Friday, November 13, 2026

ਜਿਲ੍ਹਾ ਤਰਨ ਤਾਰਨ ਦੇ ਸ਼ੱਕੀ ਮਰੀਜਾਂ ਦੇ 59 ਸੈਂਪਲ ਜਾਂਚ ਲਈ ਮੈਡੀਕਲ ਕਾਲਜ ਅੰਮ੍ਰਿਤਸਰ ਭੇਜੇ -ਡੀ.ਸੀ

ਤਰਨ ਤਾਰਨ, 19 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਤਰਨ ਤਾਰਨ ਪਰਦੀਪ ਕੁਮਾਰ ਸੱਭਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ Pardeep Sabharwal Dcਕੋਵਿਡ-19 ਦੇ ਮੱਦੇਨਜ਼ਰ ਅੱਜ ਜ਼ਿਲ੍ਹੇ ਦੇ ਸ਼ੱਕੀ ਮਰੀਜ਼ਜਾਂ ਦੇ 59 ਸੈਂਪਲ ਜਾਂਚ ਕਰਨ ਲਈ ਮੈਡੀਕਲ ਕਾਲਜ ਅੰਮ੍ਰਿਤਸਰ ਵਿਖੇ ਜਾਂਚ ਲਈ ਭੇਜੇ ਗਏ ਹਨ।ਬੀਤੇ ਦਿਨ ਜਾਂਚ ਲਈ ਭੇਜੇ ਗਏ ਹਨ, ਜਦਕਿ ਇਕ ਸੈਂਪਲ ਦੀ ਰਿਪੋਟਰ ਨੈਗੇਟਿਵ ਪਾਈ ਗਈ ਹੈ।
                ਉਹਨਾਂ ਦੱਸਿਆ ਕਿ ਜ਼ਿਲ੍ਹੇ ਦੇ ਸਰਕਾਰੀ ਹਸਪਤਾਲਾਂ ‘ਚ ਬਣੇ ਫਲੂ ਕਾਰਨਰ ਵਿੱਚ ਆਏ ਮਰੀਜ਼ਾਂ ਅਤੇ ਘਰ-ਘਰ ਜਾ ਕੇ ਕੀਤੀ ਜਾ ਰਹੀ ਸਕਰੀਨਿੰਗ ਦੌਰਾਨ ਇਹ ਸੈਂਪਲ ਲਏ ਗਏ ਹਨ।ਉਹਨਾਂ ਦੱਸਿਆ ਕਿ ਹੁਣ ਤੱਕ ਜ਼ਿਲੇ੍ਹ ਦੇ 35 ਸ਼ੱਕੀ ਮਰੀਜਾਂ ਦੇ ਸੈਂਪਲ ਲੈ ਕੇ ਜਾਂਚ ਲਈ ਮੈਡੀਕਲ ਕਾਲਜ ਅੰਮ੍ਰਿਤਸਰ ਭੇਜੇ ਗਏ ਸਨ, ਜਿੰਨ੍ਹਾਂ ਸਾਰਿਆਂ ਨਤੀਜੇ ਵੀ ਨੈਗੇਟਿਵ ਪਾਏ ਗਏ ਹਨ।
               ਡੀ.ਸੀ ਪਰਦੀਪ ਕੁਮਾਰ ਸੱਭਰਵਾਲ ਨੇ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ਵਿੱਚ ਅਜੇ ਤੱਕ ਕੋਈ ਵੀ ਕਰੋਨਾ ਵਾਇਰਸ (ਕੋਵਿਡ-19) ਤੋਂ ਪ੍ਰਭਾਵਿਤ ਕੋਈ ਕੇਸ ਨਹੀਂ ਹੈ।

Check Also

ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਸਬੰਧੀ ਗੁਰਮਤਿ ਸਮਾਗਮਾਂ ਸਬੰਧੀ ਸ਼੍ਰੋਮਣੀ ਕਮੇਟੀ (ਸਬ ਕਮੇਟੀ) ਦੀ ਇਕੱਤਰਤਾ

ਅੰਮ੍ਰਿਤਸਰ, 11 ਨਵੰਬਰ (ਜਗਦੀਪ ਸਿੰਘ) – ਭਗਤ ਰਵਿਦਾਸ ਜੀ ਦੇ 650 ਸਾਲਾ ਜਨਮ ਦਿਹਾੜੇ ਦੀ …