Wednesday, August 12, 2026

ਹੋਰ ਜਿਲ੍ਹਿਆਂ ਤੇ ਰਾਜਾਂ ਤੋਂ ਆਏ 414 ਵਿਅਕਤੀਆਂ ਨੂੰ ਕੀਤਾ ਗਿਆ ਏਕਾਂਤਵਾਸ – ਡਿਪਟੀ ਕਮਿਸ਼ਨਰ

ਰੂਪਨਗਰ, 17 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪ੍ਰਸ਼ਾਸਨ ਵਲੋਂ ਕੋਰੋਨਾ ਮਹਾਮਾਰੀ ਨੂੰ ਕਾਬੂ ਕਰਨ ਲਈ ਹਰ ਪੱਧਰ ’ਤੇ ਪੁੱਖਤਾ ਪ੍ਰਬੰਧ ਕੀਤੇ ਜਾ ਰਹੇ ਹਨ।SOnali GIri MCA COmmisionerਜਿਸ ਤਹਿਤ ਵਿਦੇਸ਼ਾਂ ਤੋਂ ਆਏ ਵਿਅਕਤੀਆਂ ਤੋਂ ਇਲਾਵਾ ਹੋਰ ਪ੍ਰਭਾਵਿਤ ਜਿਲ੍ਹਿਆਂ ਤੇ ਰਾਜਾਂ ਤੋਂ ਆਏ ਵਿਅਕਤੀਆਂ ਨੂੰ ਵੀ ਏਕਾਂਤਵਾਸ ਕੀਤਾ ਜਾ ਰਿਹਾ ਹੈ।
ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਨੇ ਦੱਸਿਆ ਕਿ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਨੂੰ ਸਖਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਪੰਜਾਬ ਦੇ ਪ੍ਰਭਾਵਿਤ ਜਿਲ੍ਹਿਆਂ ਤੇ ਹੋਰ ਰਾਜਾਂ ਤੋਂ ਰੋਪੜ੍ਹ ਜਿਲ੍ਹੇ ਵਿੱਚ ਪ੍ਰਵੇਸ਼ ਕਰਨ ਵਾਲੇ ਹਰ ਵਿਅਕਤੀ ਦਾ ਵੇਰਵਾ ਲੈ ਕੇ ਉਨ੍ਹਾਂ ਨੂੰ ਘਰ੍ਹਾਂ ਵਿਚ ਏਕਾਂਤਵਾਸ ਕੀਤਾ ਜਾਵੇ।ਉਨ੍ਹਾਂ ਦੱਸਿਆ ਕਿ ਜਿਲ੍ਹੇ ਵਿਚ ਕੁੱਲ 414 ਵਿਅਕਤੀਆਂ ਨੂੰ ਏਕਾਂਤਵਾਸ ਕੀਤਾ ਗਿਆ ਹੈ।ਜਿਨ੍ਹਾਂ ਦੀ ਵੱਖ-ਵੱਖ ਵਿਭਾਗਾਂ ਦੀਆਂ ਟੀਮਾਂ ਵਲੋਂ ਨਿਗਰਾਨੀ ਵੀ ਕੀਤੀ ਜਾ ਰਹੀ ਹੈ ਕਿ ਉਹ ਨਿਯਮਾਂ ਦੀ ਉਲੰਘਣਾ ਕਰਕੇ ਘਰਾਂ ਤੋਂ ਬਾਹਰ ਜਾਂ ਜਨਤਕ ਥਾਵਾਂ ’ਤੇ ਨਾ ਜਾਣ।ਇਸ ਪ੍ਰਕਿਰਿਆ ਨੂੰ ਪੂਰੇ ਜਿਲ੍ਹੇ ਵਿੱਚ ਲਾਗੂ ਕੀਤਾ ਗਿਆ ਹੈ।

Check Also

ਖ਼ਾਲਸਾ ਕਾਲਜ ਵਿਖੇ ਇੰਸਟਾਲੇਸ਼ਨ ਸੈਰੇਮਨੀ ਕਰਵਾਈ ਗਈ

ਅੰਮ੍ਰਿਤਸਰ, 12 ਅਗਸਤ (ਸੁਖਬੀਰ ਸਿੰਘ ਖੂਰਮਣੀਆਂ) ¸- ਖਾਲਸਾ ਕਾਲਜ ਦੇ ਰੋਟਾਰੈਕਟ ਕਲੱਬ ਵੱਲੋਂ ਸੈਸ਼ਨ 2026-27 …