ਲੁਧਿਆਣਾ, 19 ਅਪਰੈਲ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨਿਚਰਵਾਰ ਨੂੰ ਏ.ਸੀ.ਪੀ. ਉਤਰੀ ਲੁਧਿਆਣਾ ਅਨਿਲ
ਕੋਹਲੀ ਅਤੇ ਕਾਨੂੰਗੋ ਗੁਰਮੇਲ ਸਿੰਘ ਦੇ ਦੇਹਾਂਤ `ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਇਹ ਦੋਵੇਂ ਅਧਿਕਾਰੀ ਕੋਵਿਡ-19 ਤੋਂ ਪੀੜਤ ਸਨ।
ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਏ.ਸੀ.ਪੀ ਨੂੰ ਇੱਕ ਦਲੇਰ ਅਧਿਕਾਰੀ ਵਜੋਂ ਯਾਦ ਕੀਤਾ, ਜਿਨਾਂ ਨੇ ਹਮੇਸ਼ਾਂ ਪੂਰੀ ਲਗਨ, ਇਮਾਨਦਾਰੀ ਅਤੇ ਪੇਸ਼ੇਵਾਰ ਵਚਨਬੱਧਤਾ ਨਾਲ ਆਪਣੇ ਫ਼ਰਜ਼ ਨਿਭਾਏ।ਪੰਜਾਬ ਪੁਲਿਸ ਫੋਰਸ ਵਿਚ ਉਨਾਂ ਵਲੋਂ ਨਿਭਾਈਆਂ ਸ਼ਾਨਦਾਰ ਸੇਵਾਵਾਂ ਨੂੰ ਯਾਦ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕੋਹਲੀ ਨੌਜਵਾਨ ਅਧਿਕਾਰੀਆਂ ਲਈ ਪ੍ਰੇਰਣਾ ਬਣੇ ਰਹਿਣਗੇ।ਏ.ਸੀ.ਪੀ ਅਨਿਲ ਕੋਹਲੀ ਨੇ ਲੁਧਿਆਣਾ ਦੇ ਡੀ.ਐਮ.ਸੀ ਹਸਪਤਾਲ ਵਿਖੇ ਆਖ਼ਰੀ ਸਾਹ ਲਿਆ।ਉਹ ਆਪਣੇ ਪਿੱਛੇ ਪਤਨੀ ਤੇ ਦੋ ਪੁੱਤਰ ਛੱਡ ਗਏ ਹਨ।
ਇਸ ਦੌਰਾਨ ਇੱਕ ਹੋਰ ਟਵੀਟ ਵਿੱਚ ਕੈਪਟਨ ਅਮਰਿੰਦਰ ਨੇ ਕਿਹਾ, “ਇਹ ਦੱਸਦਿਆਂ ਦੁੱਖ ਹੋ ਰਿਹਾ ਹੈ ਕਿ ਅਸੀਂ ਕੋਵਿਡ-19 ਕਰਕੇ ਕੱਲ ਗੁਰਮੇਲ ਸਿੰਘ ਕਾਨੂੰਗੋ ਅਤੇ ਅੱਜ ਲੁਧਿਆਣਾ ਵਿਖੇ ਏ.ਸੀ.ਪੀ ਅਨਿਲ ਕੋਹਲੀ ਨੂੰ ਗੁਆ ਦਿੱਤਾ ਹੈ।ਸੰਕਟ ਦੀ ਇਸ ਘੜੀ ਵਿੱਚ ਸਾਡੇ ਕੋਰੋਨਾ ਜੰਗ ਦੇ ਯੋਧਿਆਂ ਨੂੰ ਗੁਆਉਣਾ ਸੂਬੇ ਲਈ ਇੱਕ ਵੱਡਾ ਨੁਕਸਾਨ ਹੈ।ਮੈਂ ਇਸ ਦੁੱਖ ਦੀ ਘੜੀ ਵਿੱਚ ਉਨਾਂ ਦੇ ਪਰਿਵਾਰਾਂ ਨਾਲ ਸ਼ਰੀਕ ਹਾਂ ਅਤੇ ਭਰੋਸਾ ਦਿੰਦਾ ਹਾਂ ਕਿ ਪੰਜਾਬ ਉਨਾਂ ਨਾਲ ਖੜਾ ਹੈ।“
Check Also
ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਸਬੰਧੀ ਗੁਰਮਤਿ ਸਮਾਗਮਾਂ ਸਬੰਧੀ ਸ਼੍ਰੋਮਣੀ ਕਮੇਟੀ (ਸਬ ਕਮੇਟੀ) ਦੀ ਇਕੱਤਰਤਾ
ਅੰਮ੍ਰਿਤਸਰ, 11 ਨਵੰਬਰ (ਜਗਦੀਪ ਸਿੰਘ) – ਭਗਤ ਰਵਿਦਾਸ ਜੀ ਦੇ 650 ਸਾਲਾ ਜਨਮ ਦਿਹਾੜੇ ਦੀ …
Punjab Post Daily Online Newspaper & Print Media