ਐਮਰਜੈਂਸੀ ਤੋਂ ਬਿਨਾਂ ਘਰੋਂ ਬਾਹਰ ਨਿਕਲਣ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ – ਐਸ.ਐਚ.ਓ
ਧੂਰੀ, 19 ਅਪ੍ਰੈਲ (ਪੰਜਾਬ ਪੋਸਟ – ਪ੍ਰਵੀਨ ਗਰਗ) – ਥਾਣਾ ਸਿਟੀ ਧੂਰੀ ਦੀ ਪੁਲਿਸ ਵੱਲੋਂ ਕਰਫਿਊ ਦੀ ਉਲੰਘਣਾ ਕਰਨ ਵਾਲੇ ਦੁਕਾਨਦਾਰਾਂ ਸਮੇਤ 6 ਵਿਅਕਤੀਆਂ
ਖਿਲਾਫ ਮੁਕੱਦਮੇ ਦਰਜ਼ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ।ਸਿਟੀ ਧੂਰੀ ਦੇ ਐਸ.ਐਚ.ਓ ਦਰਸ਼ਨ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋੋਂ ਕਰਫਿਊ ਦੀ ਉਲੰਘਣਾ ਕਰਨ ਵਾਲੇ ਲੋਕਾਂ ਖਿਲਾਫ ਨਕੇਲ ਕੱਸਣ ਲਈ ਵੱਖ-ਵੱਖ ਡਿਊਟੀ ਅਫਸਰਾਂ ਨੂੰ ਸ਼ਹਿਰ ਦੇ ਵੱਖ-ਵੱਖ ਏਰੀਏ ਵਿੱਚ ਭੇਜ ਕੇ ਕਰਫਿਊ ਦੇ ਉਲੰਘਣਾ ਕਰਨ ਵਾਲੇ ਲੋਕਾਂ ਉੱਪਰ ਨਿਗਾ੍ਹ ਰੱਖਣ ਦੇ ਆਦੇਸ਼ ਦਿੱਤੇ ਹੋਏ ਹਨ।ਜਿਸ ਦੇ ਚੱਲਦਿਆਂ ਅੱਜ ਸਹਾਇਕ ਥਾਣੇਦਾਰ ਗੁਰਭਜਨ ਸਿੰਘ ਅਤੇ ਕੁੱਝ ਹੋਰ ਡਿਊਟੀ ਅਫਸਰਾਂ ਵੱਲੋਂ ਕਰਫਿਊ ਦੀ ਉਲੰਘਣਾ ਕਰਨ ਵਾਲੇ ਦੁਕਾਨਦਾਰਾਂ ਸਮੇਤ ਕੁੱਲ ਵਿਅਕਤੀਆਂ ਖਿਲਾਫ ਮੁੱਕਦਮੇ ਦਰਜ ਕੀਤੇ ਗਏ ਹਨ ਅਤੇ ਇਹਨਾਂ ਵਿਅਕਤੀਆਂ ਨੂੰ ਥਾਣਾ ਸਿਟੀ ਧੂਰੀ ਵਿੱਚੋਂ ਜਮਾਨਤ ‘ਤੇ ਰਿਹਾਅ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।ਉਹਨਾਂ ਕਿਹਾ ਕਿ ਐਮਰਜੈਂਸੀ ਤੋਂ ਬਿਨਾਂ ਕਰਫਿਊ ਦੀ ਉਲੰਘਣਾ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ।
Check Also
ਵਿਧਾਇਕ ਡਾ. ਅਜੈ ਗੁਪਤਾ ਨੇ ਹਲਕਾ ਕੇਂਦਰੀ ‘ਚ ਸੜਕ ਦੇ ਵਿਕਾਸ ਪ੍ਰੋਜੈਕਟ ਦਾ ਕੀਤਾ ਉਦਘਾਟਨ
ਅੰਮ੍ਰਿਤਸਰ, 9 ਜੁਲਾਈ (ਜਗਦੀਪ ਸਿੰਘ) – ਕੇਂਦਰੀ ਵਿਧਾਨ ਸਭਾ ਹਲਕੇ ਦੇ ਵਿਧਾਇਕ ਡਾ. ਅਜੈ ਗੁਪਤਾ …
Punjab Post Daily Online Newspaper & Print Media