Friday, July 10, 2026

ਹੁਸ਼ਿਆਰਪੁਰ ਦੇ 65 ਸਾਲਾ ਹਰਜਿੰਦਰ ਸਿੰਘ ਨੇ ਜਿੱਤੀ ਕੋਰੋਨਾ ਵਿਰੁੱਧ ਜੰਗ

ਓ.ਪੀ ਸੋਨੀ ਨੇ ਵੀ ਫੋਨ ਕਰਕੇ ਦਿੱਤੀਆਂ ਸ਼ੁਭਕਾਮਨਾਵਾਂ

ਅੰਮ੍ਰਿਤਸਰ, 19 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਹੁਸ਼ਿਆਰਪੁਰ ਦੇ ਪਿੰਡ ਪੈਂਥਰਾ ਵਾਸੀ ਹਰਜਿੰਦਰ ਸਿੰਘ (65) ਨੇ ਕੋਰੋਨਾ ਵਿੁਰੱਧ ਜੰਗ ਜਿੱਤ ਲਈ ਹੈ।PPNJ1904202004ਲਗਭਗ 16 ਦਿਨਾਂ ਬਾਅਦ ਉਹ ਤੰਦਰੁਸਤ ਹੋ ਕੇ ਅੱਜ ਗੁਰੂ ਨਾਨਕ ਦੇਵ ਹਸਪਤਾਲ ਤੋਂ ਛੁੱਟੀ ਮਿਲਣ ਮਗਰੋਂ ਆਪਣੇ ਪਿੰਡ ਨੂੰ ਗਏ ਹਨ।ਖੁਸ਼ੀ ਵਿੱਚ ਖੀਵੇ ਹੋਏ ਹਰਜਿੰਦਰ ਸਿੰਘ ਨੇ ਦੱਸਿਆ ਕਿ ਮੈਂ ਮੋਰਾਂਵਾਲੀ ਪਿੰਡ ਦੇ ਕੋਰੋਨਾ ਪ੍ਰਭਾਵਿਤ ਮਰੀਜ਼ ਦੇ ਸੰਪਰਕ ਵਿੱਚ ਸੀ ਅਤੇ ਕੁੱਝ ਦਿਨਾਂ ਬਾਅਦ ਕੋਰੋਨਾ ਦੇ ਕੁੱਝ ਲੱਛਣ ਮਹਿਸੂਸ ਹੋਏ, ਜਿਸ ‘ਤੇ ਉਨਾਂ ਨੇ ਸਿਵਲ ਹਸਪਤਾਲ ਹੁਸ਼ਿਆਰਪੁਰ ਪਹੁੰਚ ਕੀਤੀ।ਜਿੰਨਾ ਨੇ ਮੇਰਾ ਟੈਸਟ ਕਰਕੇ ਮੈਨੂੰ ਕੋਰੋਨਾ ਤੋਂ ਪੀੜਤ ਦੱਸਿਆ ਅਤੇ 2 ਅਪ੍ਰੈਲ ਨੂੰ ਇਲਾਜ਼ ਲਈ ਗੁਰੂ ਨਾਨਕ ਦੇਵ ਹਸਪਤਾਲ ਭੇਜ ਦਿੱਤਾ।ਉਨਾਂ ਕਿਹਾ ਕਿ ਇੱਥੇ ਡਾਕਟਰਾਂ ਨੇ ਮੇਰਾ ਇਲਾਜ ਕੀਤਾ ਅਤੇ ਖਾਣ ਲਈ ਚੰਗੀ ਖੁਰਾਕ ਵੀ ਦਿੱਤੀ।ਹਰਜਿੰਦਰ ਸਿੰਘ ਨੇ ਕਿਹਾ ਕਿ ਮੈਂ ਡਾਕਟਰਾਂ ‘ਤੇ ਭਰੋਸਾ ਰੱਖਿਆ ਅਤੇ ਜਿੰਦਗੀ ਪ੍ਰਤੀ ਹੌਸਲਾ ਨਹੀਂ ਛੱਡਿਆ।ਉਨਾਂ ਕਿਹਾ ਕਿ ਇੱਥੇ ਪਹਿਲੇ 2 ਕੁ ਦਿਨ ਸਾਹ ਦੀ ਤਕਲੀਫ ਮਹਿਸੂਸ ਹੋਈ ਸੀ, ਪਰ ਡਾਕਟਰਾਂ ਵੱਲੋਂ ਕੀਤੇ ਇਲਾਜ ਸਦਕਾ ਉਹ ਸਿਹਤਯਾਬ ਹੋਏ ਹਨ।