Saturday, September 19, 2026

ਅਨਾਜ ਮੰਡੀ ਧੂਰੀ ਵਿਖੇ ਕਣਕ ਦੇ ਖਰੀਦ ਪ੍ਰਬੰਧਾਂ ਦਾ ਡਿਪਟੀ ਕਮਿਸ਼ਨਰ ਨੇ ਲਿਆ ਜਾਇਜਾ

ਕਣਕ ਦੀ ਖਰੀਦ ਨੂੰ ਲੈ ਕੇ ਕਿਸਾਨਾਂ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦੇਵਾਂਗੇ – ਥੋਰੀ
ਧੂਰੀ, 18 ਅਪ੍ਰੈਲ (ਪੰਜਾਬ ਪੋਸਟ – ਪ੍ਰਵੀਨ ਗਰਗ/ ਦੀਪਕ ਗਰਗ) – ਜ਼ਿਲਾ੍ਹ ਸੰਗਰੂਰ ਦੇ ਡਿਪਟੀ ਕਮਿਸ਼ਨਰ ਘਣਸ਼ਿਆਮ ਥੋਰੀ ਵੱਲੋਂ ਅਨਾਜ ਮੰਡੀ ਅਤੇ ਸਿਵਲ PPNJ1804202001ਹਸਪਤਾਲ ਧੂਰੀ ਦਾ ਦੌਰਾ ਕੀਤਾ ਗਿਆ।ਅਨਾਜ ਮੰਡੀ ਵਿਖੇ ਕਣਕ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਉਪਰੰਤ ਤਸੱਲੀ ਪ੍ਰਗਟ ਕਰਦਿਆਂ ਘਣਸ਼ਿਆਮ ਥੋਰੀ ਨੇ ਕਿਹਾ ਕਿ ਕਣਕ ਦੀ ਖਰੀਦ ਨੂੰ ਲੈ ਕੇ ਕਿਸਾਨਾਂ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ।
              ਉਹਨਾਂ ਪੱਤਰਕਾਰਾਂ ਨੂੰ ਦੱਸਿਆ ਕਿ ਉਹ ਕੋਰੋਨਾ ਵਾਇਰਸ ਦੀ ਮਹਾਂਮਾਰੀ ਦੇ ਚੱਲਦਿਆਂ ਸਿਵਲ ਹਸਪਤਾਲ ਦੇ ਪ੍ਰਬੰਧਾਂ ਦਾ ਜਾਇਜ਼ਾ ਵੀ ਲੈ ਕੇ ਆਏ ਹਨ।ਜਿਥੇ ਉਹਨਾਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਬਿਨਾਂ ਐਮਰਜੈਂਸੀ ਤੋਂ ਸਿਵਲ ਹਸਪਤਾਲਾਂ ਵਿੱਚ ਬੇਲੋੜੀ ਭੀੜ ਇਕੱਠੀ ਨਾ ਕਰਨ। ਸਿਹਤ ਸਹੂਲਤਾਂ ਸਬੰਧੀ ਜ਼ਿਲਾ ਪ੍ਰਸ਼ਾਸਨ ਵੱਲੋਂ 150 ਦੇ ਕਰੀਬ ਪ੍ਰਾਈਵੇਟ ਡਾਕਟਰ ਜਿੰਨ੍ਹਾਂ ਵਿੱਚ ਆਯੁਰਵੈਦਿਕ ਅਤੇ ਹੋਮਿਓਪੈਥੀ ਦੇ ਡਾਕਟਰ ਵੀ ਸ਼ਾਮਲ ਹਨ, ਦੇ ਨਾਮ ਅਤੇ ਟੈਲ਼ੀਫੋਨ ਨੰਬਰਾਂ ਦੀ ਸੂਚਨਾ ਸ਼ਹਿਰ ਪੱਧਰ ‘ਤੇ ਆਨਲਾਈਨ ਪ੍ਰਕਾਸ਼ਿਤ ਕਰਵਾ ਦਿੱਤੀ ਗਈ ਹੈ ਅਤੇ ਲੋੜ ਪੈਣ ‘ਤੇ ਮਰੀਜ਼ ਘਰ ਬੈਠੇ ਆਪਣੀ ਬਿਮਾਰੀ ਬਾਰੇ ਦੱਸ ਕੇ ਇਹਨਾਂ ਡਾਕਟਰਾਂ ਪਾਸੋਂ ਮੁਫਤ ਮੈਡੀਕਲ ਸਲਾਹ ਲੈ ਸਕਦਾ ਹੈ।
                ਕੋਰੋਨਾ ਵਾਇਰਸ ਵਰਗੀ ਮਹਾਂਮਾਰੀ ਤੋਂ ਬਚਣ ਲਈ ਉਹਨਾਂ ਸੋਸ਼ਲ ਡਿਸਟੈਂਸਿੰਗ ਦੀ ਪਾਲਣਾ ਨੂੰ ਯਕੀਨੀ ਬਣਾਉਣ ਦੀ ਗੱਲ ਕਰਦਿਆਂ ਕਿਸਾਨਾਂ, ਮਜ਼ਦੂਰਾਂ, ਆੜਤੀਆਂ ਅਤੇ ਸਰਕਾਰੀ ਅਧਿਕਾਰੀਆਂ ਨੂੰ ਮਾਸਕ ਆਦਿ ਪਾ ਕੇ ਰੱਖਣ ਦੀ ਅਪੀਲ ਵੀ ਕੀਤੀ।
                ਇਸ ਮੌਕੇ ਹਲਕਾ ਵਿਧਾਇਕ ਦਲਵੀਰ ਸਿੰਘ ਗੋਲਡੀ, ਐਸ.ਡੀ.ਐਮ ਧੂਰੀ ਲਤੀਫ ਅਹਿਮਦ, ਐਸ.ਪੀ ਗੁਰਮੀਤ ਸਿੰਘ, ਡੀ.ਐਸ.ਪੀ ਧੂਰੀ ਰਛਪਾਲ ਸਿੰਘ, ਮਾਰਕਿਟ ਕਮੇਟੀ ਦੇ ਚੇਅਰਮੈਨ ਮੁਨੀਸ਼ ਗਰਗ ਅਤੇ ਦਰਸ਼ਨ ਸਿੰਘ ਐਸ.ਐਚ.ਓ ਵੀ ਹਾਜ਼ਰ ਸਨ।

Check Also

ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ

ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …