ਬਠਿੰਡਾ, 8 ਅਕਤੂਬਰ (ਜਸਵਿੰਦਰ ਸਿੰਘ ਜੱਸੀ/ਅਵਤਾਰ ਸਿੰਘ ਕੈਂਥ ) -ਸਥਾਨਕ ਸ਼ਹਿਰ ਵਿੱਚ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਬਠਿੰਡਾ ਵੱਲੋਂ ਚੌਂਥੀ ਪਾਤਸ਼ਾਹੀ ਸ੍ਰੀ ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸੰਗਤਾਂ ਦੇ ਸਹਿਯੋਗ ਨਾਲ ਪ੍ਰੋਗਰਾਮ ਅਰੰਭ ਕਰਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ ਨਿਤਨੇਮ ਦੀਆਂ ਬਾਣੀਆਂ ਅਤੇ ਸ੍ਰੁੀ ਸੁਖਮਨੀ ਸਾਹਿਬ ਦੇ ਪਾਠ ਸੰਗਤੀ ਰੂਪ ਵਿੱਚ ਕੀਤੇ ਗਏ।ਇਸ ਮੌਕੇ ਅਬਨਾਸ਼ ਸਿੰਘ,ਕਿਸ਼ਨ ਸਿੰਘ, ਗੁਰਦਰਸ਼ਨ ਸਿੰਘ ਖਾਲਸਾ ਵੱਲੋਂ ਅੰਮ੍ਰਿਤ ਬਾਣੀ ਦੇ ਸ਼ਬਦ ਕੀਰਤਨ ਗਾਇਨ ਕੀਤਾ ਗਿਆ।ਅਰਦਾਸ ਉਪਰੰਤ ਗੁਰੂ ਕੇ ਲੰਗਰ ਅਤੁੱਟ ਵਰਤਾਇਆ ਗਿਆ। ਇਸ ਮੌਕੇ ਮੁੱਖ ਸੇਵਾਦਾਰ ਅਵਤਾਰ ਸਿੰਘ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸੁਸਾਇਟੀ ਦਾ ਇਹ ਉਪਰਾਲਾ ਆਪ ਸਭ ਦੇ ਸਹਿਯੋਗ ਨਾਲ ‘ਆਪ ਜਪਹੁ ਅਵਰੁਹ ਨਾਮੁ ਜਪਾਵਹੁੁ ‘ਦੇ ਮਹਾਂਵਾਕ ਅਨੁਸਾਰ ਗੁਰਬਾਣੀ ਦੇ ਨਾਲ ਜੋੜਣ ਅਤੇ ਜਰੂਰਤਮੰਦਾਂ ਲਈ ਅੱਖਾਂ ਦੇ ਕੈਂਪ, ਵਿਦਿਆ ਲਈ ਜਰੂਰਤਮੰਦਾਂ ਨੂੰ ਕਿਤਾਬਾਂ,ਫੀਸਾਂ ,ਗਰੀਬ ਅਤੇ ਜਰੂਰਤਮੰਦ ਲੜਕੀਆਂ ਦੇ ਵਿਆਹ ਲਈ ਘਰੇਲੂ ਸਮਾਨ ਦੇਣ ਤੋਂ ਇਲਾਵਾ ਧਾਰਮਿਕ ਸਮਾਗਮਾਂ ਕਰਵਾਉਣ ਹੀ ਸੁਸਾਇਟੀ ਦਾ ਮੁੱਖ ਉਦੇਸ਼ ਹੈ। ਇਸ ਮੌਕੇ ਚਰਨਜੀਤ ਸਿੰਘ, ਗੁਰਦਰਸ਼ਨ ਸਿੰਘ, ਸੁਖਦੇਵ ਸਿੰਘ,ਅਮਰਜੀਤ ਸਿੰਘ, ਸ਼ਰਨਜੀਤ ਸਿੰਘ, ਦਿਲਬਾਗ ਸਿੰਘ,ਕੇਵਲ ਸਿੰਘ, ਦਿਲਜੀਤ ਸਿੰਘ ਆਦਿ ਹਾਜ਼ਰ ਸਨ।
Check Also
ਖਾਲਸਾ ਕਾਲਜ ਵੁਮੈਨ ਵਿਖੇ ਅੱਖਾਂ ਦੀ ਦੇਖਭਾਲ ’ਤੇ ਲੈਕਚਰ ਕਰਵਾਇਆ ਗਿਆ
ਅੰਮ੍ਰਿਤਸਰ, 13 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਖਾਲਸਾ ਕਾਲਜ ਫਾਰ ਵੁਮੈਨ ਵਿਖੇ ਰੋਟਰੈਕਟ ਕਲੱਬ …