Friday, July 10, 2026

ਲੁਧਿਆਣਾ ਦੇ ਡਿਪਟੀ ਕਮਿਸ਼ਨਰ ਨੇ ਆਪਣੇ ਆਪ ਨੂੰ ਕੀਤਾ ਏਕਾਂਤਵਾਸ

ਕਿਹਾ ਪ੍ਰਸਾਸ਼ਕੀ ਕੰਮ ਜਾਰੀ ਰੱਖਾਂਗਾ, ਲੋਕ ਹਿੱਤ ਵਿੱਚ ਜਨਤਕ ਮੇਲ-ਜੋਲ ਘਟਾਇਆ

ਲੁਧਿਆਣਾ, 19 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਨੋਵੇਲ ਕੋਰੋਨਾ ਵਾਇਰਸ (ਕੋਵਿਡ 19) ਬਿਮਾਰੀ ਦੇ ਦਿਨੋਂ ਦਿਨ ਵਧਦੇ ਪ੍ਰਕੋਪ ਨੂੰ ਧਿਆਨ ਵਿੱਚ ਰੱਖਦਿਆਂ ਜ਼ਿਲਾ Pardeep Aggarwal DC Ldhਲੁਧਿਆਣਾ ਦੇ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ ਨੇ ਲੋਕ ਹਿੱਤ ਵਿੱਚ ਆਪਣੇ ਆਪ ਨੂੰ ਏਕਾਂਤਵਾਸ ਵਿੱਚ ਪਾ ਲਿਆ ਹੈ। ਅਗਰਵਾਲ ਨੇ ਸਪੱਸ਼ਟ ਕੀਤਾ ਕਿ ਮੌਜੂਦਾ ਸਮੇਂ ਪੈਦਾ ਹੋਏ ਹਾਲਾਤ ਨੂੰ ਧਿਆਨ ਵਿੱਚ ਰੱਖਦਿਆਂ ਆਮ ਲੋਕਾਂ ਨੂੰ ਵੀ ਆਪਣੇ ਆਪ ਨੂੰ ਘਰਾਂ ਦੇ ਅੰਦਰ ਬੰਦ ਕਰਕੇ ਹੀ ਰੱਖਣਾ ਚਾਹੀਦਾ ਹੈ।ਉਨਾਂ ਸਪੱਸ਼ਟ ਕੀਤਾ ਕਿ ਉਨਾਂ ਨੇ ਲੋਕ ਹਿੱਤ ਵਿੱਚ ਆਪਣੇ ਆਪ ਨੂੰ ਏਕਾਂਤਵਾਸ ਵਿੱਚ ਪਾਇਆ ਹੈ, ਜਿਸ ਦੌਰਾਨ ਉਹ ਜਨਤਕ ਮੇਲ-ਜੋਲ ਨਹੀਂ ਕਰਨਗੇ।
           ਉਨਾਂ ਕਿਹਾ ਕਿ ਮੌਜੂਦਾ ਸਮੇਂ ਜ਼ਿਲਾ ਲੁਧਿਆਣਾ ਵਿੱਚ ਪ੍ਰਸਾਸ਼ਕੀ ਕਾਰਜਾਂ ਨੂੰ ਉਹ ਪਹਿਲਾਂ ਦੀ ਤਰਾਂ ਦੀ ਹੀ ਦੇਖਣਗੇ।

Check Also

ਸ਼ਹੀਦ ਭਾਈ ਮਨੀ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ

ਅੰਮ੍ਰਿਤਸਰ, 9 ਜੁਲਾਈ (ਜਗਦੀਪ ਸਿੰਘ) – ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਮਨੀ ਸਿੰਘ ਜੀ …