ਲੌਂਗੋਵਾਲ, 18 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸਲਾਈਟ ਡੀਮਡ ਯੂਨੀਵਰਸਿਟੀ ਲੌਂਗੋਵਾਲ ਵਿਖੇ ਦੇਸ਼ ਦੇ ਵੱਖ-ਵੱਖ ਸੂਬਿਆਂ ਤੋਂ ਸਿੱਖਿਆ ਪ੍ਰਾਪਤ
ਕਰਨ ਵਾਲੇ ਵਿਦਿਆਰਥੀਆਂ ਲਈ ਆਨਲਾਈਨ ਸਰੋਤਾਂ ਦੀ ਸਰਬੋਤਮ ਵਰਤੋਂ ਕਰ ਕੇ ਪੜ੍ਹਾਈ ਅਤੇ ਸਹਾਇਕ ਗਤੀਵਿਧੀਆਂ ਆਰੰਭ ਕਰਵਾਈਆਂ ਗਈਆਂ ਹਨ।ਸਲਾਈਟ ਦੇ ਡਾਇਰੈਕਟਰ ਪ੍ਰੋ. ਸ਼ੈਲੇਂਦਰ ਜੈਨ ਨੇ ਦੱਸਿਆ ਕਿ ਚੇਅਰਮੈਨ ਜਗਦੀਸ਼ ਰਾਏ ਸਿੰਗਲ ਦੀ ਅਗਵਾਈ ਹੇਠ ਸਲਾਈਟ ਦੇ ਪ੍ਰੋਫੈਸਰਾਂ ਨੇ ਵਿਦਿਆਰਥੀਆਂ ਦੀਆਂ ਆਨਲਾਈਨ ਕਲਾਸਾਂ ਲੈਣੀਆਂ ਆਰੰਭ ਕੀਤੀਆਂ ਹਨ ਅਤੇ ਗੈਰ ਅਕਾਦਮਿਕ ਗਤੀਵਿਧੀਆਂ ਵਿਚ ਸ਼ਾਮਲ ਕਰਨ ਲਈ ਵਿਦਿਆਰਥੀਆਂ ਨੂੰ ਫੋਨ ਕਾਲਾਂ ਅਤੇ ਸੰਦੇਸ਼ ਭੇਜੇ ਜਾ ਰਹੇ ਹਨ।ਯੂਨੀਵਰਸਿਟੀ ਵਲੋਂ ਵਿਦਿਆਰਥੀਆਂ ਦੀ ਮਾਨਸਿਕ ਅਤੇ ਸਰੀਰਕ ਤੰਦਰੁਸਤੀ ਲਈ ਵੀ ਅਹਿਮ ਕਦਮ ਚੁੱਕੇ ਜਾ ਰਹੇ ਹਨ।
ਵਿਦਿਆਰਥੀਆਂ ਨੂੰ ਅਸਾਈਨਮੈਂਟਾਂ ਦੇ ਕੇ ਨਵੇਂ ਹੁਨਰ ਸਿੱਖਣ, ਲੋੜਵੰਦਾਂ ਦੀ ਮਦਦ ਕਰਨ, ਖਾਣਾ ਬਨਾਉਣਾ, ਬਾਗਬਾਨੀ, ਗਾਉਣਾ, ਨੱਚਣਾ, ਮੈਡੀਟੇਸ਼ਨ ਅਤੇ ਮਾਸਕ ਬਨਾਉਣ ਜਿਹੀਆਂ ਗਤੀਵਿਧੀਆਂ ਵਿੱਚ ਵੀ ਸ਼ਾਮਲ ਕੀਤਾ ਜਾ ਰਿਹਾ ਹੈ।ਸਲਾਈਟ ਪ੍ਰਬੰਧਨ ਵਲੋਂ ਜ਼ਿਲ੍ਹਾ ਪ੍ਰਸਾਸ਼ਨ ਦੇ ਤਾਲਮੇਲ ਨਾਲ ਇਕ ਵਾਟਸਐਪ ਗਰੁੱਪ ਬਣਾਇਆ ਗਿਆ ਹੈ ਜਿਸ ਦਾ ਮਕਸਦ ਸੰਗਰੂਰ ਜ਼ਿਲ੍ਹੇ ਦੇ ਲੋਕਾਂ ਨੂੰ ਕੋਵਿਡ 19 ਨਾਲ ਸੰਬੰਧਿਤ ਪ੍ਰਮਾਣਿਕ ਜਾਣਕਾਰੀ ਦੇਣਾ ਹੈ।ਇਸ ਗਰੁੱਪ ਵਿਚ 30 ਫੈਕਲਟੀ ਮੈਂਬਰ ਵਲੰਟੀਅਰ ਵਜੋਂ ਕੰਮ ਕਰ ਰਹੇ ਹਨ।
Check Also
ਸਰਕਾਰ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਪੰਜਾਬ ਦੀਆਂ ਯੂਨੀਵਰਸਿਟੀਆਂ ਅਤੇ ਕਾਲਜਾਂ ‘ਚ ਲਾਅ ਦਾਖਲੇ ਕਰਵਾਉਣ ਦੀ ਜ਼ਿੰਮੇਵਾਰੀ ਸੌਂਪੀ
ਅੰਮ੍ਰਿਤਸਰ, 17 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬ ਸਰਕਾਰ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ …
Punjab Post Daily Online Newspaper & Print Media