Saturday, April 18, 2026

ਮਲੇਰਕੋਟਲਾ ਦੇ ਘਰਾਂ `ਚ ਕੋਰੋਨਾ ਵਾਇਰਸ ਦੇ ਲੱਛਣਾਂ ਦੀ ਜਾਂਚ ਲਈ ਸਰਵੇਖਣ ਸ਼ੁਰੂ- ਡੀ.ਸੀ

ਲੌਂਗੋਵਾਲ, 18 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਮਾਲੇਰਕੋਟਲਾ ਵਿੱਚ ਪਿਛਲੇ ਦਿਨੀਂ ਕੋਰੋਨਾ ਵਾਇਰਸ ਦੇ ਆਏ ਇੱਕ ਪਜ਼ੀਟਿਵ ਕੇਸ ਨੂੰ ਲੈ ਕੇ ਜਿਲ੍ਹਾ PPNJ1804202007ਪ੍ਰਸ਼ਾਸਨ ਪੂਰੀ ਤਰ੍ਹਾਂ ਚੌਕਸ ਹੈ ਤਾਂ ਜੋ ਇਲਾਕੇ ਦੇ ਬਾਕੀ ਹਿੱਸਿਆਂ ਵਿੱਚ ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਿਆ ਜਾ ਸਕੇ।ਸਿਵਲ ਤੇ ਪੁਲਿਸ ਪ੍ਰਸ਼ਾਸਨ ਵਲੋਂ ਡਾਕਟਰੀ ਅਮਲੇ ਦੇ ਸਹਿਯੋਗ ਨਾਲ ਕੀਤੇ ਜਾ ਰਹੇ ਯੋਜਨਾਬੱਧ ਉਪਰਾਲਿਆਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਅਤੇ ਐਸ.ਐਸ.ਪੀ ਡਾ. ਸੰਦੀਪ ਗਰਗ ਵਲੋਂ ਉਪ ਮੰਡਲ ਮੈਜਿਸਟਰੇਟ ਵਿਕਰਮਜੀਤ ਸਿੰਘ ਪਾਂਥੇ, ਸਿਵਲ ਸਰਜਨ ਡਾ. ਰਾਜ ਕੁਮਾਰ, ਜਿਲ੍ਹਾ ਐਪੋਡੋਮੋਲਿਜਸਟ ਡਾ. ਉਪਾਸਨਾ ਸਮੇਤ ਭੂਮਸੀ ਮੁਹੱਲਾ ਖੇਤਰ ਦਾ ਦੌਰਾ ਕੀਤਾ ਗਿਆ।ਥੋਰੀ ਨੇ ਦੱਸਿਆ ਕਿ ਮਾਲੇਰਕੋਟਲਾ ਦੇ ਸੌ ਫੀਸਦੀ ਘਰਾਂ ਵਿੱਚ ਕੋਰੋਨਾ ਵਾਇਰਸ ਦੇ ਪ੍ਰਭਾਵ ਨੂੰ ਰੋਕਣ ਲਈ ਜਿਥੇ ਸੈਨੇਟਾਈਜੇਸਨ ਪ੍ਰਕਿਰਿਆ ਕਰਵਾਈ ਜਾ ਰਹੀ ਹੈ ਉਥੇ ਹੀ ਸਿਹਤ ਵਿਭਾਗ ਦੀਆਂ 37 ਟੀਮਾਂ ਲਗਾਈਆਂ ਗਈਆਂ ਹਨ ਜਿਹੜੀਆਂ ਘਰ ਘਰ ਜਾ ਕੇ ਕੋਰੋਨਾਵਾਇਰਸ ਸਬੰਧੀ ਸਰਵੇਖਣ ਕਰਨਗੀਆਂ।
               ਇਸ ਉਪਰੰਤ ਡਿਪਟੀ ਕਮਿਸ਼ਨਰ, ਐਸ.ਐਸ.ਪੀ ਸਮੇਤ ਹੋਰ ਉਚ ਅਧਿਕਾਰੀਆਂ ਨੇ ਭੂਮਸੀ ਚੌਂਕ ਵਿੱਚ ਵਿਸ਼ੇਸ਼ ਤੌਰ `ਤੇ ਦੌਰਾ ਕਰਕੇ ਉਥੇ ਕੰਮ ਕਰ ਰਹੀਆਂ ਮੈਡੀਕਲ ਟੀਮਾਂ ਦੀ ਹੌਂਸਲਾ ਅਫ਼ਜ਼ਾਈ ਕੀਤੀ

Check Also

ਸਰਕਾਰ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਪੰਜਾਬ ਦੀਆਂ ਯੂਨੀਵਰਸਿਟੀਆਂ ਅਤੇ ਕਾਲਜਾਂ ‘ਚ ਲਾਅ ਦਾਖਲੇ ਕਰਵਾਉਣ ਦੀ ਜ਼ਿੰਮੇਵਾਰੀ ਸੌਂਪੀ

ਅੰਮ੍ਰਿਤਸਰ, 17 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬ ਸਰਕਾਰ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ …