Wednesday, August 26, 2026

ਖੁਰਾਕ ਤੇ ਸਪਲਾਈ ਵਿਭਾਗ ਵੱਲੋਂ ਛਾਪੇ, 2 ਦੁਕਾਨਾਂ ਨੂੰ 15-15 ਹਜ਼ਾਰ ਰੁਪਏ ਜੁਰਮਾਨਾ

ਅੰਮ੍ਰਿਤਸਰ, 20 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) -ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿੱਲੋਂ ਵੱਲੋਂ ਕਰਫਿਊ ਦੌਰਾਨ ਕਾਲਾਬਾਜ਼ਾਰੀ ‘ਤੇ ਨੱਥ ਪਾਉਣ Karyana Shopਦੀਆਂ ਦਿੱਤੀਆਂ ਹਦਾਇਤਾਂ ਦੇ ਮੱਦੇਨਜ਼ਰ ਜਿਲ੍ਹਾ ਖੁਰਾਕ ਤੇ ਸਪਲਾਈ ਵਿਭਾਗ ਵੱਲੋਂ ਦੁਕਾਨਾਂ ਉਤੇ ਲਗਾਤਾਰ ਛਾਪਾਮਾਰੀ ਕੀਤੀ ਜਾ ਰਹੀ ਹੈ।ਇਸੇ ਦੌਰਾਨ ਡੀ.ਐਫ.ਐਸ.ਓ ਅਮਰਿੰਦਰ ਸਿੰਘ, ਇੰਸਪੈਕਟਰ ਸੰਦੀਪ ਕੁਮਾਰ ਤੇ ਵਿਸ਼ਾਲ ਕੁਮਾਰ ਨੇ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚ ਦੁਕਾਨਾਂ ‘ਤੇ ਛਾਪੇ ਮਾਰ ਕੇ ਨਾਪ ਤੋਲ ਦੀਆਂ ਅਣਗਹਿਲੀਆਂ ਦੇ ਦੋਸ਼ ਹੇਠ 2 ਦੁਕਾਨਾਂ ਨੂੰ 15-15 ਹਜ਼ਾਰ ਰੁਪਏ ਦਾ ਜੁਰਮਾਨਾ ਕੀਤਾ ਹੈ।ਜਿਲ੍ਹਾ ਖੁਰਾਕ ਸਪਲਾਈ ਅਧਿਕਾਰੀ ਲਖਵਿੰਦਰ ਸਿੰਘ ਨੇ ਦੱਸਿਆ ਕਿ ਉਨਾਂ ਦੀਆਂ ਟੀਮਾਂ ਬੜੀ ਮੁਸਤੈਦੀ ਨਾਲ ਜਿਲ੍ਹੇ ਭਰ ਵਿਚ ਸਰਗਰਮ ਹਨ ਅਤੇ ਜੋ ਵੀ ਦੁਕਾਨਦਾਰ ਗਾਹਕ ਨਾਲ ਧੋਖਾ ਕਰਦਾ ਜਾਂ ਵੱਧ ਕੀਮਤ ਵਸੂਲਦਾ ਫੜਿਆ ਗਿਆ, ਉਸ ਵਿਰੁੱਧ ਸਖਤ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ।

Check Also

ਖਾਲਸਾ ਯੂਨੀਵਰਸਿਟੀ ਵੱਲੋਂ  ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’  ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ

ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …