ਲੌਂਗੋਵਾਲ, 17 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸਥਾਨਕ ਐਮ.ਸੀ.ਐਚ ਲੌਂਗੋਵਾਲ ਵਿਖੇ ਬੱਚਿਆਂ ਅਤੇ ਗਰਭਵਤੀ ਔਰਤਾਂ ਦੇ ਮਲਟੀਪਰਪਜ਼
ਫੀਮੇਲ ਸੁਪਰਵਾਈਜ਼ਰ ਮੈਡਮ ਪਰਮਜੀਤ ਕੌਰ, ਮੈਡਮ ਨਵਦੀਪ ਕੌਰ ਵਲੋਂ ਕੈਂਪ ਦੌਰਾਨ ਬੱਚਿਆਂ ਅਤੇ ਗਰਭਵਤੀ ਔਰਤਾਂ ਦੇ ਟੀਕੇ ਲਗਾਏ ਗਏ।ਐਸ.ਐਮ.ਓ, ਡਾਕਟਰ ਅੰਜੂ ਸਿੰਗਲਾ ਨੇ ਕਿਹਾ ਪੰਜਾਬ ਸਰਕਾਰ ਵਲੋਂ ਭੇਜੇ ਗਏ ਪੱਤਰ ਮੁਤਾਬਿਕ ਔਰਤਾਂ ਦੇ ਪੇਟ ਵਿੱਚ ਪਲ ਰਹੇ ਬੱਚਿਆਂ ਦੀ ਤੰਦਰੁਸਤੀ ਲਈ ਸਰਕਾਰੀ ਹਸਪਤਾਲ ਵਿਖੇ ਸੈਂਕੜੇ ਇਸਤਰੀਆਂ ਦੇ ਟੀਕੇ ਲਗਾਏ ਗਏ।ਉਨਾ ਕਿਹਾ ਮਾਂ ਬੱਚਾ ਸਿਹਤ ਸੰਭਾਲ ਪ੍ਰੋਗਰਾਮ ਤਹਿਤ ਗਰਭਵਤੀ ਔਰਤਾਂ ਦੀ ਆਮ ਜਾਂਚ ਬਲੱਡ ਪ੍ਰੈਸ਼ਰ ਖੂਨ ਦੀ ਜਾਂਚ ਟੀ.ਟੀ ਦੇ ਟੀਕੇ ਅਤੇ ਬੱਚਿਆਂ ਨੂੰ ਬਿਮਾਰੀਆਂ ਤੋਂ ਬਚਾਉਣ ਤੇ ਸਿਹਤਮੰਦ ਰੱਖਣ ਲਈ ਟੀਕਾਕਰਨ ਵੀ ਕੀਤਾ ਗਿਆ।ਸੁਪਰਵਾਈਜ਼ਰ ਪਰਮਜੀਤ ਕੌਰ ਅਤੇ ਮੈਡਮ ਨਵਦੀਪ ਕੌਰ ਵਲੋਂ ਕੋਰੋਨਾ ਬਿਮਾਰੀ ਤੋਂ ਬਚਣ ਲਈ ਜਾਣਕਾਰੀ ਦਿੱਤੀ ਗਈ।ਉਨ੍ਹਾਂ ਕਿਹਾ ਕਿ ਗਰਭਵਤੀ ਔਰਤਾਂ ਨੂੰ ਬਿਮਾਰੀਆਂ ਤੋਂ ਬਚਣ ਲਈ ਸਰੀਰਕ ਸ਼ਕਤੀ ਵਧਾਉਣ ਵਾਲੀਆਂ ਸਬਜ਼ੀਆਂ ਤੇ ਫਲਾਂ ਦਾ ਸੇਵਨ ਕਰਨਾ ਚਾਹੀਦਾ ਹੈ ।
Check Also
ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਏ ਜਾ ਰਹੇ ਮੀਰੀ ਪੀਰੀ ਖ਼ਾਲਸਾ ਮਾਰਚ ਸਬੰਧੀ ਐਡਵੋਕੇਟ ਧਾਮੀ ਵਲੋਂ ਇਕੱਤਰਤਾ
ਅੰਮ੍ਰਿਤਸਰ, 20 ਜੁਲਾਈ (ਜਗਦੀਪ ਸਿੰਘ) – ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ …
Punjab Post Daily Online Newspaper & Print Media