਿਟ ਮੰਤਰੀ ਓ.ਪੀ ਸੋਨੀ ਨੇ 1150 ਪਰਿਵਾਰਾਂ ਲਈ ਸੁੱਕੇ ਰਾਸ਼ਨ ਦੇ ਟਰੱਕ ਭੇਜੇ

ਸ਼ਹਿਰ ਦੀਆਂ ਅੰਦਰਲੀਆਂ ਵਾਰਡਾਂ ਵਿੱਚ ਵੰਡਿਆ ਗਿਆ ਰਾਸ਼ਨ

ਅੰਮ੍ਰਿਤਸਰ, 17 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਕੋਵਿਡ 19 ਦੇ ਸੰਕਟ ਨਾਲ ਨਿਜੱਠਣ ਲਈ ਪੰਜਾਬ ਸਰਕਾਰ ਵੱਲੋਂ ਲਗਾਏ ਗਏ ਕਰਫਿਊ ਦੌਰਾਨ PPNJ1704202004ਲੋੜਵੰਦ ਲੋਕਾਂ ਦੇ ਭੋਜਨ ਦਾ ਬਰਾਬਰ ਖਿਆਲ ਰੱਖਿਆ ਜਾ ਰਿਹਾ ਹੈ।ਕੈਬਨਿਟ ਮੰਤਰੀ ਓ.ਪੀ ਸੋਨੀ ਨੇ ਅੰਦਰੂਨੀ ਸ਼ਹਿਰ ਦੀਆਂ ਵਾਰਡਾਂ ਲਈ ਪੰਜਾਬ ਸਰਕਾਰ ਦੀ ਤਰਫੋਂ 750 ਪਰਿਵਾਰਾਂ ਤੇ ਆਪਣੇ ਨਿਕਟ ਸਾਥੀਆਂ ਦੀ ਸਹਾਇਤਾ ਨਾਲ 400 ਪਰਿਵਾਰਾਂ ਨੂੰ ਸੁੱਕੇ ਰਾਸ਼ਨ ਦੇ ਟਰੱਕ ਤੋਰਨ ਮੌਕੇ ਲੋਕਾਂ ਨੂੰ ਅਪੀਲ ਕੀਤੀ ਕਿ ਕਰਫਿਊ ਦੇ ਸਮੇਂ ਭਾਵੇਂ ਪ੍ਰਸ਼ਾਸਨ ਵੱਲੋਂ ਜ਼ਰੂਰੀ ਵਸਤਾਂ ਲਈ ਥੋੜ੍ਹੀ ਛੋਟ ਦਿੱਤੀ ਗਈ ਹੈ, ਪਰ ਇਸ ਮੌਕੇ ਵੀ ਸਾਵਧਾਨੀ ਵਜੋਂ ਪਰਿਵਾਰ ਦੇ ਇਕ ਮੈਂਬਰ ਨੂੰ ਹੀ ਘਰੋਂ ਬਾਹਰ ਨਿਕਲਣਾ ਚਾਹੀਦਾ ਹੈ। ਉਨਾਂ ਕਿਹਾ ਕਿ ਪਰਿਵਾਰਕ ਮੈਂਬਰ ਵੀ ਖੰਘਦੇ ਸਮੇਂ ਮੂੰਹ ਰੁਮਾਲ ਜਾਂ ਟਿਸ਼ੂ ਨਾਲ ਢੱਕਣਾ ਯਕੀਨੀ ਬਨਾਉਣ। ਇਸ ਤੋਂ ਇਲਾਵਾ ਘਰਾਂ ਵਿਚ ਆਉਂਦੇ ਦੁੱਧ ਦੇ ਪੈਕਟ, ਭਾਂਡੇ, ਦਰਵਾਜੇ ਦੀ ਘੰਟੀ, ਕੂੜੇਦਾਨ, ਝੂਲੇ, ਕੱਚੀਆਂ ਸਬਜੀਆਂ ਤੇ ਫਲ, ਦਰਵਾਜਿਆਂ ਦੀਆਂ ਚਿਟਕਣੀਆਂ, ਬੂਟ ਤੇ ਚੱਪਲਾਂ ਆਦਿ ਨੂੰ ਵੀ ਸਮੇਂ-ਸਮੇਂ ਸਿਰ ਸੈਨੇਟਾਇਜ਼ ਕਰਦੇ ਰਹੋ। ਇਸ ਤੋਂ ਇਲਾਵਾ ਹੱਥ ਸਾਫ ਕੀਤੇ ਬਿਨਾਂ ਅੱਖਾਂ, ਨੱਕ ਅਤੇ ਮੂੰਹ ਨੂੰ ਨਾ ਛੂਹੋ।
                 ਇਸ ਮੌਕੇ ਤਹਿਸੀਲਦਾਰ ਸ੍ਰੀਮਤੀ ਅਰਚਨਾ ਸ਼ਰਮਾ, ਕੌਸ਼ਲਰ ਵਿਕਾਸ ਸੋਨੀ, ਰਾਘਵ ਸੋਨੀ, ਗੁਰਦੇਵ ਸਿੰਘ ਦਾਰਾ, ਅਰੁਣ ਕੁਮਾਰ ਪੱਪਲ, ਮਹੇਸ਼ ਖੰਨਾ, ਇਕਬਾਲ ਸਿੰਘ ਸ਼ੈਰੀ, ਸ੍ਰੀਮਤੀ ਰਾਜਬੀਰ ਕੌਰ ਅਤੇ ਹੋਰ ਪਤਵੰਤੇ ਹਾਜ਼ਰ ਸਨ।

Check Also

ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ

ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …