Wednesday, August 12, 2026

ਤਰਨ ਤਾਰਨ ਜ਼ਿਲ੍ਹੇ ਦੇ 16 ਅਪ੍ਰੈਲ ਨੂੰ ਭੇਜੇ 3 ਨਮੂਨਿਆਂ ਦੀ ਰਿਪੋਰਟ ਆਈ ਨੈਗੇਟਿਵ

ਇੱਕ ਹੋਰ ਸੈਂਪਲ ਮੈਡੀਕਲ ਕਾਲਜ ਅੰਮ੍ਰਿਤਸਰ ਜਾਂਚ ਲਈ ਭੇਜਿਆ -ਡਿਪਟੀ ਕਮਿਸ਼ਨਰ

ਤਰਨ ਤਾਰਨ, 17 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਤਰਨ ਤਾਰਨ ਪਰਦੀਪ ਕੁਮਾਰ ਸੱਭਰਵਾਲ ਨੇ ਦੱਸਿਆ ਹੈ ਕਿ ਕੋਵਿਡ-19 ਸਬੰਧੀ 16 Corona 1ਅਪ੍ਰੈਲ ਨੂੰ ਮੈਡੀਕਲ ਕਾਲਜ ਅੰਮ੍ਰਿਤਸਰ ਵਿਖੇ ਜਾਂਚ ਲਈ ਭੇਜੇ ਗਏ ਜ਼ਿਲ੍ਹੇ ਦੇ 3 ਨਮੂਨਿਆਂ ਦੀ ਰਿਪੋਰਟ ਨੈਗੇਟਿਵ ਆਈ ਹੈ।ਜ਼ਿਲੇ੍ਹ ਵਿੱਚ ਹੁਣ ਤੱਕ 34 ਸ਼ੱਕੀ ਮਰੀਜ਼ਾਂ ਦੇ ਸੈਂਪਲ ਲੈ ਕੇ ਜਾਂਚ ਲਈ ਮੈਡੀਕਲ ਕਾਲਜ ਅੰਮ੍ਰਿਤਸਰ ਭੇਜੇ ਗਏ ਸਨ, ਇਹ ਨਤੀਜੇ ਵੀ ਨੈਗੇਟਿਵ ਪਾਏ ਗਏ ਹਨ।ਉਹਨਾਂ ਦੱਸਿਆ ਕਿ ਅੱਜ ਇੱਕ ਹੋਰ ਸੈਂਪਲ ਜਾਂਚ ਲਈ ਮੈਡੀਕਲ ਕਾਲਜ ਭੇਜਿਆ ਗਿਆ ਹੈ, ਜਿਸ ਦੀ ਰਿਪੋਰਟ ਕੱਲ੍ਹ ਸ਼ਾਮ ਤੱਕ ਆਉਣ ਦੀ ਸੰਭਾਵਨਾ ਹੈ।

Check Also

ਖ਼ਾਲਸਾ ਕਾਲਜ ਵਿਖੇ ਇੰਸਟਾਲੇਸ਼ਨ ਸੈਰੇਮਨੀ ਕਰਵਾਈ ਗਈ

ਅੰਮ੍ਰਿਤਸਰ, 12 ਅਗਸਤ (ਸੁਖਬੀਰ ਸਿੰਘ ਖੂਰਮਣੀਆਂ) ¸- ਖਾਲਸਾ ਕਾਲਜ ਦੇ ਰੋਟਾਰੈਕਟ ਕਲੱਬ ਵੱਲੋਂ ਸੈਸ਼ਨ 2026-27 …