Saturday, April 18, 2026

ਵਿਧਾਇਕ ਦਲਵੀਰ ਸਿੰਘ ਗੋਲਡੀ, ਡੀ.ਸੀ ਤੇ ਐਸ.ਐਸ.ਪੀ ਵਲੋਂ ਅਨਾਜ ਮੰਡੀ ਦਾ ਦੌਰਾ

ਡਿਪਟੀ ਕਮਿਸ਼ਨਰ ਨੇ ਮਲੇਰਕੋਟਲਾ ਅਨਾਜ ਮੰਡੀ `ਚ ਵੀ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

ਲੌਂਗੋਵਾਲ, 18 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਜ਼ਿਲੇ ਦੀਆਂ ਅਨਾਜ ਮੰਡੀਆਂ ਵਿੱਚ ਕਣਕ ਦੀ ਖਰੀਦ ਪ੍ਰਕਿਰਿਆ ਨਿਰਵਿਘਨ ਚੱਲ ਰਹੀ ਹੈ ਅਤੇ PPNJ1804202001ਸਮੁੱਚੇ ਸੀਜ਼ਨ ਦੌਰਾਨ ਮੰਡੀਆਂ ਵਿੱਚ ਆਉਣ ਵਾਲੇ ਕਿਸਾਨਾਂ ਦੀ ਸਹੂਲਤ ਲਈ ਜਿਲ੍ਹਾ ਪ੍ਰਸ਼ਾਸਨ ਵੱਲੋਂ ਵਿਆਪਕ ਪ੍ਰਬੰਧ ਕੀਤੇ ਗਏ ਹਨ।ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਮਲੇਰਕੋਟਲਾ ਦੀ ਅਨਾਜ਼ ਮੰਡੀ ਵਿਖੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਕੀਤਾ।ਉਨ੍ਹਾਂ ਮੰਡੀ ਵਿਖੇ ਆਪਣੀ ਫ਼ਸਲ ਵੇਚਣ ਪੁੱਜੇ ਕਿਸਾਨਾਂ ਨੂੰ ਵਿਸ਼ਵਾਸ ਦਿਵਾਇਆ ਕਿ ਮੰਡੀਆਂ ਵਿੱਚ ਕੋਈ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਕੋਰੋਨਾ ਵਾਇਰਸ ਤੋਂ ਬਚਾਅ ਲਈ ਸਰਕਾਰੀ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਨੂੰ ਵੀ ਯਕੀਨੀ ਬਣਾਇਆ ਜਾਵੇ।ਇਸ ਸਮੇਂ ਐਸ.ਐਸ.ਪੀ ਡਾ. ਸੰਦੀਪ ਗਰਗ ਅਤੇ ਉਪ ਮੰਡਲ ਮੈਜਿਸਟਰੇਟ ਵਿਕਰਮਜੀਤ ਸਿੰਘ ਪਾਂਥੇ ਵੀ ਉਨ੍ਹਾਂ ਦੇ ਨਾਲ ਸਨ।
