ਲੌਂਗੋਵਾਲ, 18 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਕੋਰੋਨਾ ਵਾਇਰਸ ਦੇ ਕਾਰਨ ਆਏ ਸੰਕਟ ਦੇ ਸਮੇਂ ਵੱਖ-ਵੱਖ ਸਰਕਾਰੀ ਅਤੇ ਗੈਰ ਸਰਕਾਰੀ
ਡਿਊਟੀਆਂ ਤੇ ਤਾਇਨਾਤ ਔਰਤਾਂ ਮਹਾਨ ਹਨ।ਇਨਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਅਗਰਵਾਲ ਸਭਾ ਪੰਜਾਬ ਦੇ ਪ੍ਰਧਾਨ ਅਤੇ ਰਾਸ਼ਟਰਪਤੀ ਐਵਾਰਡੀ ਮੈਡਮ ਕਾਂਤਾ ਗੋਇਲ ਨੇ ਕਿਹਾ ਕਿ ਅੱਜ ਦੇ ਨਾਜ਼ੁਕ ਸਮੇਂ ਔਰਤਾਂ ਕੋਰੋਨਾ ਵਾਇਰਸ ਦੇ ਖਤਰੇ ਨੂੰ ਮਿਟਾਉਣ ਲਈ ਸੰਘਰਸ਼ ਕਰ ਰਹੀਆਂ ਹਨ।ਆਪਣੇ ਪਰਿਵਾਰ ਅਤੇ ਜ਼ਿੰਦਗੀ ਨੂੰ ਦਾਅ ਤੇ ਲਾ ਕੇ ਸਮਾਜ ਲਈ ਔਰਤ ਦਾ ਇਹ ਬਹੁਤ ਵੱਡਾ ਉਪਕਾਰ ਵਾਲਾ ਕੰਮ ਹੈ।ਮੈਡਮ ਕਾਂਤਾ ਗੋਇਲ ਨੇ ਕਿਹਾ ਕਿ ਅਗਰਵਾਲ ਸਭਾ ਪੰਜਾਬ ਵਲੋਂ ਆਉਣ ਵਾਲੇ ਸਮੇਂ ਵਿੱਚ ਇਸ ਸੰਕਟ ਦੇ ਸਮੇਂ ਡਿਊਟੀ ਨਿਭਾਅ ਰਹੀਆਂ ਔਰਤਾਂ ਦਾ ਵਿਸ਼ੇਸ਼ ਤੌਰ ‘ਤੇ ਸਨਮਾਨ ਕੀਤਾ ਜਾਵੇਗਾ।
Check Also
ਸ਼ਹੀਦ ਭਾਈ ਮਨੀ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ
ਅੰਮ੍ਰਿਤਸਰ, 9 ਜੁਲਾਈ (ਜਗਦੀਪ ਸਿੰਘ) – ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਮਨੀ ਸਿੰਘ ਜੀ …
Punjab Post Daily Online Newspaper & Print Media