ਬਰਨਾਲਾ, 20 ਅਪਰੈਲ (ਪੰਜਾਬ ਪੋਸਟ ਬਿਊਰੋ) – ਕਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਜ਼ਿਲਾ ਬਰਨਾਲਾ ਵਿੱਚ ਲਗਾਈਆਂ ਗਈਆਂ ਪਾਬੰਦੀਆਂ ਦੇ
ਮੱਦੇਨਜ਼ਰ ਜ਼ਿਲੇ ਵਿੱਚ ਹਾਲ ਦੀ ਘੜੀ ਕੋਈ ਨਵੀਂ ਢਿੱਲ ਨਹੀਂ ਦਿੱਤੀ ਗਈ ਹੈ।ਜਿਲਾ ਮੈਜਿਸਟ੍ਰੇਟ ਤੇਜ ਪ੍ਰਤਾਪ ਸਿੰਘ ਫੂਲਕਾ ਨੇ ਦੱਸਿਆ ਕਿ ਸਥਾਨਕ ਹਲਾਤਾਂ ਦੀ ਸਮੀਖਿਆ ਤੋਂ ਬਾਅਦ ਇਸ ਸਬੰਧੀ ਯੋਗ ਫੈਸਲਾ ਕੀਤਾ ਜਾਵੇਗਾ, ਪਰ ਫਿਲਹਾਲ ਜਿਹੜੀਆਂ ਬੰਦਸ਼ਾਂ ਪਹਿਲਾਂ ਤੋਂ ਚੱਲ ਰਹੀਆਂ ਹਨ, ਉਹ ਉਸੇ ਤਰਾਂ ਲਾਗੂ ਰਹਿਣਗੀਆਂ।ਉਨਾਂ ਕਿਹਾ ਕਿ ਜ਼ਰੂਰੀ ਵਸਤਾਂ ਦੀ ਸਪਲਾਈ ਉਸੇ ਤਰਾਂ ਹੀ ਜਾਰੀ ਰਹੇਗੀ।
Check Also
ਖ਼ਾਲਸਾ ਕਾਲਜ ਵਿਖੇ `ਰੱਖੜੀ ਪ੍ਰਦਰਸ਼ਨੀ-ਕਮ-ਸੇਲ-2026` ਦਾ ਆਯੋਜਿਤ
ਅੰਮ੍ਰਿਤਸਰ, 29 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਫੈਸ਼ਨ ਡਿਜ਼ਾਈਨਿੰਗ ਵਿਭਾਗ ਵੱਲੋਂ `ਰੱਖੜੀ …
Punjab Post Daily Online Newspaper & Print Media