Friday, November 22, 2024

ਅਮਰੀਕਾ ਨਿਵਾਸੀ ਗਾਖਲ ਭਰਾਵਾਂ ਵੱਲੋਂ ਲੰਗਰ ਗੁਰੂ ਰਾਮਦਾਸ ਜੀ ਲਈ 500 ਕੁਇੰਟਲ ਕਣਕ ਭੇਟ

ਅੰਮ੍ਰਿਤਸਰ, 19 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ ਅਮਰੀਕਾ ਨਿਵਾਸੀ PPNJ1904202012ਗਾਖਲ ਭਰਾਵਾਂ ਵੱਲੋਂ 500 ਕੁਇੰਟਲ ਕਣਕ ਭੇਟ ਕੀਤੀ ਗਈ ਹੈ।ਜ਼ਿਕਰਯੋਗ ਹੈ ਕਿ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਸ਼੍ਰੋਮਣੀ ਕਮੇਟੀ ਵੱਲੋਂ ਲੋੜਵੰਦਾਂ ਤੱਕ ਲੰਗਰ ਪਹੁੰਚਾਉਣ ਦੀ ਪਹਿਲਕਦਮੀ ਕੀਤੀ ਗਈ ਹੈ।ਗੁਰੂ ਘਰ ਦੇ ਸ਼ਰਧਾਲੂਆਂ ਵੱਲੋਂ ਲੰਗਰ ਲਈ ਲਗਾਤਾਰ ਰਸਦਾਂ ਤੇ ਮਾਇਆ ਭੇਜੀ ਜਾ ਰਹੀ ਹੈ।ਇਸੇ ਤਹਿਤ ਹੀ ਅਮਰੀਕਾ ਦੇ ਰਹਿਣ ਵਾਲੇ ਅਮੋਲਕ ਸਿੰਘ ਗਾਖਲ, ਪਲਵਿੰਦਰ ਸਿੰਘ ਗਾਖਲ ਤੇ ਇਕਬਾਲ ਸਿੰਘ ਗਾਖਲ ਨੇ ਪੰਜ ਟਰੱਕਾਂ ਰਾਹੀਂ ਸ੍ਰੀ ਦਰਬਾਰ ਸਾਹਿਬ ਲਈ 500 ਕੁਇੰਟਲ ਕਣਕ ਭੇਜੀ ਹੈ।ਗਾਖਲ ਭਰਾਵਾਂ ਵੱਲੋਂ ਕਣਕ ਲੈ ਕੇ ਇਥੇ ਪਹੁੰਚੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਤੇ ਹੋਰਾਂ ਦਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਗੁਰੂ ਬਖਸ਼ਿਸ਼ ਸਿਰੋਪਾਓ ਦੇ ਕੇ ਸਨਮਾਨ ਕੀਤਾ।ਉਨਾਂ ਨੇ ਗਾਖਲ ਪਰਿਵਾਰ ਦਾ ਧੰਨਵਾਦ ਕਰਦਿਆਂ ਦੇਸ਼ ਦੁਨੀਆ ਦੀਆਂ ਸੰਗਤਾਂ ਨੂੰ ਆਪਣੀ ਸਮਰੱਥਾ ਅਨੁਸਾਰ ਸ੍ਰੀ ਗੁਰੂ ਰਾਮਦਾਸ ਜੀ ਦੇ ਲੰਗਰ ਲਈ ਕਣਕ ਸਮੇਤ ਹੋਰ ਰਸਦਾਂ ਤੇ ਮਾਇਆ ਭੇਜਣ ਦੀ ਅਪੀਲ ਕੀਤੀ।
                  ਇਸ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਸੁਖਵਰਸ਼ ਸਿੰਘ ਪੰਨੂ, ਸਕੱਤਰ ਮਨਜੀਤ ਸਿੰਘ ਬਾਠ, ਨਿੱਜੀ ਸਕੱਤਰ ਮਹਿੰਦਰ ਸਿੰਘ ਆਹਲੀ, ਸ਼ਰੋਮਣੀ ਕਮੇਟੀ ਦੇ ਬੁਲਾਰੇ ਕੁਲਵਿੰਦਰ ਸਿੰਘ ਰਮਦਾਸ, ਮੈਨੇਜਰ ਮੁਖਤਾਰ ਸਿੰਘ, ਆਦਿ ਮੌਜੂਦ ਸਨ।

Check Also

ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ

ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …