Friday, June 26, 2026

ਭਾਈ ਨਿਰਮਲ ਸਿੰਘ ਖਾਲਸਾ ਦੇ ਨਾਮ ‘ਤੇ ਹੋਵੇਗੀ ਲੋਹੀਆਂ ਵਿਖੇ ਬਣ ਰਹੀ ਆਈ.ਟੀ.ਆਈ

ਮੁੱਖ ਮੰਤਰੀ ਨੇ ਭੋਗ ਮੌਕੇ ਆਪਣਾ ਸ਼ੋਕ ਸੰਦੇਸ਼ ਭੇਜ ਕੇ ਕੀਤਾ ਦੁੱਖ ਦਾ ਇਜ਼ਹਾਰ

ਅੰਮ੍ਰਿਤਸਰ, 19 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸ੍ਰੀ ਦਰਬਾਰ ਸਾਹਿਬ ਦੇ ਸਾਬਕਾ ਹਜ਼ੂਰੀ ਰਾਗੀ ਪਦਮ ਸ੍ਰੀ ਭਾਈ ਨਿਰਮਲ ਸਿੰਘ ਖਾਲਸਾ ਦੀ ਬੇਵਕਤੀ ਮੌਤ Bhai Nirmal S Khalsaਉਤੇ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਉਨਾਂ ਦੇ ਭੋਗ ਮੌਕੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਭੇਜੇ ਸ਼ੋਕ ਸੰਦੇਸ਼ ਵਿਚ ਲਿਖਿਆ ਗਿਆ ਹੈ ਕਿ ਸਰਕਾਰ ਨੇ ਲੋਹੀਆਂ (ਸ਼ਾਹਕੋਟ), ਜਿਥੇ ਕਿ ਭਾਈ ਸਾਹਿਬ ਦਾ ਪਿੰਡ ਹੈ, ਵਿਖੇ ਬਣ ਰਹੀ ਨਵੀਂ ਉਦਯੋਗਿਕ ਸਿਖਲਾਈ ਸੰਸਥਾ (ਆਈ.ਟੀ.ਆਈ) ਦਾ ਨਾਮ ਭਾਈ ਨਿਰਮਲ ਸਿੰਘ ਖਾਲਸਾ ਦੀ ਯਾਦ ਨੂੰ ਸਦੀਵੀ ਬਣਾਈ ਰੱਖਣ ਲਈ ਉਨਾਂ ਦੇ ਨਾਮ ਉਤੇ ਰੱਖਣ ਦਾ ਫੈਸਲਾ ਕੀਤਾ ਹੈ।
         ਅੱਜ ਗੁਰਦੁਆਰਾ ਬਿਬੇਕਸਰ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਭਾਈ ਖਾਲਸਾ ਨਮਿਤ ਰਖਵਾਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮੌਕੇ ਮੁੱਖ ਮੰਤਰੀ ਪੰਜਾਬ ਦਾ ਸ਼ੋਕ ਸੰਦੇਸ਼ ਲੈ ਕੇ ਪੁੱਜੇ ਐਸ.ਡੀ.ਐਮ ਅੰਮ੍ਰਿਤਸਰ-1 ਵਿਕਾਸ ਹੀਰਾ ਅਤੇ ਕਾਂਗਰਸ ਦੇ ਜਿਲਾ ਅੰਮ੍ਰਿਤਸਰ ਦਿਹਾਤੀ ਤੋਂ ਪ੍ਰਧਾਨ ਭਗਵੰਤਪਾਲ ਸਿੰਘ ਸੱਚਰ ਨੇ ਇਹ ਸ਼ੋਕ ਸੰਦੇਸ਼ ਉਨਾਂ ਦੇ ਪਰਿਵਾਰ ਨੂੰ ਦਿੱਤਾ।
                ਮੁੱਖ ਮੰਤਰੀ ਨੇ ਆਪਣੇ ਸੰਦੇਸ਼ ਵਿਚ ਲਿਖਿਆ ਕਿ ਸ੍ਰੀ ਗੁਰੂ ਰਾਮਦਾਸ ਜੀ ਦੇ ਦਰ ਦੇ ਅਨਿਨ ਸੇਵਕ, ਬਚਪਨ ਤੋਂ ਹੀ ਗੁਰਮਿਤ ਸੰਗੀਤ ਨੂੰ ਪ੍ਰਣਾਏ ਅਤੇ ਗੁਰਮਿਤ ਦੇ ਸਾਰੇ ਰਾਗਾਂ ਵਿਚ ਪ੍ਰਪੱਕ ਪਦਮ ਸ੍ਰੀ ਭਾਈ ਨਿਰਮਲ ਸਿੰਘ ਖਾਲਸਾ ਜੀ ਦੇ ਬੇਵਕਤੀ ਅਕਾਲ ਚਲਾਣਾ ਕਰ ਜਾਣ ਨਾਲ ਉਨਾਂ ਨੂੰ ਗਹਿਰਾ ਦੁੱਖ ਹੋਇਆ ਹੈ। ਭਾਈ ਸਾਹਿਬ ਦਾ ਵਿਛੋੜਾ ਉਨਾਂ ਦੇ ਸਕੇ ਸਬੰਧੀਆਂ, ਪੰਜਾਬ ਤੇ ਦੇਸ਼-ਵਿਦੇਸ਼ ਵਸਦੇ ਉਨਾਂ ਦੇ ਹਜ਼ਾਰਾਂ ਪ੍ਰਸੰਸਕਾਂ ਲਈ ਇਕ ਵੱਡਾ ਘਾਟਾ ਹੈ ਅਤੇ ਉਹ ਉਨਾਂ ਸਾਰਿਆਂ ਨਾਲ ਹਮਦਰਦੀ ਪ੍ਰਗਟ ਕਰਦੇ ਹੋਏ ਭਾਈ ਸਾਹਿਬ ਜੀ ਦੀ ਆਤਮਿਕ ਸਾਂਤੀ ਵਾਸਤੇ ਅਤੇ ਉਨਾਂ ਦੇ ਪਰਿਵਾਰ ਨੂੰ ਇਹ ਭਾਣਾ ਮੰਨਣ ਦਾ ਬਲ ਬਖਸ਼ਣ ਲਈ ਅਕਾਲ ਪੁਰਖ ਅੱਗੇ ਅਰਦਾਸ ਕਰਦੇ ਹਨ।

Check Also

ਸ਼੍ਰੋਮਣੀ ਕਮੇਟੀ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ

ਅੰਮ੍ਰਿਤਸਰ, 25 ਜੂਨ (ਜਗਦੀਪ ਸਿੰਘ) – ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ …