Saturday, April 18, 2026

ਸਰਬੱਤ ਦਾ ਭਲਾ ਟਰੱਸਟ ਨੇ ਗੁਰੂ ਨਾਨਕ ਹਸਪਤਾਲ ਨੂੰ ਪੀ.ਪੀ.ਈ ਕਿੱਟਾਂ ਤੇ ਐਨ-95 ਮਾਸਕ ਦਿੱਤੇ

ਪੱਤਰਕਾਰਾਂ ਨੂੰ ਵੀ ਵੰਡੇ ਤਿੰਨ ਪਰਤੀ ਮਾਸਕ

ਅੰਮ੍ਰਿਤਸਰ, 18 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਦੁਬਈ ਦੇ ਨਾਮਵਰ ਸਿੱਖ ਕਾਰੋਬਾਰੀ ਅਤੇ ਸਰਬਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੋਢੀ ਡਾ. PPNJ1804202004ਐਸ.ਪੀ ਸਿੰਘ ਓਬਰਾਏ ਵਲੋਂ ਕਰੋਨਾ ਵਾਇਰਸ ਦੀ ਲਪੇਟ ‘ਚ ਆਏ ਮਰੀਜ਼ਾਂ ਦਾ ਇਲਾਜ ਕਰਨ ਤੋਂ ਇਲਾਵਾ ਸ਼ੱਕੀ ਮਰੀਜ਼ਾਂ ਦੀ ਜਾਂਚ ਕਰ ਰਹੇ ਡਾਕਟਰਾਂ ਤੇ ਹੋਰ ਕਰਮਚਾਰੀਆਂ ਨੂੰ ਕਰੋਨਾ ਦੀ ਲਾਗ ਤੋਂ ਬਚਾਉਣ ਲਈ ਅੱਜ ਕੈਬਨਿਟ ਮੰਤਰੀ ਓ.ਪੀ ਸੋਨੀ ਅਤੇ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਦੀ ਮੌਜੂਦਗੀ ‘ਚ ਗੁਰੂ ਨਾਨਕ ਦੇਵ ਹਸਪਤਾਲ ਅਤੇ ਸਿਵਲ ਸਰਜਨ ਦਫਤਰ ਨੂੰ 800 ਪੀ.ਪੀ.ਈ ਕਿੱਟਾਂ ਅਤੇ 800 ਐਨ-95 ਮਾਸਕ ਦਿੱਤੇ ਗਏ ਦਿੱਤੇ ਗਏ।
           ਕੈਬਨਿਟ ਮੰਤਰੀ ਸੋਨੀ ਤੇ ਐਮ.ਪੀ ਔਜਲਾ ਨੇ ਕਿਹਾ ਕਿ ‘ਸਰਬਤ ਦਾ ਭਲਾ‘ ਦੇ ਡਾ. ਐਸ.ਪੀ ਸਿੰਘ ਓਬਰਾਏ ਵਲੋਂ ਇਸ ਬਿਪਤਾ ਦੀ ਘੜੀ ਮੌਕੇ ਸਰਕਾਰ, ਪ੍ਰਸ਼ਾਸਨ ਤੇ ਲੋੜਵੰਦਾਂ ਦੀ ਅੱਗੇ ਹੋ ਕੇ ਕੀਤੀ ਜਾ ਰਹੀ ਵੱਡੀ ਸੇਵਾ ਵੱਖਰੀ ਤੇ ਨਿਵੇਕਲੀ ਮਿਸਾਲ ਪੇਸ਼ ਕਰਦੀ ਹੈ।ਉਨਾਂ ਦੱਸਿਆ ਕਿ ਡਾ. ਓਬਰਾਏ ਵਲੋਂ ਅੰਮ੍ਰਿਤਸਰ ਤੋਂ ਇਲਾਵਾ ਬਾਬਾ ਫਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ ਫ਼ਰੀਦਕੋਟ, ਰਾਜਿੰਦਰਾ ਹਸਪਤਾਲ ਪਟਿਆਲਾ ਅਤੇ ਪੀ.ਜੀ.ਆਈ ਨੂੰ ਵੀ ਇੱਕ-ਇੱਕ ਹਜ਼ਾਰ ਪੀ.ਪੀ.ਈ ਕਿੱਟਾਂ ਤੇ ਐਨ-95 ਮਾਸਕ ਅਤੇ ਹਜ਼ਾਰਾਂ ਦੀ ਗਿਣਤੀ ‘ਚ ਤਿੰਨ ਪਰਤੀ ਮਾਸਕ ਦੇਣ ਦੇ ਨਾਲ-ਨਾਲ ਪੰਜਾਬ ਦੇ ਹਰ ਜ਼ਿਲੇ ਦੇ ਪ੍ਰਸ਼ਾਸ਼ਨ ਨੂੰ ਵੀ ਹਸਪਤਾਲਾਂ ਲਈ ਲੋੜੀਂਦਾ ਸਾਮਾਨ ਵੀ ਲਗਾਤਾਰ ਭੇਜਿਆ ਜਾ ਰਿਹਾ ਹੈ।ਉਨਾਂ ਪੰਜਾਬ ਸਰਕਾਰ ਦੀ ਤਰਫ਼ੋਂ ਡਾ. ਓਬਰਾਏ ਦਾ ਇਸ ਵੱਡੇ ਉਪਰਾਲੇ ਲਈ ਵਿਸ਼ੇਸ਼ ਤੌਰ ਤੇ ਧੰਨਵਾਦ ਵੀ ਕੀਤਾ।
               ਇਸ ਸਬੰਧੀ ਜਾਣਕਾਰੀ ਦਿੰਦਿਆਂਂ ਟਰੱਸਟ ਦੇ ਮਾਝਾ ਜੋਨ ਦੇ ਸਲਾਹਕਾਰ ਸੁਖਦੀਪ ਸਿੱਧੂ, ਜ਼ਿਲਾ ਪ੍ਰਧਾਨ ਸੁਖਜਿੰਦਰ ਸਿੰਘ ਹੇਰ, ਜਨਰਲ ਸਕੱਤਰ ਮਨਪ੍ਰੀਤ ਸਿੰਘ ਸੰਧੂ, ਮੀਤ ਪ੍ਰਧਾਨ ਸ਼ਿਸ਼ਪਾਲ ਸਿੰਘ ਲਾਡੀ ਅਤੇ ਖਜਾਨਚੀ ਨਵਜੀਤ ਸਿੰਘ ਘਈ ਨੇ ਦੱਸਿਆ ਕਿ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਡਾ.ਐਸ.ਪੀ. ਸਿੰਘ ਓਬਰਾਏ ਦੀ ਯੋਗ ਅਗਵਾਈ ਹੇਠ ਅੰਮਿ੍ਰਤਸਰ ਤੋਂ ਇਲਾਵਾ ਪੁਲਿਸ ਜ਼ਿਲਾ ਬਟਾਲਾ, ਗੁਰਦਾਸਪੁਰ, ਪਠਾਨਕੋਟ, ਤਰਨਤਾਰਨ, ਮੋਗਾ, ਫਿਰੋਜ਼ਪੁਰ, ਸੰਗਰੂਰ ਆਦਿ ਜ਼ਿਲਿਆਂ ਦੇ ਹਪਸਤਾਲਾਂ ਲਈ ਸਿਵਲ, ਪੁਲਿਸ ਪ੍ਰਸ਼ਾਸਨ, ਕਮਿਸ਼ਨਰ ਅੰਮ੍ਰਿਤਸਰ ਸੁਖਚੈਨ ਸਿੰਘ ਗਿੱਲ, ਐਸ.ਐਸ.ਪੀ ਦਿਹਾਤੀ ਵਿਕਰਮਜੀਤ ਦੁੱਗਲ ਤੇ ਪੱਤਰਕਾਰਾਂ ਨੂੰ ਲੋੜੀਂਦੀਆਂ ਪੀ.ਪੀ.ਈ ਕਿੱਟਾਂ, ਐਨ-95 ਮਾਸਕ ਤੇ ਤਿੰਨ ਪਰਤੀ ਮਾਸਕ ਭੇਜੇ ਗਏ ਹਨ।ਉਨਾਂ ਇਹ ਵੀ ਦੱਸਿਆ ਕਿ ਅੱਜ ਪੁਲਿਸ ਵੀ ਪੀ.ਪੀ.ਈ ਕਿੱਟਾਂ, ਐਨ-95 ਮਾਸਕ ਤੇ ਤਿੰਨ ਪਰਤੀ ਮਾਸਕ ਦੇਣ ਤੋਂ ਇਲਾਵਾ ਇਸ ਮੁਸ਼ਕਿਲ ਦੌਰ ਅੰਦਰ ਪਲ-ਪਲ ਦੀ ਖ਼ਬਰ ਲੋਕਾਂ ਨੂੰ ਘਰਾਂ ਤੱਕ ਪਹੁੰਚਾਉਣ ਵਾਲੇ ਅੰਮ੍ਰਿਤਸਰ ਦੇ ਪੱਤਰਕਾਰਾਂ ਨੂੰ ਵੀ ਤਿੰਨ ਪਰਤੀ ਮਾਸਕ (ਧੋਣ ਯੋਗ) ਦਿੱਤੇ ਗਏ ਹਨ। ਉਨਾਂ ਦੱਸਿਆ ਕਿ ਗੁਰੂ ਨਾਨਕ ਦੇਵ ਹਸਪਤਾਲ ਅਤੇ ਸਿਵਲ ਸਰਜਨ ਦਫ਼ਤਰ ਲਈ ਇੱਕ ਦੋ ਦਿਨਾਂ ‘ਚ 5000 ਤਿੰਨ ਪਰਤੀ ਮਾਸਕ ਵੀ ਪਹੁੰਚਾ ਦਿੱਤੇ ਜਾਣਗੇ।
                   ਇਸ ਮੌਕੇ ਪ੍ਰਿੰਸੀਪਲ ਡਾ. ਸੁਜਾਤਾ ਸ਼ਰਮਾ, ਡਾ. ਜੁਗਲ ਕਿਸ਼ੋਰ ਸਿਵਲ ਸਰਜਨ ਅੰਮ੍ਰਿਤਸਰ, ਡਾ. ਵੀਨਾ ਚਤਰਥ, ਡਾ. ਰਮਨ ਸ਼ਰਮਾ, ਡਾ. ਸ਼ਿਵ ਚਰਨ, ਡਾ. ਲਵਲੀਨ ਓਬਰਾਏ, ਡਾ. ਨਰਿੰਦਰ ਸਿੰਘ ਡਾ. ਸਤਪਾਲ ਅਲੂਨਾ, ਡਾ. ਸੁਰਿੰਦਰ ਸਲਵਾਨ, ਡਾ. ਮਦਨ ਗੋਪਾਲ, ਆਰ.ਕੇ ਦੇਵਗਨ ਤੋਂ ਇਲਾਵਾ ਹੋਰ ਉੱਚ ਅਧਿਕਾਰੀ ਵੀ ਮੌਜੂਦ ਸਨ।

Check Also

ਸਰਕਾਰ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਪੰਜਾਬ ਦੀਆਂ ਯੂਨੀਵਰਸਿਟੀਆਂ ਅਤੇ ਕਾਲਜਾਂ ‘ਚ ਲਾਅ ਦਾਖਲੇ ਕਰਵਾਉਣ ਦੀ ਜ਼ਿੰਮੇਵਾਰੀ ਸੌਂਪੀ

ਅੰਮ੍ਰਿਤਸਰ, 17 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬ ਸਰਕਾਰ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ …