ਨੂਰਪੁਰ ਬੇਦੀ, 20 ਅਪ੍ਰੈਲ (ਪੰਜਾਬ ਪੋਸਟ ਬਿਊਰੋ) – 15 ਅਪ੍ਰੈਲ ਤੋਂ ਕਣਕ ਦੀ ਸਰਕਾਰੀ ਖਰੀਦ ਅਨਾਜ ਮੰਡੀਆ ‘ਚ ਸ਼ੁਰੂ ਹੋ ਚੁੱਕੀ ਹੈ।ਕਰੋਨਾ ਵਾਇਰਸ ਨੂੰ ਮੁੱਖ ਰੱਖਦੇ ਹੋਏ ਸਿਹਤ ਵਿਭਾਗ ਵਲੋਂ ਜਾਰੀ ਹਦਾਇਤਾਂ ਦੀ ਪੂਰੀ ਪਾਲਣਾ ਕਰਨਾ ਯਕਾਨੀ ਬਣਾਇਆ ਜਾ ਰਿਹਾ ਹੈ।ਨੂਰਪੁਰ ਬੇਦੀ ਬਲਾਕ ਦੀ ਮੰਡੀ ਸੁਖੇਮਾਜਰਾ ਵਿਖੇ ਜਿਥੇ ਆਪਣੀ ਫਸਲ ਮੰਡੀ ‘ਚ ਲਿਆਉਣ ਵਾਲੇ ਕਿਸਾਨਾਂ ਨੂੰ ਸੈਨੀਟਾਈਜ਼ ਕੀਤਾ ਜਾ ਰਿਹਾ ਹੈ, ਉਥੇ ਹੀ ਕਿਸਾਨਾਂ ਨੂੰ ਮਾਸਕ ਵੀ ਦਿੱਤੇ ਜਾ ਰਹੇ ਹਨ ।
ਫੂਡ ਸਪਲਾਈ ਇੰਸਪੈਕਟਰ ਹਰਕਮਲ ਸਿੰਘ ਨੇ ਦੱਸਿਆ ਕਿ ਮੰਡੀ ਦੇ ਵਿੱਚ ਸਾਬਣ ਸੈਨੀਟਾਈਜ਼ਰ ਤੇ ਮਾਸਕ ਵੀ ਉਪਲੱਬਧ ਕਰਵਾਏ ਗਏ ਹਨ ਅਤੇ ਜੋ ਵੀ ਲੇਬਰ ਕੰਮ ਕਰ ਰਹੀ ਉਨ੍ਹਾਂ ਨੂੰ ਮਾਸਕ ਦੇ ਕੇ ਹੀ ਕੰਮ ਕਰਵਾਇਆ ਜਾ ਰਿਹਾ ਹੈ।ਅੱਜ ਵੀ ਕਣਕ ਦੀ ਸਾਢੇ ਸਤ ਸੋ ਕੁਇੰਟਲ ਖਰੀਦ ਕੀਤੀ ਗਈ ਹੈ ਅਤੇ ਰੋਜ਼ਾਨਾ ਜਿੰਨੀ ਵੀ ਖ਼ਰੀਦ ਹੁੰਦੀ ਹੈ ਉਸ ਦੀ ਉਸੇ ਦਿਨ ਹੀ ਲਿਫ਼ਟਿੰਗ ਕਰਵਾਈ ਜਾਂਦੀ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਿਸਾਨ ਮੰਡੀਆਂ ਵਿੱਚ ਕੇਵਲ ਸੁੱਕੀ ਕਣਕ ਹੀ ਲੈ ਕੇ ਆਉਣ।
ਆਪਣੀ ਫਸਲ ਵੇਚਣ ਆਏ ਕਿਸਾਨ ਵਸ਼ਿੰਗਟਨ ਸਿੰਘ ਪਿੰਡ ਸਮੀਰੋਵਾਲ ਨੇ ਸਰਕਾਰ ਵੱਲੋਂ ਕੀਤੇ ਪ੍ਰਬੰਧਾਂ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਕਰੋਨਾ ਵਾਇਰਸ ਨੂੰ ਲੈ ਕੇ ਸਰਕਾਰ ਨੇ ਬਹੁਤ ਸੁਚੱਜੇ ਢੰਗ ਨਾਲ ਪ੍ਰਬੰਧ ਕੀਤੇ ਹਨ।ਆੜ੍ਹਤੀਆਂ ਨੇ ਕਿਹਾ ਕਿ ਪ੍ਰਤੀ ਆੜ੍ਹਤੀ ਪੰਜ ਟੋਕਨ ਉਨ੍ਹਾਂ ਨੂੰ ਮਿਲ ਰਹੇ ਹਨ ਜਿਸ ਦੇ ਕਾਰਨ ਕੰਮ ਬਹੁਤ ਵਧੀਆ ਚੱਲ ਰਿਹਾ ਹੈ।
Check Also
ਖ਼ਾਲਸਾ ਗਲੋਬਲ ਰੀਚ ਫ਼ਾਊਂਡੇਸ਼ਨ ਵਲੋਂ ਖ਼ਾਲਸਾ ਕਾਲਜ ਵੂਮੈਨ ਅਤੇ ਗਰਲਜ਼ ਸੀ: ਸੈਕੰ: ਸਕੂਲ ਨੂੰ ਸਹਾਇਤਾ ਦਾ ਚੈਕ ਭੇਟ
ਫ਼ਾਊਂਡੇਸ਼ਨ ਦਾ ਹੋਣਹਾਰ ਤੇ ਜ਼ਰੂਰਤਮੰਦ ਬੱਚੀਆਂ ਦੀ ਭਲਾਈ ਲਈ ਕਾਰਜ਼ ਸ਼ਲਾਘਾਯੋਗ – ਛੀਨਾ ਅੰਮ੍ਰਿਤਸਰ, 9 …