ਫਿਰੋਜ਼ਪੁਰ, 18 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਕੋਰੋਨਾ ਵਾਇਰਸ ਦੇ ਫੈਲਣ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਘਰ-ਘਰ ਜਾ ਕੇ ਵਾੜਾ ਭਾਈ ਕਾ ਵਿਖੇ ਚਲਾਈ
ਗਈ ਮੁਹਿੰਮ ਤਹਿਤ ਕੋਰੋਨਾ ਵਾਇਰਸ ਨਾਲ ਪ੍ਰਭਾਵਿਤ ਮਰੀਜ਼ ਦੇ ਸੰਪਰਕ ਵਿਚ ਆਉਣ ਵਾਲੇ 45 ਲੋਕਾਂ (ਪ੍ਰਾਇਮਰੀ ਕੰਟੈਕਟ) ਦੀ ਪਹਿਚਾਣ ਕੀਤੀ ਗਈ ਹੈ।ਇਨ੍ਹਾਂ ਸਾਰੇ ਲੋਕਾਂ ਨੂੰ ਘਰ ਵਿੱਚ ਇਕਾਂਤਵਾਸ ਕੀਤਾ ਗਿਆ ਹੈ, ਨਾਲ ਹੀ ਇਨ੍ਹਾਂ ਦੇ ਸੈਂਪਲ ਲੈਬ ਟੈਸਟ ਲਈ ਭੇਜੇ ਗਏ ਹਨ।ਇਹ ਜਾਣਕਾਰੀ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਦਿੱਤੀ।ਉਨ੍ਹਾਂ ਨੇ ਦੱਸਿਆ ਕਿ ਪਿੰਡ ਵਿਚ ਕੋਰੋਨਾ ਪਾਜ਼ਟਿਵ ਮਰੀਜ਼ ਬਾਰੇ ਜਾਣਕਾਰੀ ਮਿਲਣ ਤੋ ਤੁਰੰਤ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਨੇ ਪਿੰਡ ਨੂੰ ਸੀਲ ਕਰਕੇ ਸੈਂਪਲ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਸੀ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਿਹੜਾ ਮਰੀਜ਼ ਕੋਰੋਨਾ ਪਾਜ਼ਟਿਵ ਆਇਆ ਹੈ, ਉਹ ਲੁਧਿਆਣੇ ਵਿੱਚ ਤਾਇਨਾਤ ਇੱਕ ਪੁਲਿਸ ਅਧਿਕਾਰੀ ਦਾ ਗੰਨਮੈਨ ਸੀ, ਜੋ ਕੋਰੋਨਾ ਤੋ ਪੀੜਤ ਸੀ।ਗੰਨਮੈਨ ਹੋਣ ਕਰਕੇ, ਉਹ ਪੋਜੇਟਿਵ ਮਰੀਜ਼ ਦੇ ਪ੍ਰਾਇਮਰੀ ਕੰਟੈਕਟ ਵਿੱਚ ਸੀ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੂਰੇ ਪਿੰਡ ਨੂੰ ਸੀਲ ਕਰ ਦਿੱਤਾ ਗਿਆ ਹੈ।ਸਾਰੀ ਮੁਹਿੰਮ ਐਸ.ਡੀ.ਐਮ ਫਿਰੋਜ਼ਪੁਰ ਅਮਿਤ ਗੁਪਤਾ ਦੀ ਨਿਗਰਾਨੀ ਹੇਠ ਚੱਲ ਰਹੀ ਹੈ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੋਜ਼ੇਟਿਵ ਮਰੀਜ਼ ਨੂੰ ਸਿਵਲ ਹਸਪਤਾਲ ਦੇ ਆਈਸੋਲੇਸ਼ਨ ਵਾਰਡ ਵਿੱਚ ਸ਼ਿਫ਼ਟ ਕਰ ਦਿੱਤਾ ਗਿਆ ਹੈ ਅਤੇ ਮਰੀਜ਼ ਵਿਚ ਕੋਰੋਨਾ ਵਾਇਰਸ ਨਾਲ ਸਬੰਧਿਤ ਕੋਈ ਲੱਛਣ ਅਜੇ ਸਾਹਮਣੇ ਨਹੀਂ ਆਏ ਹਨ ਅਤੇ ਮਰੀਜ਼ ਪੂਰੀ ਤਰ੍ਹਾਂ ਤੰਦਰੁਸਤ ਹੈ।
Check Also
ਸ਼ਹੀਦ ਭਾਈ ਮਨੀ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ
ਅੰਮ੍ਰਿਤਸਰ, 9 ਜੁਲਾਈ (ਜਗਦੀਪ ਸਿੰਘ) – ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਮਨੀ ਸਿੰਘ ਜੀ …
Punjab Post Daily Online Newspaper & Print Media