ਇਸੇ ਦੌਰਾਨ ਪ੍ਰਿੰਸੀਪਲ ਸ੍ਰੀਮਤੀ ਸੁਜਾਤਾ ਸ਼ਰਮਾ ਨੇ ਦੱਸਿਆ ਕਿ ਇਲਾਜ ਤੋਂ 15 ਦਿਨ ਬਾਅਦ 17 ਅਪ੍ਰੈਲ ਅਤੇ ਫਿਰ 18 ਅਪ੍ਰੈਲ ਨੂੰ ਇੰਨਾਂ ਦਾ ਮੈਡੀਕਲ ਟੈਸਟ ਕੀਤਾ ਗਿਆ, ਜੋ ਕਿ ਨੈਗੇਟਿਵ ਆਉਣ ਮਗਰੋਂ ਇੰਨਾਂ ਨੂੰ ਅੱਜ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ।
               ਡਾਕਟਰੀ ਸਿੱਖਿਆ ਅਤੇ ਖੋਜ ਮੰਤਰੀ ਓ.ਪੀ ਸੋਨੀ ਨੇ ਵੀ ਉਨਾਂ ਨੂੰ ਫੋਨ ‘ਤੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ਼ੁਭਕਾਮਨਾਵਾਂ ਦਿੱਤੀਆਂ ਤੇ ਹਸਪਤਾਲ ਪ੍ਰਬੰਧਾਂ ਬਾਰੇ ਫੀਡ ਬੈਕ ਲਈ, ਜਿਸ ਦੇ ਉਤਰ ਵਿੱਚ ਹਰਜਿੰਦਰ ਸਿੰਘ ਨੇ ਦੱਸਿਆ ਕਿ ਮੈਨੂੰ ਇੱਥੇ ਕੋਈ ਸਮੱਸਿਆ ਨਹੀਂ ਆਈ ਅਤੇ ਘਰ ਨਾਲੋਂ ਵੀ ਵਧੀਆ ਖੁਰਾਕ ਮਿਲੀ ਹੈ।ਪ੍ਰਿੰਸੀਪਲ ਸ੍ਰੀਮਤੀ ਸੁਜਾਤਾ ਸ਼ਰਮਾ, ਮੈਡੀਕਲ ਸੁਪਰਡੈਂਟ ਡਾ. ਰਮਨ ਸ਼ਰਮਾ, ਡਾਕਟਰ ਸ੍ਰੀਮਤੀ ਵੀਨਾ ਚਤਰਥ ਅਤੇ ਹੋਰ ਹਾਜ਼ਰ ਸਨ।ਡਾਕਟਰਾਂ ਨੇ ਫੁੱਲਾਂ ਦਾ ਗੁਲਦਸਤਾ ਅਤੇ ਜਿਲ੍ਹਾ ਪ੍ਰਸ਼ਾਸ਼ਨ ਵੱਲੋਂ ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿੱਲੋਂ ਨੇ ਸੈਨੇਟਾਇਜ਼ਰ ਦਾ ਵੱਡਾ ਪੈਕ ਦੇ ਕੇ ਹਰਜਿੰਦਰ ਸਿੰਘ ਨੂੰ ਰਵਾਨਾ ਕੀਤਾ ਗਿਆ, ਤਾਂ ਜੋ ਉਹ ਆਪਣੇ ਇਲਾਕੇ ਵਿਚ ਜਾ ਕੇ ਹੱਥ ਸਾਫ ਰੱਖਣ ਦਾ ਸੰਦੇਸ਼ ਅੱਗੇ ਵੀ ਦੇ ਸਕਣ।

Check Also

ਵਿਧਾਇਕ ਡਾ. ਅਜੈ ਗੁਪਤਾ ਨੇ ਹਲਕਾ ਕੇਂਦਰੀ ‘ਚ ਸੜਕ ਦੇ ਵਿਕਾਸ ਪ੍ਰੋਜੈਕਟ ਦਾ ਕੀਤਾ ਉਦਘਾਟਨ

ਅੰਮ੍ਰਿਤਸਰ, 9 ਜੁਲਾਈ (ਜਗਦੀਪ ਸਿੰਘ) – ਕੇਂਦਰੀ ਵਿਧਾਨ ਸਭਾ ਹਲਕੇ ਦੇ ਵਿਧਾਇਕ ਡਾ. ਅਜੈ ਗੁਪਤਾ …