ਅੰਮ੍ਰਿਤਸਰ, 18 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਤਾਲਾਬੰਦੀ ਦੌਰਾਨ ਮੈਡੀਕਲ ਅਤੇ ਤਣਾਅ ਨਾਲ ਜੁੜੇ ਹੋਰ ਮੁੱਦਿਆਂ ਦੇ ਪ੍ਰਭਾਵਸ਼ਾਲੀ ਢੰਗ ਨਾਲ ਹੱਲ
ਵਾਸਤੇ ਪੰਜਾਬ ਸਰਕਾਰ ਨੇ ਨਾਗਰਿਕਾਂ ਲਈ ਵਿਸ਼ੇਸ਼ ਹੈਲਪਲਾਈਨ ਨੰਬਰ 18001804104 ਸ਼ੁਰੂ ਕੀਤਾ ਗਿਆ ਹੈ।ਲੋਕ ਟੈਲੀ-ਕਾਨਫਰੰਸਿੰਗ ਰਾਹੀਂ ਸੀਨੀਅਰ ਡਾਕਟਰਾਂ ਦੇ ਨੈਟਵਰਕ ਨਾਲ ਜੁੜ ਕੇ ਕੋਵਿਡ-19 ਅਤੇ ਇਸ ਨਾਲ ਸਬੰਧਤ ਹੋਰ ਪਰੇਸ਼ਾਨੀਆਂ ਲਈ ਮੈਡੀਕਲ ਸਲਾਹ ਲੈ ਸਕਦੇ ਹਨ।
ਸਿਵਲ ਸਰਜਨ ਡਾ. ਜੁਗਲ ਕਿਸ਼ੋਰ ਨੇ ਦੱਸਿਆ ਕਿ ਤਾਲਾਬੰਦੀ ਦੇ ਮੱਦੇਨਜ਼ਰ ਤਣਾਅ ਨਾਲ ਜੁੜੇ ਮੁੱਦਿਆਂ ਸਬੰਧੀ ਸਲਾਹ ਲਈ ਮਾਹਰ ਡਾਕਟਰਾਂ ਦੇ ਇਕ ਪੈਨਲ ਨੂੰ ਇਸ ਪਲੇਟਫਾਰਮ, ਇਸ ਦੇ ਪ੍ਰੋਟੋਕੋਲ ਅਤੇ ਪ੍ਰੋਗਰਾਮ ਸਬੰਧੀ ਪੂਰੀ ਤਰ੍ਹਾਂ ਸਿਖਲਾਈ ਦਿੱਤੀ ਗਈ ਹੈ।ਉਨਾਂ ਕਿਹਾ ਕਿ ਇਸ ਕੌਂਸਲਿੰਗ ਰਾਹੀਂ ਆਈਸੋਲੇਸ਼ਨ, ਘਰੇਲੂ ਕਵਰਨਟੀਨ ਅਤੇ ਉਹ ਲੋਕ ਜਿਨ੍ਹਾਂ ਨੂੰ ਡਾਕਟਰੀ ਦੇਖਭਾਲ ਦੀ ਲੋੜ ਹੈ, ਦੀ ਪਛਾਣ ਕਰਨ ਵਿੱਚ ਮਦਦ ਮਿਲੇਗੀ।ਉਨ੍ਹਾਂ ਕਿਹਾ ਕਿ ਅਗਲੇਰੀ ਜਾਂਚ ਤੇ ਕਾਰਵਾਈ ਲਈ ਸਬੰਧਤ ਮਾਮਲੇ ਬਾਰੇ ਸਰਕਾਰ ਨੂੰ ਸੂਚਿਤ ਕੀਤਾ ਜਾਵੇਗਾ।
Check Also
ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ
ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …
Punjab Post Daily Online Newspaper & Print Media