ਸ੍ਰੀ ਮੁਕਤਸਰ ਸਾਹਿਬ, 17 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸਿਹਤ ਵਿਭਾਗ ਦੇ ਨੁਮਾਇੰਦਿਆਂ ਨੇ ਦੱਸਿਆ ਕਿ ਐਸ.ਡੀ.ਐਮ ਮੁਕਤਸਰ ਸ਼੍ਰੀਮਤੀ ਵੀਰਪਾਲ ਕੌਰ
ਦੀ ਕਰੋਨਾ ਸਬੰਧੀ ਲਏ ਗਏ ਸੈਂਪਲ ਦੀ ਰਿਪੋਰਟ ਅੱਜ ਨੈਗਟਿਵ ਪ੍ਰਾਪਤ ਹੋਈ ਹੈ।
ਡਿਪਟੀ ਕਮਿਸ਼ਨਰ ਐਮ.ਕੇ ਅਰਵਿੰਦ ਕੁਮਾਰ ਨੇ ਅੱਜ ਪ੍ਰੈਸ ਨੂੰ ਜਾਰੀ ਇੱਕ ਬਿਆਨ ਵਿੱਚ ਦੱਸਿਆ ਕਿ ਜ਼ਿਲ੍ਹੇ ਵਿੱਚ ਪਾਏ ਗਏ ਕਰੋਨਾ ਵਾਇਰਸ ਪੀੜਤ ਮੇਰਠ ਵਾਸੀ ਦਾ ਇਲਾਜ ਤਸੱਲੀਬਖਸ਼ ਚੱਲ ਰਿਹਾ ਹੈ ਅਤੇ ਇਸ ਸਬੰਧੀ 6 ਸੈਂਪਲਾਂ ਦੀ ਰਿਪੋਰਟ ਆਉਣੀ ਹਾਲੇ ਬਾਕੀ ਹੈ।
ਉਨ੍ਹਾਂ ਦੱਸਿਆ ਕਿ ਮੇਰਠ ਵਾਸੀ ਦੇ ਸੰਪਰਕ ਵਿਚ ਆਏ ਸਾਰੇ 14 ਵਿਅਕਤੀਆਂ ਦੇ ਸੈਂਪਲ ਪਹਿਲਾਂ ਹੀ ਨੈਗਟਿਵ ਆ ਚੁੱਕੇ ਹਨ ਅਤੇ ਹੁਣ ਜਿਲ੍ਹੇ ਵਿੱਚ 6 ਸੈਪਲਾਂ ਦੀ ਰਿਪੋਰਟ ਅੱਜ ਦੁਬਾਰਾ ਭੇਜੀ ਗਈ ਹੈ।ਉਨ੍ਹਾਂ ਦੱਸਿਆ ਕਿ ਕਰੋਨਾ ਨਾਲ ਸਬੰਧਤ ਸਿਹਤ ਵਿਭਾਗ ਵਲੋਂ ਪਿਛਲੇ ਦੋ ਦਿਨਾਂ ਤੋਂ ਕੋਈ ਵੀ ਸੈਂਪਲ ਨਹੀਂ ਲਿਆ ਗਿਆ ਹੈ, ਜੋ ਕਿ ਸੰਤੁਸ਼ਟੀਜਨਕ ਹੈ।ਉਨ੍ਹਾਂ ਦੱਸਿਆ ਕਿ ਕਣਕ ਦੀ ਖਰੀਦ ਸਬੰਧੀ ਸਾਰੇ ਪ੍ਰਬੰਧ ਸੁਚੱਜੇ ਢੰਗ ਨਾਲ ਮੁਕੰਮਲ ਕਰ ਲਏ ਗਏ ਹਨ ਅਤੇ ਕਿਸੇ ਵੀ ਕਿਸਾਨ ਨੂੰ ਇਸ ਸਬੰਧੀ ਕੋਈ ਸਮੱਸਿਆ ਦਰਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਕਿਸਾਨ ਭਰਾਵਾਂ ਲਈ ਇੱਕ ਵੱਖਰਾ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ, ਜਿਥੇ ਉਹ ਟੈਲੀਫੋਨ ਰਾਹੀਂ ਆਪਣੀ ਸਮੱਸਿਆ ਜਾਂ ਸੁਝਾਅ ਦੱਸ ਸਕਦੇ ਹਨ ।
Check Also
ਖਾਲਸਾ ਕਾਲਜ ਸੈਨਿਕ ਸਕੂਲ ਦਾ ‘ਸੈਨਿਕ ਸਕੂਲ’ ਕਪੂਰਥਲਾ ਦੇ ਵਫ਼ਦ ਨੇ ਕੀਤਾ ‘ਪਹਿਲਾ ਨਿਰੀਖਣ’ ਦੌਰਾ
ਅੰਮ੍ਰਿਤਸਰ, 16 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਸੈਨਿਕ ਸਕੂਲ ਵਿਖੇ ਵਿਦਿਆਰਥੀਆਂ ਨੂੰ ਉਚ …
Punjab Post Daily Online Newspaper & Print Media