Wednesday, January 8, 2025

ਫ਼ਰੀਦਕੋਟ ਦੇ ਤਿੰਨ ਕਰੋਨਾ ਪਾਜ਼ਟਿਵ ਮਰੀਜ਼਼ਾਂ ਦੇ ਸੰਪਰਕ ‘ਚ ਆਏ 126 ਲੋਕਾਂ ਦੇ ਸੈਂਪਲ ਨੈਗਟਿਵ

ਫਰੀਦਕੋਟ, 19 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਫਰੀਦਕੋਟ ਜਿਲ੍ਹੇ ਵਿੱਚ ਕਰੋਨਾ ਮਹਾਂਮਾਰੀ ਨੂੰ ਅੱਗੇ ਵਧਣ ਜਾਂ ਫੈਲਣ ਤੋਂ ਰੋਕਣ ਲਈ ਜ਼ਿਲ੍ਹਾ ਵਾਸੀਆਂ ਵੱਲੋਂ ਦਿੱਤੇ Kumar Saurabh Dcਜਾ ਰਹੇ ਸਹਿਯੋਗ ਤੇ ਡਿਪਟੀ ਕਮਿਸ਼ਨਰ ਕੁਮਾਰ ਸੌਰਭ ਰਾਜ ਨੇ ਸਮੂਹ ਜ਼ਿਲ੍ਹਾ ਵਾਸੀਆਂ ਦਾ ਧੰਨਵਾਦ ਕੀਤਾ ਹੈ।ਉਨਾਂ ਕਿਹਾ ਕਿ ਇਹ ਖੁਸ਼ੀ ਵਾਲੀ ਗੱਲ ਹੈ ਕਿ ਫ਼ਰੀਦਕੋਟ ਜਿਲ੍ਹੇ ਵਿੱਚ ਕਰੋਨਾ ਪਾਜਟਿਵ ਤਿੰਨ ਮਰੀਜ਼ਾਂ ਵਿੱਚੋਂ ਇੱਕ ਮਰੀਜ਼ ਨੂੰ ਕੱਲ੍ਹ ਇੱਥੋਂ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੋਂ ਸਿਹਤਯਾਬ ਹੋਣ ਮਗਰੋਂ ਛੁੱਟੀ ਦਿੱਤੀ ਗਈ ਹੈ, ਜਦਕਿ ਦੂਜੇ ਦੋਵਾਂ ਦੀ ਹਾਲਤ ਵਿੱਚ ਵੀ ਲਗਾਤਾਰ ਸੁਧਾਰ ਹੋ ਰਿਹਾ ਹੈ।
                  ਸਿਵਲ ਸਰਜਨ ਫ਼ਰੀਦਕੋਟ ਡਾ. ਰਾਜਿੰਦਰ ਕੁਮਾਰ ਨੇ ਦੱਸਿਆ ਕਿ ਫਰੀਦਕੋਟ ਨਾਲ ਸਬੰਧਤ ਤਿੰਨੇ ਕਰੋਨਾ ਪਾਜ਼ਟਿਵ ਮਰੀਜ਼ਾਂ ਦੇ ਸੰਪਰਕ ਵਿੱਚ ਆਏ ਕੁੱਲ 126 ਲੋਕਾਂ ਦੇ ਸੈਂਪਲ ਇਕੱਤਰ ਕੀਤੇ ਗਏ ਸਨ ਅਤੇ ਇਨ੍ਹਾਂ ਸਾਰੇ ਸੈਂਪਲਾਂ ਦੇ ਰਿਜ਼ਲਟ ਆ ਚੁੱਕੇ ਹਨ ਜੋ ਕਿ ਸਾਰੇ ਹੀ ਨੈਗਟਿਵ ਹਨ।ਉਨ੍ਹਾਂ ਦੱਸਿਆ ਕਿ ਇਨ੍ਹਾਂ ਮਰੀਜ਼ਾਂ ਦੇ ਸੰਪਰਕ ਵਿੱਚ ਆਏ 128 ਲੋਕਾਂ ਨੂੰ ਹੋਮ ਕੁਆਰਨਟਾਈਨ ਕੀਤਾ ਗਿਆ ਸੀ, ਜਿਨ੍ਹਾਂ ਵਿਚੋਂ 43 ਨੇ ਆਪਣਾ ਇਕਾਂਤਵਾਸ ਪੂਰਾ ਕਰ ਲਿਆ ਹੈ।

Check Also

ਪਿੰਡ ਘੋੜੇਨਾਂਵ ਵਿਖੇ ਖੂਨਦਾਨ ਕੈਂਪ ਦਾ ਆਯੋਜਨ

ਸੰਗਰੂਰ, 8 ਜਨਵਰੀ (ਜਗਸੀਰ ਲੌਂਗੋਵਾਲ) – ਹਲਕਾ ਲਹਿਰਾਗਾਗਾ ਦੇ ਨਜ਼ਦੀਕੀ ਪਿੰਡ ਘੋੜੇਨਾਂਵ ਦੇ ਨੌਜਵਾਨਾਂ ਵੱਲੋਂ …