ਅੰਮ੍ਰਿਤਸਰ, 17 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਅੰਮ੍ਰਿਤਸਰ ਸਮੇਤ ਦੇਸ਼ ਦੇ ਕਈ ਹਿੱਸਿਆਂ ਵਿੱਚ ਫਸੇ 41 ਪਾਕਿਸਤਾਨੀਆਂ ਨੂੰ ਦੋਵਾਂ ਦੇਸ਼ਾਂ ਦੀਆਂ
ਸਰਕਾਰਾਂ ਤੋਂ ਮਿਲੀ ਆਗਿਆ ਸਦਕਾ ਆਪਣੇ ਘਰ ਜਾਣਾ ਨਸੀਬ ਹੋਇਆ।ਐਸ.ਡੀ.ਐਮ ਸ਼ਿਵਰਾਜ ਸਿੰਘ ਬੱਲ ਨੇ ਦੱਸਿਆ ਕਿ ਪਾਕਿਸਤਾਨ ਵੱਲੋਂ ਹੱਦ ਸੀਲ ਕੀਤੀ ਹੋਣ ਕਾਰਨ 41 ਪਾਕਿਸਤਾਨੀ ਭਾਰਤ ਦੇ ਵੱਖ-ਵੱਖ ਹਿੱਸਿਆਂ ਵਿਚ ਫਸ ਗਏ ਸਨ।ਉਨਾਂ ਨੂੰ ਅੱਜ ਦੋਵਾਂ ਦੇਸ਼ਾਂ ਦੀਆਂ ਸਰਕਾਰਾਂ ਵੱਲੋਂ ਸਹਿਮਤੀ ਦਿੱਤੇ ਜਾਣ ਉਪਰੰਤ ਅਟਾਰੀ ਵਾਹਗਾ ਸਰਹੱਦੀ ਗੇਟ ਖੋਲ੍ਹ ਕੇ ਪਾਕਿਸਤਾਨ ਲਈ ਰਵਾਨਾ ਕੀਤਾ ਗਿਆ। ਇਨਾਂ ਪਾਕਿਸਤਾਨੀ ਨਾਗਰਿਕਾਂ ਨੇ ਵੀ ਪੰਜਾਬ ਸਰਕਾਰ ਦੇ ਨਾਲ-ਨਾਲ ਦੋਵਾਂ ਦੇਸ਼ਾਂ ਦੀਆਂ ਸਰਕਾਰਾਂ ਦੀ ਭਰਵੀਂ ਤਾਰੀਫ਼ ਕੀਤੀ ।
Check Also
ਪਿੰਡਾਂ ਵਿੱਚ ਠੋਸ ਕੂੜੇ ਦੇ ਸੁਚੱਜੇ ਪ੍ਰਬੰਧਨ ਲਈ ਗਤੀਵਿਧੀਆਂ ਵਿੱਚ ਹੋਰ ਤੇਜ਼ੀ ਲਿਆਉਣ ਦੇ ਨਿਰਦੇਸ਼
ਅੰਮ੍ਰਿਤਸਰ, 11 ਅਗਸਤ (ਸੁਖਬੀਰ ਸਿੰਘ) – ਪਿੰਡਾਂ ਵਿੱਚ ਠੋਸ ਕੂੜੇ ਦੇ ਸੁਚੱਜੇ ਪ੍ਰਬੰਧਨ ਨੂੰ ਯਕੀਨੀ …
Punjab Post Daily Online Newspaper & Print Media