             ਇਸ ਉਪਰੰਤ ਡਿਪਟੀ ਕਮਿਸ਼ਨਰ ਵਲੋਂ ਅਨਾਜ ਮੰਡੀ ਧੂਰੀ ਵਿਖੇ ਵਿਧਾਇਕ ਦਲਵੀਰ ਸਿੰਘ ਗੋਲਡੀ ਸਮੇਤ ਦੌਰਾ ਕਰਦਿਆਂ ਕਣਕ ਦੀ ਆਮਦ ਅਤੇ ਖਰੀਦ ਦੇ ਨਾਲ ਨਾਲ ਜਿਣਸ ਦੀ ਮੰਡੀਆਂ ਵਿਚੋਂ ਸਮੇਂ ਸਿਰ ਚੁਕਾਈ ਲਈ ਕੀਤੇ ਪ੍ਰਬੰਧਾਂ ਦੀ ਸਮੀਖਿਆ ਵੀ ਕੀਤੀ।ਵਿਧਾਇਕ ਦਲਵੀਰ ਸਿੰਘ ਗੋਲਡੀ ਨੇ ਕਿਹਾ ਕਿ ਹਲਕੇ ਦੇ ਕਿਸਾਨਾਂ, ਆੜਤੀਆਂ, ਮਜ਼ਦੂਰਾਂ ਸਮੇਤ ਕਣਕ ਦੇ ਸੀਜ਼ਨ ਨਾਲ ਸਬੰਧਤ ਹਰੇਕ ਵਰਗ ਨੂੰ ਸਰਕਾਰ ਵਲੋਂ ਕੋਰੋਨਾ ਵਾਇਰਸ ਦੇ ਪ੍ਰਭਾਵਾਂ ਤੋਂ ਮੁਕਤ ਰੱਖਣ ਦੇ ਦਿੱਤੇ ਦਿਸ਼ਾ ਨਿਰਦੇਸ਼ਾਂ ਬਾਰੇ ਸਮੇਂ ਸਮੇਂ ਸਿਰ ਜਾਗਰੂਕ ਕਰਵਾਇਆ ਜਾ ਰਿਹਾ ਹੈ ਅਤੇ ਉਹ ਖੁਦ ਵੀ ਮੰਡੀਆਂ ਦੀ ਨਿਗਰਾਨੀ ਰੱਖ ਰਹੇ ਹਨ।ਇਸ ਦੌਰਾਨ ਥੋਰੀ ਨੇ ਦੱਸਿਆ ਕਿ ਸਮੂਹ ਸਰਕਾਰੀ ਖਰੀਦ ਏਜੰਸੀਆਂ ਦੇ ਜਿਲ੍ਹਾ ਮੈਨੇਜਰਾਂ ਨਾਲ ਰੋਜ਼ਾਨਾ ਸਮੀਖਿਆ ਕਰਕੇ ਕਣਕ ਦੀ ਖਰੀਦ ਅਤੇ ਚੁਕਾਈ ਸਬੰਧੀ ਸਮੀਖਿਆ ਕੀਤੀ ਜਾ ਰਹੀ ਹੈ।ਇਸ ਮੌਕੇ ਐਸ.ਡੀ.ਐਮ ਲਤੀਫ਼ ਅਹਿਮਦ ਵੀ ਮੌਜੂਦ ਸਨ।
                ਇਸੇ ਦੌਰਾਨ ਡਿਪਟੀ ਕਮਿਸ਼ਨਰ ਦੀਆਂ ਹਦਾਇਤਾਂ `ਤੇ ਵਧੀਕ ਡਿਪਟੀ ਕਮਿਸ਼ਨਰ ਰਾਜੇਸ਼ ਤ੍ਰਿਪਾਠੀ ਵਲੋਂ ਸੁਨਾਮ, ਖਨੌਰੀ, ਮੂਨਕ, ਲਹਿਰਾ ਆਦਿ ਅਨਾਜ ਮੰਡੀਆਂ ਦਾ ਦੌਰਾ ਕਰਕੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ।ਐਸ.ਡੀ.ਐਮ ਸੁਨਾਮ ਮਨਜੀਤ ਕੌਰ ਅਤੇ ਐਸ.ਡੀ.ਐਮ ਲਹਿਰਾਗਾਗਾ ਕਾਲਾ ਰਾਮ ਕਾਂਸਲ ਵੀ ਉਨ੍ਹਾਂ ਦੇ ਨਾਲ ਸਨ।

Check Also

ਸਰਕਾਰ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਪੰਜਾਬ ਦੀਆਂ ਯੂਨੀਵਰਸਿਟੀਆਂ ਅਤੇ ਕਾਲਜਾਂ ‘ਚ ਲਾਅ ਦਾਖਲੇ ਕਰਵਾਉਣ ਦੀ ਜ਼ਿੰਮੇਵਾਰੀ ਸੌਂਪੀ

ਅੰਮ੍ਰਿਤਸਰ, 17 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬ ਸਰਕਾਰ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ …