Friday, November 13, 2026

ਮਾਸਕ ਨਾ ਪਾਉਣ ਵਾਲਿਆਂ ਦੇ ਕੱਟੇ ਜਾਣਗੇ ਚਲਾਨ – ਪੁਲਿਸ ਕਮਿਸ਼ਨਰ

ਅੰਮ੍ਰਿਤਸਰ, 19 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਵਾਸੀਆਂ ਨੂੰ ਕੋਵਿਡ 19 ਤੋਂ ਬਚਾਉਣ SUkhchain S Gill Police Commਲਈ ਜਨਤਕ ਥਾਵਾਂ ‘ਤੇ ਮਾਸਕ ਪਾਉਣਾ ਲਾਜ਼ਮੀ ਕਰਾਰ ਦਿੱਤਾ ਗਿਆ ਹੈ, ਤਾਂ ਕਿ ਵਾਇਰਸ ਦਾ ਫੈਲਾਅ ਨਾ ਹੋਵੇ।ਇਸ ਨੂੰ ਯਕੀਨੀ ਬਨਾਉਣ ਲਈ ਪੰਜਾਬ ਪੁਲਿਸ ਹਰ ਥਾਂ ਨਿਗਰਾਨੀ ਰੱਖੇਗੀ ਅਤੇ ਜਿਸ ਵੀ ਵਿਅਕਤੀ ਨੇ ਮਾਸਕ ਨਾ ਪਾਉਣ ਦੀ ਕੁਤਾਹੀ ਕੀਤੀ ਉਸ ਦਾ ਚਲਾਨ ਕੱਟਿਆ ਜਾਵੇਗਾ।ਪੁਲਿਸ ਕਮਿਸ਼ਨਰ ਡਾ. ਸੁਖਚੈਨ ਸਿੰਘ ਗਿੱਲ ਨੇ ਕਿਹਾ ਕਿ ਬੀਤੇ ਦਿਨ ਵੀ ਮੁੱਖ ਮੰਤਰੀ ਪੰਜਾਬ ਨੇ ਵੀਡੀਓ ਕਾਨਫਰੰਸ ਵਿੱਚ ਮਾਸਕ ਦੀ ਜਨਤਕ ਤੌਰ ’ਤੇ ਵਰਤੋਂ ਨੂੰ ਸਖਤੀ ਨਾਲ ਲਾਗੂ ਕਰਨ ਦੇ ਆਦੇਸ਼ ਦਿੱਤੇ ਹਨ ਅਤੇ ਨਾਲ ਹੀ ਪੁਲਿਸ ਨੂੰ ਕਿਹਾ ਹੈ ਕਿ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ ਅਤੇ ਚਲਾਨ ਕੱਟੇ ਜਾਣ।

Check Also

ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਸਬੰਧੀ ਗੁਰਮਤਿ ਸਮਾਗਮਾਂ ਸਬੰਧੀ ਸ਼੍ਰੋਮਣੀ ਕਮੇਟੀ (ਸਬ ਕਮੇਟੀ) ਦੀ ਇਕੱਤਰਤਾ

ਅੰਮ੍ਰਿਤਸਰ, 11 ਨਵੰਬਰ (ਜਗਦੀਪ ਸਿੰਘ) – ਭਗਤ ਰਵਿਦਾਸ ਜੀ ਦੇ 650 ਸਾਲਾ ਜਨਮ ਦਿਹਾੜੇ ਦੀ …