Tuesday, January 7, 2025

ਅੰਮ੍ਰਿਤਸਰ ਜਿਲ੍ਹੇ ਦੇ ਜੰਡਿਆਲਾ ਗੁਰੂ, ਟਾਂਗਰਾ ਤੇ ਰਈਆ ਮੰਡੀ ‘ਚ ਪੁੱਜੀ ਕਣਕ

ਅੰਮ੍ਰਿਤਸਰ, 20 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਜ਼ਿਲ੍ਹੇ ਵਿਚ ਕਣਕ ਦੀ ਸੁਰੱਖਿਅਤ ਖਰੀਦ ਯਕੀਨੀ ਬਨਾਉਣ ਲਈ ਕੀਤੇ ਗਏ Shivdular Singh DCਸਾਰੇ ਪ੍ਰਬੰਧਾਂ ਅਨੁਸਾਰ ਜਿਲ੍ਹੇ ਵਿਚ ਕਣਕ ਦੀ ਖਰੀਦ ਸ਼ੁਰੂ ਹੋ ਗਈ ਹੈ। ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿੱਲੋਂ ਨੇ ਦੱਸਿਆ ਕਿ ਜੰਡਿਆਲਾ ਗੁਰੂ, ਟਾਂਗਰਾ ਅਤੇ ਰਈਆ ਦੀਆਂ ਅਨਾਜ ਮੰਡੀਆਂ ਵਿਚ ਕਣਕ ਪਹੁੰਚ ਚੁੱਕੀ ਹੈ, ਜੋ ਕਿ ਵੱਖ-ਵੱਖ ਏਜੰਸੀਆਂ ਨੇ ਸਰਕਾਰੀ ਮੁੱਲ ਉਤੇ ਖਰੀਦੀ ਹੈ।
            ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਭੀੜ ਤੋਂ ਬਚਣ ਅਤੇ ਸੁਖਾਲੀ ਖਰੀਦ ਯਕੀਨੀ ਬਣਾਉਣ ਲਈ ਆੜ੍ਹਤੀਆਂ ਵਲੋਂ ਕਿਸਾਨਾਂ ਨੂੰ ਹੋਲੋਗ੍ਰਾਮ ਵਾਲੇ ਕੂਪਨ ਦਿੱਤੇ ਜਾ ਰਹੇ ਹਨ ਅਤੇ ਉਸੇ ਅਧਾਰ ‘ਤੇ ਕਣਕ ਮੰਡੀ ਵਿੱਚ ਆ ਸਕੇਗੀ।
                   ਕੋਰੋਨਾਵਾਇਰਸ ਦੇ ਖ਼ਤਰੇ ਨੂੰ ਰੋਕਣ ਲਈ ਲੋੜੀਂਦੀਆਂ ਸਾਰੀਆਂ ਸੁਰੱਖਿਆ ਵਿਧੀਆਂ, ਸਫਾਈ ਦੇ ਪ੍ਰੋਟੋਕਲ, ਸਮਾਜਿਕ ਦੂਰੀ ਦੇ ਨਿਯਮਾਂ, ਮਾਸਕ ਪਾਉਣ ਤੇ ਸੈਨੀਟਾਈਜ਼ਰਾਂ ਦੀ ਵਰਤੋਂ ਸਖਤੀ ਨਾਲ ਯਕੀਨੀ ਬਣਾਇਆ ਜਾਵੇ।ਢਿੱਲੋਂ ਨੇ ਦੱਸਿਆ ਕਿ ਅੱਜ ਮਾਰਕਫੈਡ, ਪਨਗਰੇਨ, ਪੰਜਾਬ ਸਟੇਟ ਵੇਅਰ ਹਾਊਸ ਕਾਰੋਪਰੇਸ਼ਨ ਨੇ ਕਣਕ ਦੀ ਖਰੀਦ ਕੀਤੀ ਹੈ।

Check Also

ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ’ਚ ਸੰਗਤਾਂ ਹੋਈਆਂ ਨਤਮਸਤਕ

ਅੰਮ੍ਰਿਤਸਰ, 6 ਜਨਵਰੀ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਰਬੰਸਦਾਨੀ, ਦਸਮ ਪਾਤਸ਼ਾਹ ਸ੍ਰੀ …