Monday, July 20, 2026

ਜਿਲ੍ਹਾ ਮੈਜਿਸਟਰੇਟ ਵਲੋਂ ਮੈਰੀਟੋਰੀਅਸ ਸਕੂਲ ਘਾਬਦਾਂ ‘ਕੋਵਿਡ ਕੇਅਰ ਸੈਂਟਰ’ ਵਜੋਂ ਨੋਟੀਫਾਈ

ਲੌਂਗੋਵਾਲ, 16 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਭਾਰਤ ਸਰਕਾਰ ਵੱਲੋਂ ਕੋਵਿਡ-19 ਨੂੰ ਐਮਰਜੈਂਸੀ ਪ੍ਰਬੰਧਨ ਐਕਟ ਦੇ ਤਹਿਤ ਮਹਾਂਮਾਰੀ ਘੋਸ਼ਿਤ Ghan Shyam Thori DCਕੀਤਾ ਗਿਆ ਹੈ।ਜ਼ਿਲ੍ਹਾ ਪ੍ਰਸ਼ਾਸਨ ਸੰਗਰੂਰ ਵਲੋਂ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਸਥਿਤੀ ਨਾਲ ਨਜਿੱਠਣ ਲਈ ਕੀਤੇ ਜਾ ਰਹੇ ਪ੍ਰਬੰਧਾਂ ਤਹਿਤ ਜਿਲ੍ਹਾ ਮੈਜਿਸਟਰੇਟ ਘਨਸ਼ਿਆਮ ਥੋਰੀ ਵਲੋਂ ਪਿੰਡ ਘਾਬਦਾਂ ਵਿਖੇ ਬਣੇ ਮੈਰੀਟੋਰੀਅਸ ਸਕੂਲ ਨੂੰ ‘ਕੋਵਿਡ ਕੇਅਰ ਸੈਂਟਰ’ ਵਜੋਂ ਨੋਟੀਫਾਈ ਕੀਤਾ ਗਿਆ ਹੈ।ਘਨਸ਼ਿਆਮ ਥੋਰੀ ਨੇ ਦੱਸਿਆ ਕਿ ਇਸ ਮਹਾਂਮਾਰੀ ਨਾਲ ਪ੍ਰਭਾਵਿਤ ਲੋਕਾਂ ਨੂੰ ਡਾਕਟਰੀ ਸਹਾਇਤਾ ਅਤੇ ਆਈਸੋਲੇਸ਼ਨ ਵਿਚ ਰੱਖਣ ਲਈ ਢੁੱਕਵੇਂ ਪ੍ਰਬੰਧਾਂ ਦੀ ਸਖਤ ਜ਼ਰੂਰਤ ਹੈ ਤਾਂ ਜੋ ਇਸ ਪਾਜ਼ਿਟਿਵ ਕੇਸਾਂ ਨੂੰ ਆਈਸੋਲੇਟ ਕਰਕੇ ਡਾਕਟਰੀ ਸਹਾਇਤਾ ਮੁਹੱਈਆ ਕਰਵਾਈ ਜਾ ਸਕੇ ਅਤੇ ਇਸ ਬੀਮਾਰੀ ਦੇ ਸਮਾਜਿਕ ਫ਼ੈਲਾਅ ਨੂੰ ਰੋਕਿਆ ਜਾ ਸਕੇ।
              ਇਹ ਹੁਕਮ ਅਗਲੇ 3 ਮਹੀਨਿਆਂ ਤੱਕ ਲਾਗੂ ਰਹਿਣਗੇ ਅਤੇ ਮਹਾਂਮਾਰੀ ਦੇ ਜਾਰੀ ਰਹਿਣ ਦੀ ਸੂਰਤ ਵਿੱਚ ਵਧਾਏ ਵੀ ਜਾ ਸਕਦੇ ਹਨ।

Check Also

ਕੈਬਨਿਟ ਮੰਤਰੀ ਈ.ਟੀ.ਓ ਵਲੋਂ ਨਗਰ ਸੁਧਾਰ ਟਰੱਸਟ ਦੇ ਨਵ-ਨਿਯੁੱਕਤ ਚੇਅਰਮੈਨ ਸਰਬਜੋਤ ਸਿੰਘ ਧੰਜ਼ਲ ਨੂੰ ਵਧਾਈ

ਅੰਮ੍ਰਿਤਸਰ, 19 ਜੁਲਾਈ (ਸੁਖਬੀਰ ਸਿੰਘ) –  ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਪੰਜਾਬ ਸਰਕਾਰ …