ਅੰਮ੍ਰਿਤਸਰ, 19 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਕੋਵਿਡ 19 ਤੋਂ ਬਚਾਅ ਲਈ ਸਰਕਾਰ ਵੱਲੋਂ ਲਗਾਏ ਗਏ ਕਰਫਿਊ ਦੌਰਾਨ ਲੋੜਵੰਦਾਂ ਦੀ ਬਾਂਹ ਫੜਨ
ਲਈ ਪੰਜਾਬ ਸਰਕਾਰ ਦੇ ਨਾਲ-ਨਾਲ ਕੋਈ ਹੋਰ ਸਮਾਜ ਸੇਵੀ ਸੰਸਥਾਵਾਂ ਤੇ ਕਾਰਪੋਰੇਟ ਅਦਾਰੇ ਵੀ ਆ ਰਹੇ ਹਨ।ਅੱਜ ਬੈਂਕ ਆਫ ਇੰਡੀਆ ਦੇ ਜੋਨਲ ਦਫਤਰ ਨੇ 50 ਲੋੜਵੰਦ ਪਰਿਵਾਰਾਂ ਨੂੰ ਆਪਣੇ ਵੱਲੋਂ ਰਾਸ਼ਨ ਦੀਆਂ ਕਿੱਟਾਂ ਦਿੱਤੀਆਂ।ਮੈਨੇਜਰ ਰਵਿੰਦਰ ਸਿੰਘ ਨੇ ਦੱਸਿਆ ਕਿ ਬੈਂਕ ਵੱਲੋਂ ਅੱਜ 50 ਕਿੱਟ, ਜਿਸ ਵਿੱਚ ਆਟਾ, ਚੌਲ, ਖੰਡ, ਸਰੋਂ ਦਾ ਤੇਲ, ਚਾਹ ਪੱਤੀ, ਲੂਣ, ਬਿਸਕੁਟ ਅਤੇ ਸਾਬਣ ਸ਼ਾਮਿਲ ਸੀ, ਤਹਿਸੀਲਦਾਰ ਪ੍ਰਵੀਨ ਛਿੱਬਰ ਨੂੰ ਦਿੱਤੀਆਂ ਗਈਆਂ, ਜੋ ਕਿ ਇਨਾਂ ਨੂੰ ਲੋੜਵੰਦ ਪਰਿਵਾਰਾਂ ਤੱਕ ਪਹੁੰਚਾਉਣਗੇ।
ਇਸ ਮੌਕੇ ਜੋਨਲ ਮੈਨੇਜਰ ਵਾਸੂਦੇਵ, ਡਿਪਟੀ ਜੋਨਲ ਮੈਨੇਜਰ ਕੇਵਲ ਗਰਗ ਅਤੇ ਮੈਨੇਜਰ ਭਾਸ਼ਾ ਵਿਭਾਗ ਮੁਕੇਸ਼ ਕੁਮਾਰ ਵੀ ਹਾਜ਼ਰ ਸਨ।
Check Also
ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਨੇ ਫੈਂਸਿੰਗ ਚੈਂਪੀਅਨਸ਼ਿਪ ’ਚ ਮੈਡਲ ਪ੍ਰਾਪਤ ਕੀਤੇ
ਅੰਮ੍ਰਿਤਸਰ, 16 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖਾਲਸਾ ਕਾਲਜ ਗਰਲਜ਼ …
Punjab Post Daily Online Newspaper & Print Media